ਤਰਨਤਾਰਨ (ਰਮਨ)-ਸ਼ਹਿਰ ’ਚ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਲਗਾਤਾਰ ਜਾਰੀ ਹਨ, ਇਸ ਦੀ ਇਕ ਹੋਰ ਤਾਜ਼ਾ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਗਲੀ ’ਚ ਮੌਜੂਦ ਔਰਤ ਦਾ ਕੀਮਤੀ ਮੋਬਾਈਲ ਫੋਨ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਖੋਹ ਲਿਆ ਗਿਆ। ਇਸ ਸਬੰਧੀ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ 2 ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- PSEB ਪ੍ਰੀਖਿਆਵਾਂ ਨੂੰ ਲੈ ਕੇ ਤਿਆਰੀਆਂ ਮੁਕੰਮਲ, ਵਿਦਿਆਰਥੀ ਪੜ੍ਹ ਲੈਣ ਪੂਰੀ ਖ਼ਬਰ
ਸੁਦੀਕਸ਼ਾ ਪੁੱਤਰੀ ਬ੍ਰਿਟਨ ਵਾਸੀ ਗਲੀ ਸਰਾਫਾ ਵਾਲੀ ਤਰਨਤਾਰਨ ਨੇ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਬੀਤੀ 12 ਫਰਵਰੀ ਦੀ ਸ਼ਾਮ ਕਰੀਬ 8 ਵਜੇ ਜਦੋਂ ਉਹ ਆਪਣੀ ਗਲੀ ਮਾਸਟਰ ਵਾਲੀ ’ਚ ਮੌਜੂਦ ਸੀ ਤਾਂ ਦੋ ਅਣਪਛਾਤੇ ਨੌਜਵਾਨਾਂ ਵੱਲੋਂ ਉਸ ਪਾਸੋਂ ਹੱਥ ’ਚ ਫੜ੍ਹਿਆ ਹੋਇਆ 11 ਪ੍ਰੋ. ਮੋਬਾਈਲ ਫੋਨ ਖੋਹ ਲਿਆ ਗਿਆ ਅਤੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਇਸ ਸਬੰਧੀ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਰੌਲਾ ਪਾਇਆ ਗਿਆ ਪ੍ਰੰਤੂ ਉਹ ਮੌਕੇ ਤੋਂ ਫਰਾਰ ਹੋ ਗਏ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਚੱਲਣਗੀਆਂ ਤੇਜ਼ ਹਵਾਵਾਂ, ਇਹ ਦਿਨ ਪਵੇਗਾ ਮੀਂਹ !
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਤਰਨਤਾਰਨ ਦੇ ਮੁਖੀ ਇੰਸਪੈਕਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਮਹਿਲਾ ਸਰਪੰਚ ਦੇ ਪਤੀ ਨੂੰ ਮਾਰੀਆਂ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਚੱਲਦੀ ਸ਼ਾਨ-ਏ-ਪੰਜਾਬ 'ਚ ਵਾਪਰੀ ਵੱਡੀ ਘਟਨਾ, ਵੇਖਣ ਵਾਲਿਆਂ ਦੇ ਉੱਡੇ ਹੋਸ਼
NEXT STORY