ਬਟਾਲਾ (ਸਾਹਿਲ, ਯੋਗੀ)- ਤੇਜ਼ ਰਫ਼ਤਾਰ ਕਾਰ ਦੀ ਟੱਕਰ ਵੱਜਣ ਨਾਲ 2 ਨੌਜਵਾਨਾਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਮੁਤਾਬਕ ਜਸਵਿੰਦਰ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਹਰਦੋਝੰਡੇ, ਜੋ ਕਿ ਆਪਣੇ ਸਾਥੀ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਨੂੰ ਵਾਪਸ ਜਾ ਰਹੇ ਸਨ, ਜਦੋਂ ਉਹ ਅੱਡਾ ਘਸੀਟਪੁਰ ਨੇੜੇ ਪਹੁੰਚੇ ਤਾਂ ਪਿੱਛਿਓਂ ਆਈ ਇਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ ਦੇ ਸਿੱਟੇ ਵਜੋਂ ਦੋਵੇਂ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਇਸ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮਾਂ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਦੋਵਾਂ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਵਿਖੇ ਦਾਖਲ ਕਰਵਾਇਆ।
ਇਹ ਵੀ ਪੜ੍ਹੋ-ਪੰਜਾਬ: ਮੌਸਮ ਦੇ ਬਦਲਾਅ ਨੂੰ ਵੇਖਦਿਆਂ ਡਾਕਟਰਾਂ ਵੱਲੋਂ ਐਡਵਾਈਜ਼ਰੀ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਇਕ ਦੀ ਮੌਤ
NEXT STORY