ਅੰਮ੍ਰਿਤਸਰ (ਰਮਨ)-ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਹੈਰੀਟੇਜ ਸਟਰੀਟ ਦਾ ਦੌਰਾ ਕੀਤਾ। ਇਸ ਮੌਕੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ, ਨਗਰ ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ, ਸਹਾਇਕ ਕਮਿਸ਼ਨਰ ਏ. ਡੀ. ਏ. ਰਜਤ ਓਬਰਾਏ, ਐੱਸ. ਈ. ਸੰਦੀਪ ਸਿੰਘ, ਨਿਗਮ ਦੇ ਸਿਹਤ ਅਧਿਕਾਰੀ ਡਾ. ਕਿਰਨ ਕੁਮਾਰ ਆਦਿ ਹਾਜ਼ਰ ਸਨ | ਉਨ੍ਹਾਂ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਤੋਂ ਸ੍ਰੀ ਦਰਬਾਰ ਸਾਹਿਬ ਤੱਕ ਹੈਰੀਟੇਜ ਸਟਰੀਟ ਦਾ ਨਿਰੀਖਣ ਕੀਤਾ।
ਇਹ ਵੀ ਪੜ੍ਹੋ : ਮੁਕੇਰੀਆਂ 'ਚ ਪਹਿਲੀ 'ਸਰਕਾਰ-ਵਪਾਰ ਮਿਲਣੀ' ਦੌਰਾਨ CM ਮਾਨ ਨੇ ਆਖੀਆਂ ਵੱਡੀਆਂ ਗੱਲਾਂ
ਇਸ ਮੌਕੇ ਸਾਹਨੀ ਨੇ ਕਿਹਾ ਕਿ ਬੇਸ਼ੱਕ ਸਫ਼ਾਈ ਦਾ ਵਧੀਆ ਪ੍ਰਬੰਧ ਹੈ ਪਰ ਇਸ ਸਬੰਧੀ ਕੁਝ ਹੋਰ ਵੀ ਜ਼ਰੂਰੀ ਹੈ, ਜਿਸ ਲਈ ਨਗਰ ਨਿਗਮ ਵੱਲੋਂ ਹੈਰੀਟੇਜ ਸਟਰੀਟ ’ਤੇ ਦਿਨ-ਰਾਤ ਵਿਸ਼ੇਸ਼ ਤੌਰ ’ਤੇ ਸੜਕਾਂ ਦੀ ਸਫ਼ਾਈ ਲਈ ਦੋ ਅਤਿ-ਆਧੁਨਿਕ ਮਕੈਨੀਕਲ ਰੋਡ ਸਵੀਪਿੰਗ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ ।
ਇਹ ਵੀ ਪੜ੍ਹੋ : ਦੋਸਤ ਦੀ ਪਤਨੀ ਨੂੰ ਬਲੈਕਮੇਲ ਕਰਦੇ ਹੋਏ ਬਣਾਏ ਨਾਜਾਇਜ਼ ਸਬੰਧ, ਵੀਡੀਓ ਕੀਤੀ ਵਾਇਰਲ
ਕਮਿਸ਼ਨਰ ਹਰਪ੍ਰੀਤ ਸਿੰਘ ਨੇ ਰਾਜ ਸਭਾ ਮੈਂਬਰ ਨੂੰ ਭਰੋਸਾ ਦਿਵਾਇਆ ਕਿ ਜੋ ਵੀ ਜ਼ਰੂਰੀ ਹੋਵੇਗਾ ਉਹ ਕੀਤਾ ਜਾਵੇਗਾ, ਕਿਉਂਕਿ ਉਹ ਖੁਦ ਹੈਰੀਟੇਜ ਸਟਰੀਟ ਦੇ ਵਿਕਾਸ ਕਾਰਜਾਂ ਨੂੰ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਹੈਰੀਟੇਜ ਸਟਰੀਟ ’ਤੇ ਸਫ਼ਾਈ ਦੀ ਸਮੱਸਿਆ ਲਗਭਗ ਹੱਲ ਹੋ ਚੁੱਕੀ ਹੈ ਅਤੇ ਨਿਗਮ ਅਧਿਕਾਰੀਆਂ ਨੂੰ ਇਸ ’ਤੇ ਨਜਾਇਜ਼ ਕਬਜ਼ੇ ਹਟਾਉਣ ਦੇ ਨਿਰਦੇਸ਼ ਦਿੱਤੇ ਜਾਣਗੇ।
ਇਹ ਵੀ ਪੜ੍ਹੋ : ਫ਼ਾਜ਼ਿਲਕਾ 'ਚ 4 ਦੋਸਤਾਂ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ, ਸ਼ਰਾਬ ਪੀ ਕੇ ਆਪਣੇ ਹੀ ਦੋਸਤ ਦਾ ਕੀਤਾ ਸੀ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੰਬੈਸਡਰ ਰਚਿਤਾ ਭੰਡਾਰੀ ਦੀ ਜ਼ਮੀਨ ਦੀ ਜਾਅਲੀ ਰਜਿਸਟਰੀ ਦਾ ਮਾਮਲਾ ਸੁਲਝਾਉਣਾ ਪੁਲਸ ਲਈ ਵੱਡੀ ਚੁਣੌਤੀ
NEXT STORY