ਪੱਟੀ (ਸੋਢੀ)-ਪੱਟੀ ਸ਼ਹਿਰ ਦੇ ਵੱਡੀ ਮੰਡੀ ਇਲਾਕੇ ਵਿੱਚ ਬੀਤੀ ਦੇਰ ਰਾਤ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਸ਼ਾਂਤੀ ਦੀ ਹੱਟੀ ਮਠਿਆਈ ਦੀ ਦੁਕਾਨ ’ਤੇ ਅਣਪਛਾਤੇ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਵੱਲੋਂ ਦੂਜੀ ਵਾਰ ਕਥਿਤ ਤੌਰ ’ਤੇ ਗੋਲੀਆਂ ਚਲਾਈਆਂ ਗਈਆਂ। ਫਾਇਰਿੰਗ ਦੌਰਾਨ ਚਾਰ ਗੋਲੀਆਂ ਦੁਕਾਨ ਦੇ ਸ਼ਟਰ ਵਿੱਚ ਲੱਗੀਆਂ। ਗੋਲੀਆਂ ਚੱਲਣ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕਾਂ ਵਿੱਚ ਡਰ ਦਾ ਮਾਹੌਲ ਬਣ ਗਿਆ। ਮੁੱਢਲੀ ਜਾਣਕਾਰੀ ਅਨੁਸਾਰ ਅਣਪਛਾਤੇ ਵਿਅਕਤੀ ਮੋਟਰਸਾਈਕਲ ’ਤੇ ਸਵਾਰ ਹੋ ਕੇ ਮੌਕੇ ’ਤੇ ਪਹੁੰਚੇ ਅਤੇ ਕਰੀਬ ਰਾਤ 11 ਵਜੇ ਫਾਇਰਿੰਗ ਕਰਨ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਪੱਟੀ ਪੁਲਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਵੱਲੋਂ ਆਸ-ਪਾਸ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਫੁਟੇਜ਼ ਵੀ ਖੰਗਾਲੀ ਜਾ ਰਹੀ ਹੈ ਤਾਂ ਜੋ ਫਾਇਰਿੰਗ ਕਰਨ ਵਾਲੇ ਵਿਅਕਤੀਆਂ ਦੀ ਪਛਾਣ ਕੀਤੀ ਜਾ ਸਕੇ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਦੀ ਖਾਸ ਅਪੇਡਟ, ਜਾਣੋ ਕਿਸ ਤਰ੍ਹਾਂ ਦਾ ਰਹੇਗਾ weather
ਇਸ ਘਟਨਾ ਪਿੱਛੇ ਕੀ ਕਾਰਨ ਸੀ ਅਤੇ ਫਾਇਰਿੰਗ ਕਿਸ ਨੂੰ ਨਿਸ਼ਾਨਾ ਬਣਾ ਕੇ ਕੀਤੀ ਗਈ, ਇਸ ਸਬੰਧੀ ਫਿਲਹਾਲ ਸਥਿਤੀ ਸਪੱਸ਼ਟ ਨਹੀਂ ਹੋ ਸਕੀ। ਪੁਲਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਦੂਜੇ ਪਾਸੇ, ਦੁਕਾਨਦਾਰ ਡਰ ਦੇ ਮਾਹੌਲ ਕਾਰਨ ਪੁਲਸ ਨੂੰ ਕੋਈ ਬਿਆਨ ਦਰਜ ਕਰਵਾਉਣ ਤੋਂ ਅਸਮਰੱਥ ਹੈ। ਦੱਸਣਯੋਗ ਹੈ ਕਿ ਬੀਤੀ 11 ਸਤੰਬਰ 2026 ਨੂੰ ਵੀ ਇਸੇ ਦੁਕਾਨ ’ਤੇ ਇਸੇ ਤਰ੍ਹਾਂ ਗੋਲੀਆਂ ਚਲਾਈਆਂ ਗਈਆਂ ਸਨ, ਹਾਲਾਂਕਿ ਉਸ ਸਮੇਂ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਸੀ।
ਇਹ ਵੀ ਪੜ੍ਹੋ- ਸ਼ਿਵ ਸੈਨਾ ਆਗੂ ਦੇ ਭਰਾ ਦੀ ਸ਼ੱਕੀ ਹਾਲਤ 'ਚ ਮੌਤ, ਘਰੋਂ ਮਿਲੀ ਖੂਨ ਨਾਲ ਲਥਪਥ ਲਾਸ਼
ਥਾਣਾ ਸਿਟੀ ਪੱਟੀ ਦੇ ਇੰਚਾਰਜ ਵਿਪਨ ਕੁਮਾਰ ਨੇ ਦੱਸਿਆ ਕਿ ਦੁਕਾਨਦਾਰ ਡਰ ਦੇ ਚੱਲਦਿਆਂ ਪੁਲਸ ਨੂੰ ਬਿਆਨ ਦਰਜ ਨਹੀਂ ਕਰਵਾ ਰਿਹਾ। ਵਾਰਦਾਤ ਦੀ ਸੂਚਨਾ ਮਿਲਣ ਉਪਰੰਤ ਪੁਲਸ ਵੱਲੋਂ ਜਾਂਚ-ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਮਾਮਲੇ ਵਿਚ ਜਲਦ ਖੁਲਾਸਾ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਦੁਕਾਨ ਦੇ ਸ਼ਟਰ ਵਿਚ ਗੋਲੀਆਂ ਲੱਗੀਆਂ ਹਨ ਅਤੇ ਗੋਲੀਆਂ ਦੇ ਖੋਲ ਵੀ ਬਰਾਮਦ ਕੀਤੇ ਗਏ ਹਨ। ਫਾਇਰਿੰਗ ਦੀ ਘਟਨਾ ਸਬੰਧੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਅਮਰੀਕੀ ਰਾਜਦੂਤ ਸਰਜੀਓ ਗੋਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਪੰਜਾਬ ਦੇ ਮੌਸਮ ਦੀ ਖਾਸ ਅਪੇਡਟ, ਜਾਣੋ ਕਿਸ ਤਰ੍ਹਾਂ ਦਾ ਰਹੇਗਾ weather
NEXT STORY