ਬਟਾਲਾ(ਸਾਹਿਲ, ਯੋਗੀ)- ਪਿੰਡ ਸੁਨੱਈਆ ਸਥਿਤ ਗੋਦਾਮ ਦੀ ਕੰਧ ਪਾੜ ਕੇ 169 ਬੋਰੀਆਂ ਕਣਕ ਦੀਆਂ ਚੋਰੀ ਕਰਨ ਦੇ ਮਾਮਲੇ ਵਿਚ ਥਾਣਾ ਸਦਰ ਦੀ ਪੁਲਸ ਵਲੋਂ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਦਿੱਤੇ ਜਾਣ ਦਾ ਸਮਾਚਾਰ ਮਿਲਿਆ ਹੈ।
ਇਹ ਵੀ ਪੜ੍ਹੋ-ਪੰਜਾਬ:ਖ਼ਤਰਨਾਕ ਹਥਿਆਰਾਂ ਤੇ ਨਸ਼ੀਲੇ ਪਦਾਰਥ ਸਣੇ ਫੜੇ ਗਏ 10 ਮੁਲਜ਼ਮ, ਇਕੋ ਵਾਰ 'ਚ 5 ਮਾਡਿਊਲਾਂ ਦਾ ਪਰਦਾਫਾਸ਼
ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫਤੀਸ਼ੀ ਅਫਸਰ ਏ.ਐੱਸ.ਆਈ ਵਰਿਆਮ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਦਰਖਾਸਤ ਵਿਚ ਇੰਸਪੈਕਟਰ ਪਨਗਰੇਨ ਬਟਾਲਾ ਨੇ ਲਿਖਵਾਇਆ ਹੈ ਕਿ ਬੀਤੀ 7 ਅਕਤੂਬਰ ਨੂੰ ਸਵੇਰ ਸਮੇਂ ਪਨਗਰੇਨ ਅਮੋਲ ਪੱਡਾ ਨਾਮਕ ਦੇ ਗੋਦਾਮ ਸਕਿਓਰਟੀ ਗਾਰਡ ਨੇ ਸੂਚਨਾ ਦਿੱਤੀ ਬੀਤੀ 6/7 ਅਕਤੂਬਰ ਦੀ ਦਰਮਿਆਨੀ ਰਾਤ ਨੂੰ ਕੋਈ ਅਣਪਛਾਤੇ ਵਿਅਕਤੀ ਗੋਦਾਮ ਅੰਦਰ ਦਾਖਲ ਹੋ ਕੇ 169 ਬੋਰੀਆਂ ਕਣਕ ਚੋਰੀ ਕਰਕੇ ਲੈ ਗਏ ਹਨ। ਉਸ ਦੱਸਿਆ ਕਿ ਹਰੇਕ ਬੋਰੀ ਦਾ ਵਜਨ 50/50 ਕਿਲੋ ਹੈ। ਉਕਤ ਪੁਲਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਕਾਰਵਾਈ ਕਰਦਿਆਂ ਥਾਣਾ ਸਦਰ ਵਿਖੇ ਅਣਪਛਾਤੇ ਵਿਅਕਤੀਆਂ ਖਿਲਾਫ ਬਣਦੀ ਧਾਰਾਵਾਂ ਹੇਠ ਮਾਮਲਾ ਦਰਜ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ ਦਿੱਤੀ ਚਿਤਾਵਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਗੁਰਦਾਸਪੁਰ: ਗਊਸ਼ਾਲਾ 'ਚ ਅੱਠ ਗਾਵਾਂ ਦੀ ਸ਼ੱਕੀ ਹਾਲਾਤ 'ਚ ਮੌਤ
NEXT STORY