ਜੈਂਤੀਪੁਰ (ਬਲਜੀਤ)- ਕਸਬੇ ਤੋਂ ਥੋੜ੍ਹੀ ਦੂਰ ਪੈਂਦੇ ਪਿੰਡ ਝੰਡੇ ਅਲਕੜੇ ਨੈਸ਼ਨਲ ਹਾਈਵੇ ’ਤੇ ਪੈਟਰੋਲ ਪੰਪ ਨੇੜੇ ਇਕ ਅਣਪਛਾਤੀ ਕਾਰ ਵੱਲੋਂ ਮੋਟਰਸਾਈਕਲ ਚਾਲਕ ਨੂੰ ਮਾਰੀ ਟੱਕਰ ਮੋਟਰਸਾਈਕਲ ਚਾਲਕ ਦੀ ਮੌਕੇ ’ਤੇ ਮੌਤ ਹੋਣ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੌਕੇ ’ਤੇ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਜਸਪਾਲ ਸਿੰਘ ਪੁੱਤਰ ਗੁਰਭੇਜ ਸਿੰਘ ਵਾਸੀ ਸਾਰਚੂਰ ਜੋ ਬਟਾਲਾ ਸਾਈਡ ਤੋਂ ਅੰਮ੍ਰਿਤਸਰ ਨੂੰ ਜਾ ਰਿਹਾ ਸੀ। ਜਦ ਉਹ ਪਿੰਡ ਝੰਡੇ ਕੋਲ ਪੁੱਜਾ ਤਾਂ ਪਿਛੋਂ ਆ ਰਹੀ ਤੇਜ਼ ਰਫਤਾਰ ਕਾਰ ਨੇ ਟੱਕਰ ਮਾਰ ਕੇ ਮੌਕੇ ਤੋਂ ਕਾਰ ਭਜਾ ਕੇ ਫਰਾਰ ਹੋ ਗਏ।
ਇਹ ਵੀ ਪੜ੍ਹੋ-ਪੰਜਾਬ ’ਚ 53 ਕਰਮਚਾਰੀਆਂ ਦੇ ਤਬਾਦਲੇ, ਕੀਤੀ ਨਵੀਂ ਤਾਇਨਾਤੀ
ਘਟਨਾ ਸਥਾਨ ਪਹੁੰਚੇ ਪਰਿਵਾਰਕ ਮੈਂਬਰਾਂ ਵਲੋਂ ਪੁਲਸ ਥਾਣਾ ਕੱਥੂਨੰਗਲ ਵਿਖੇ ਬਾਰ ਬਾਰ ਫੋਨ ਕਰਨ ’ਤੇ ਪੁਲਸ ਪ੍ਰਸ਼ਾਸਨ ਵਲੋਂ ਦੋ ਘੰਟੇ ਤੱਕ ਨਾ ਪੁੱਜਣ ’ਤੇ ਸਥਾਨਕ ਲੋਕਾਂ ਦੀ ਮਦਦ ਨਾਲ ਅੰਮ੍ਰਿਤਸਰ ਪਠਾਨਕੋਟ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ ਜਿਸ ਪੁਲਸ ਥਾਣਾ ਕੱਥੂਨੰਗਲ ਦੇ ਏ. ਐੱਸ. ਆਈ. ਅਜੀਤ ਸਿੰਘ ਵੱਲੋਂ ਘਟਨਾ ਸਥਾਨ ’ਤੇ ਪਹੁੰਚ ਕੇ ਪਰਿਵਾਰਕ ਮੈਂਬਰਾਂ ਤੇ ਸਥਾਨਕ ਲੋਕਾਂ ਨੂੰ ਕਾਰਵਾਈ ਦਾ ਭਰੋਸਾ ਦੇ ਸੜਕੀ ਆਵਾਜਾਈ ਨੂੰ ਬਹਾਲ ਕਰਵਾਇਆ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਦੇ ਜ਼ਿਲ੍ਹੇ ਦੇ ਸਕੂਲਾਂ 'ਚ ਅਜੇ ਨਹੀਂ ਸ਼ੁਰੂ ਹੋ ਸਕੇਗੀ ਪੜ੍ਹਾਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਕਿਹੜੇ ਡੈਮ 'ਚ ਇਸ ਵੇਲੇ ਕਿੰਨਾ ਪਾਣੀ? ਜਾਣੋ ਤਾਜ਼ਾ ਹਾਲਾਤ
NEXT STORY