ਪਠਾਨਕੋਟ (ਸ਼ਾਰਦਾ)- ਫੇਸਬੁੱਕ ’ਤੇ ਕਾਰ ਵੇਚਣ ਦਾ ਇਸ਼ਤਿਹਾਰ ਪਾਉਣਾ ਇਕ ਵਿਅਕਤੀ ਨੂੰ ਉਸ ਸਮੇਂ ਮਹਿੰਗਾ ਪੈ ਗਿਆ, ਜਦੋਂ ਦੋ ਨੌਜਵਾਨ ਟਰਾਇਲ ਲੈਣ ਦੇ ਬਹਾਨੇ ਕਾਰ ਲੈ ਕੇ ਫਰਾਰ ਹੋ ਗਏ। ਹਾਲਾਂਕਿ, ਸ਼ਿਕਾਇਤ ਮਿਲਦੇ ਹੀ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਵਾਂ ਮੁਲਜ਼ਮਾਂ ਨੂੰ ਕਾਰ ਸਮੇਤ ਕਾਬੂ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਸੁਖਜਿੰਦਰ ਸਿੰਘ ਥਾਪਰ ਨੇ ਦੱਸਿਆ ਕਿ ਕਾਰ ਮਾਲਕ ਦੀ ਸ਼ਿਕਾਇਤ ’ਤੇ ਥਾਣਾ ਸਦਰ ਇੰਚਾਰਜ ਇੰਸਪੈਕਟਰ ਵਿਕਰਮ ਮਾਨ ਅਤੇ ਸੀ. ਆਈ. ਏ. ਇੰਚਾਰਜ ਇੰਸਪੈਕਟਰ ਮਨਦੀਪ ਸਲਗੋਤਰਾ ਦੀ ਅਗਵਾਈ ਹੇਠ ਪੁਲਸ ਟੀਮ ਨੇ ਕਾਰਵਾਈ ਕਰਦਿਆਂ ਦੋਵਾਂ ਮੁਲਜ਼ਮਾਂ ਨੂੰ ਕਾਰ ਸਮੇਤ ਗ੍ਰਿਫ਼ਤਾਰ ਕੀਤਾ, ਜਿਨ੍ਹਾਂ ਦੀ ਪਛਾਣ ਪ੍ਰੀਤਪਾਲ ਸਿੰਘ ਅਤੇ ਸੁਖਦੀਪ ਸਿੰਘ ਵਾਸੀ ਧਾਰੀਵਾਲ ਵਜੋਂ ਹੋਈ ਹੈ।
ਇਹ ਵੀ ਪੜ੍ਹੋ-ਸਾਊਦੀ ਅਰਬ ’ਚ ਪਠਾਨਕੋਟ ਦੇ ਅੰਮ੍ਰਿਤਧਾਰੀ ਸਿੱਖ ਨੂੰ ਸੁਣਾਈ ਗਈ ਫਾਂਸੀ ਦੀ ਸਜ਼ਾ, ਹੈਰਾਨ ਕਰੇਗਾ ਮਾਮਲਾ
ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੇ ਫੇਸਬੁੱਕ ’ਤੇ ਇਸ਼ਤਿਹਾਰ ਦੇਖ ਕੇ ਕਾਰ ਮਾਲਕ ਨਾਲ ਸੰਪਰਕ ਕੀਤਾ ਸੀ। ਪੁਲਸ ਵੱਲੋਂ ਫੜੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਅਗਲੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ: ਜਨਰੇਟਰ ਵਾਲੇ ਕਮਰੇ 'ਚ ਰੋਟੀ ਖਾ ਰਹੇ 5 ਲੋਕਾਂ ਨਾਲ ਵਾਪਰਿਆ ਹਾਦਸਾ, ਬਜ਼ੁਰਗ ਦੀ ਮੌਤ, 4 ਗੰਭੀਰ
ਦੀਨਾਨਗਰ 'ਚ ਕੁਦਰਤ ਦੀ ਮਾਰ, ਦੇਰ ਰਾਤ ਆਏ ਤੇਜ਼ ਤੂਫ਼ਾਨ ਨੇ ਪੋਲਟਰੀ ਫਾਰਮ ਕੀਤਾ ਤਬਾਹ
NEXT STORY