ਗੁਰਦਾਸਪੁਰ (ਵਿਨੋਦ)-ਭੈਣੀ ਮੀਆਂ ਖਾਂ ਪੁਲਸ ਨੇ ਮੈਰਿਜ ਪੈਲੇਸ ਦੇ ਬਾਹਰੋਂ ਮੋਟਰਸਾਈਕਲ ਚੋਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਏੇ. ਐੱਸ. ਆਈ. ਰਾਕੇਸ਼ ਕੁਮਾਰ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਨਾਲ ਗਸ਼ਤ ਕਰ ਰਿਹਾ ਸੀ ਕਿ ਜਦ ਉਹ ਗਸ਼ਤ ਦੌਰਾਨ ਡੇਰਾ ਰਾਧਾ ਸੁਆਮੀ ਭੈਣੀ ਮੀਆਂ ਖਾਂ ਵਿਖੇ ਪਹੁੰਚਿਆ ਤਾਂ ਇਕ ਮੁਖ਼ਬਰ ਦੀ ਇਤਲਾਹ 'ਤੇ ਨਾਕਾਬੰਦੀ ਕਰਕੇ ਪਲਸਰ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਜਦ ਮੋਟਰਸਾਈਕਲ ਦੇ ਕਾਗਜ਼ਾਂ ਦੀ ਮੰਗ ਕੀਤੀ ਤਾਂ ਦੋਸ਼ੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਇਹ ਮੋਟਰਸਾਈਕਲ ਅੱਜ ਹੀ ਮਹਿੰਦਰਾ ਪੈਲੇਸ ਭੈਣੀ ਮੀਆਂ ਖਾਂ ਦੇ ਬਾਹਰੋਂ ਚੋਰੀ ਕੀਤਾ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਦੋਵਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਮੋਟਰਸਾਈਕਲ ਨੰਬਰ ਪੀ. ਬੀ. 06 ਏ. ਜੇ. 4285 ਮਾਰਕਾ ਪਲਸਰ ਨੂੰ ਕਬਜ਼ੇ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਅਮਰੀਕਾ ਤੋਂ ਡਿਪੋਰਟ ਹੋਏ ਨੌਜਵਾਨਾਂ ਨੂੰ ਲੈ ਕੇ ਮੰਤਰੀ ਧਾਲੀਵਾਲ ਦਾ ਵੱਡਾ ਬਿਆਨ, ਕੀਤਾ ਅਹਿਮ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵਿਦੇਸ਼ ਭੇਜਣ ਦੇ ਨਾਂ 'ਤੇ 35 ਲੱਖ ਰੁਪਏ ਦੀ ਠੱਗੀ, 5 ਲੋਕਾਂ ਖ਼ਿਲਾਫ਼ ਮਾਮਲਾ ਦਰਜ
NEXT STORY