ਬਾਬਾ ਬਕਾਲਾ ਸਾਹਿਬ (ਰਾਕੇਸ਼) : ਬਿਆਸ ਨਜ਼ਦੀਕ ਪੈਂਦੀ ਕਾਲੋਨੀ ਬਾਬਾ ਸਾਵਨ ਸਿੰਘ ਨਗਰ ਨਿਵਾਸੀ ਇਕ ਵਿਅਕਤੀ ਦੇ ਕੋਰੋਨਾ ਪਾਜ਼ੇਟਿਵ ਹੋਣ ਦੀ ਸਿਹਤ ਮਹਿਕਮੇ ਵੱਲੋਂ ਪੁਸ਼ਟੀ ਕੀਤੀ ਗਈ ਹੈ। ਸੂਤਰਾਂ ਅਨੁਸਾਰ ਉਕਤ ਮਰੀਜ਼ ਯੂਕੋ ਬੈਂਕ ਦਾ ਮੁਲਾਜ਼ਮ ਦੱਸਿਆ ਜਾਂਦਾ ਹੈ। ਸਿਹਤ ਮਹਿਕਮੇ ਟੀਮ ਵੱਲੋਂ ਪੀੜਤ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਭਰਤੀ ਕਰਵਾ ਦਿਤਾ ਗਿਆ ਹੈ। ਯਾਦ ਰਹੇ ਕਿ ਕੁਝ ਸਮਾਂ ਪਹਿਲਾਂ ਇਸੇ ਬੈਂਕ ਦਾ ਇਕ ਮੈਨੇਜਰ ਵੀ ਕੋਰੋਨਾ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਬਾਕੀ ਬੈਂਕ ਕਾਮਿਆਂ ਦਾ ਵੀ ਕੋਵਿੰਡ-19 ਟੈਸਟ ਕੀਤਾ ਗਿਆ ਸੀ, ਜਿਸ ਦੌਰਾਨ ਉਕਤ ਵਿਅਕਤੀ ਵੀ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਚੋਟੀ 'ਤੇ ਪਹੁੰਚਿਆ ਕੋਰੋਨਾ, 23 ਨਵੇਂ ਪਾਜ਼ੇਟਿਵ ਮਾਮਲੇ ਆਏ ਸਾਹਮਣੇ
ਅੰਮ੍ਰਿਤਸਰ 'ਚ ਚੋਟੀ 'ਤੇ ਪਹੁੰਚਿਆ ਕੋਰੋਨਾ
ਅੰਮਿਤਸਰ ਜ਼ਿਲ੍ਹੇ 'ਚ ਕੋਰੋਨਾ ਲਾਗ ਦੀ ਬਿਮਾਰੀ (ਮਹਾਮਾਰੀ) ਚੋਟੀ 'ਤੇ ਪਹੁੰਚ ਗਈ ਹੈ। ਮੰਗਲਵਾਰ ਨੂੰ ਜ਼ਿਲ੍ਹੇ ਵਿਚ ਕੋਰੋਨਾ ਨਾਲ ਪੀੜਤ ਜਿੱਥੇ ਇਕ ਮਰੀਜ਼ ਦੀ ਮੌਤ ਹੋ ਗਈ, ਉਥੇ ਹੀ 23 ਨਵੇਂ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਜ਼ਿਲ੍ਹੇ ਵਿਚ ਹੁਣ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 831 ਹੋ ਕਈ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹੇ 'ਚ ਲਗਾਤਾਰ ਕੋਰੋਨਾ ਵਾਇਰਸ ਦੇ ਮਾਮਲੇ ਵੱਧਦੇ ਜਾ ਰਹੇ ਹਨ। ਜਿਨ੍ਹਾਂ ਵਿਚੋਂ 544 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ 255 ਮਰੀਜ਼ ਅਜੇ ਵੀ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਅਧੀਨ ਹਨ ਜਦਕਿ 32 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਰਵਨੀਤ ਬਿੱਟੂ, ਦਿਲਜੀਤ ਦੁਸਾਂਝ ਤੇ ਜੈਜ਼ੀ-ਬੀ ਵਿਵਾਦ 'ਤੇ ਆਮ ਆਦਮੀ ਪਾਰਟੀ ਦਾ ਵੱਡਾ ਬਿਆਨ
ਪੰਜਾਬ ਵਿਚ ਕੋਰੋਨਾ ਦਾ ਸਥਿਤੀ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 4443 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 831, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 605, ਲੁਧਿਆਣਾ 'ਚ 623, ਤਰਨਤਾਰਨ 191, ਮੋਹਾਲੀ 'ਚ 219, ਹੁਸ਼ਿਆਰਪੁਰ 'ਚ 165, ਪਟਿਆਲਾ 'ਚ 236, ਸੰਗਰੂਰ 'ਚ 221 ਕੇਸ, ਨਵਾਂਸ਼ਹਿਰ 'ਚ 125, ਗੁਰਦਾਸਪੁਰ 'ਚ 195 ਕੇਸ, ਮੁਕਤਸਰ 84, ਮੋਗਾ 'ਚ 85, ਫਰੀਦਕੋਟ 98, ਫਿਰੋਜ਼ਪੁਰ 'ਚ 77, ਫਾਜ਼ਿਲਕਾ 75, ਬਠਿੰਡਾ 'ਚ 79, ਪਠਾਨਕੋਟ 'ਚ 188, ਬਰਨਾਲਾ 'ਚ 46, ਮਾਨਸਾ 'ਚ 42, ਫਤਿਹਗੜ੍ਹ ਸਾਹਿਬ 'ਚ 100, ਕਪੂਰਥਲਾ 67, ਰੋਪੜ 'ਚ 91 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 3077 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 1253 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 109 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਛਾਪੇਮਾਰੀ ਦੌਰਾਨ ਭਾਰੀ ਮਾਤਰਾ 'ਚ ਲਾਹਣ ਬਰਾਮਦ
NEXT STORY