ਪਠਾਨਕੋਟ (ਆਦਿਤਿਆ)- ਪਠਾਨਕੋਟ-ਮੰਡੀ ਰਾਸ਼ਟਰੀ ਰਾਜਮਾਰਗ 154 ’ਤੇ ਬੁੱਧਵਾਰ ਨੂੰ ਇਕ ਦਰਦਨਾਕ ਸੜਕ ਹਾਦਸੇ ਵਿਚ ਦੋ ਮੋਟਰਸਾਈਕਲ ਸਵਾਰਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਬੱਬੂ ਪੁੱਤਰ ਭੁੱਟੋ ਵਾਸੀ ਪਿੰਡ ਛੱਤਵਾਲ, ਪਠਾਨਕੋਟ ਅਤੇ ਆਸ਼ੀਸ਼ ਕੌਸ਼ਲ ਪੁੱਤਰ ਅਤੁਲ ਸ਼ਰਮਾ ਵਾਸੀ ਜਸੂਰ, ਹਿਮਾਚਲ ਪ੍ਰਦੇਸ਼ ਵਜੋਂ ਹੋਈ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਮਾਮੂਨ ਪੁਲਸ ਮੌਕੇ ’ਤੇ ਪਹੁੰਚੀ ਅਤੇ ਦੋਵਾਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਸ ਨੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਮੂਨ ਪੁਲਸ ਸਟੇਸ਼ਨ ਦੀ ਇੰਚਾਰਜ ਪ੍ਰੀਤੀ ਨੇ ਦੱਸਿਆ ਕਿ ਪੋਸਟਮਾਰਟਮ ਕਰਵਾ ਦਿੱਤਾ ਗਿਆ ਹੈ ਅਤੇ ਲਾਸ਼ਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ-ਵਿਧਾਨ ਸਭਾ 'ਚ ਬਾਜਵਾ ਦਾ ਵੱਡਾ ਦਾਅਵਾ: ਪੰਜਾਬ ਪੁਲਸ ਦੇ ਅਫਸਰਾਂ ਦਾ ਗੈਂਗਸਟਰਾਂ ਨਾਲ ਤਾਲਮੇਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਗੁਰਦਾਸਪੁਰ ਸੇਵਾ ਕੇਂਦਰ ਦੇ ਕਰਮਚਾਰੀ ਨੇ ਮੈਨੇਜਰ ਤੋਂ ਦੁਖੀ ਹੋ ਕੇ ਕੀਤੀ ਖੁਦਕੁਸ਼ੀ
NEXT STORY