ਗੁਰਦਾਸਪੁਰ, (ਹਰਮਨ)- ਸੋਮਵਾਰ ਸ਼ਾਮ ਨੂੰ ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪੁਲ ਸਠਿਆਲੀ 'ਤੇ ਇੱਕ ਇਲੈਕਟ੍ਰੋਨਿਕਸ ਦੀ ਦੁਕਾਨ ਦੇ ਮਾਲਕ ਨੂੰ ਅਣਪਛਾਤੇ ਲੁਟੇਰਿਆਂ ਵੱਲੋਂ ਗੋਲੀ ਮਾਰ ਕੇ ਜਖਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਦੁਕਾਨ ਮਾਲਕ ਇਕਬਾਲ ਸਿੰਘ ਲਾਡੀ ਪੁੱਤਰ ਜਵੰਦ ਸਿੰਘ ਵਾਸੀ ਪਿੰਡ ਨੈਨੇਕੋਟ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਜਿਸ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਇਕਬਾਲ ਸਿੰਘ ਲਾਡੀ ਸਕਰਾਰੀ ਅਧਿਆਪਕ ਹੈ ਜੋ ਛੁੱਟੀ ਦੇ ਬਾਅਦ ਆਪਣੇ ਪਿਤਾ ਦੇ ਇਲੈਕਟ੍ਰੋਨਿਕ ਸ਼ੋਅਰੂਮ ਵਿਚ ਮੌਜੂਦ ਸੀ। ਸ਼ਾਮ ਵੇਲੇ ਮੂੰਹ ਬੰਨ੍ਹ ਕੇ ਆਏ ਦੋ ਲੁਟੇਰਿਆਂ ਨੇ ਦੁਕਾਨ ਵਿੱਚ ਦਾਖਲ ਹੋ ਕੇ ਉਸ ’ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਜਿਸ ’ਤੇ ਮਾਸਟਰ ਇਕਬਾਲ ਸਿੰਘ ਨੇ ਰਵਾਇਤੀ ਹਥਿਆਰ ਨਾਲ ਲੁਟੇਰਿਆਂ ਦਾ ਮੁਕਾਬਲਾ ਕੀਤਾ।
ਇਸ ਝੜਪ ਵਿੱਚ ਲੁਟੇਰੇ ਅਤੇ ਮਾਲਕ ਦੁਕਾਨ ਤੋਂ ਬਾਹਰ ਆ ਗਏ, ਦੁਕਾਨ ਤੋਂ ਬਾਹਰ ਆਉਣ ਸਾਰ ਹੀ ਲੁਟੇਰਿਆਂ ਨੇ ਆਪਣੇ ਨਜਾਇਜ਼ ਅਸਲੇ ਨਾਲ ਇਕਬਾਲ ਸਿੰਘ ਨੂੰ ਗੋਲੀ ਮਾਰ ਕੇ ਜਖਮੀ ਕਰ ਦਿੱਤਾ। ਗੋਲੀ ਇਕਬਾਲ ਸਿੰਘ ਦੇ ਢਿੱਡ ਵਿੱਚ ਲੱਗੀ ਹੈ ਜਿਸ ਨੂੰ ਤੁਰੰਤ ਨੇੜਲੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਨਹੀਂ ਪਹੁੰਚਾਇਆ ਗਿਆ ਜਿੱਥੇ ਇਕਬਾਲ ਸਿੰਘ ਦੀ ਹਾਲਤ ਨੂੰ ਗੰਭੀਰ ਦੇਖਦੇ ਹੋਏ ਡਾਕਟਰਾਂ ਨੇ ਅੰਮ੍ਰਿਤਸਰ ਲਈ ਰੈਫਰ ਕਰ ਦਿੱਤਾ।
ਇਸ ਮੌਕੇ ਥਾਣਾ ਮੁਖੀ ਕਾਹਨੂੰਵਾਨ ਕੁਲਵਿੰਦਰ ਸਿੰਘ ਅਤੇ ਡੀਐੱਸਪੀ ਕੁਲਵੰਤ ਸਿੰਘ ਮਾਨ ਵੀ ਮੌਕੇ ਤੇ ਪਹੁੰਚੇ ਉਹਨਾਂ ਨੇ ਜਖਮੀ ਇਕਬਾਲ ਸਿੰਘ ਤੋਂ ਵਿਸਥਾਰ ਵਿੱਚ ਘਟਨਾ ਦੀ ਜਾਣਕਾਰੀ ਲਈ ਅਤੇ ਉਹਨਾਂ ਨੇ ਲੁਟੇਰਿਆਂ ਦੇ ਹੁਲੀਏ ਅਤੇ ਦੁਕਾਨ ਵਿੱਚ ਹੋਏ ਸਾਰੇ ਮਾਮਲੇ ਬਾਰੇ ਵੀ ਜਾਣਕਾਰੀ ਲਈ।
ਇਸ ਸਬੰਧੀ ਡੀਐੱਸਪੀ ਕੁਲਵੰਤ ਸਿੰਘ ਮਾਨ ਨੇ ਦੱਸਿਆ ਕਿ ਪੁਲਸ ਵੱਲੋਂ ਨਾਕਾਬੰਦੀ ਕਰ ਦਿੱਤੀ ਗਈ ਹੈ ਅਤੇ ਅਣਪਛਾਤੇ ਲੁਟੇਰਿਆਂ ਨੂੰ ਕਾਬੂ ਕਰਨ ਲਈ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਲੋਕਾਂ ਵਿੱਚ ਸਹਿਮ ਦਾ ਮਾਹੌਲ ਹੈ।
ਤਰਨਤਾਰਨ ਪੁਲਸ ਦੀ ਵੱਡੀ ਕਾਰਵਾਈ! ਮੁਕਾਬਲੇ ਦੌਰਾਨ ਅੰਤਰਰਾਜੀ ਗਿਰੋਹ ਦੇ ਚਾਰ ਮੈਂਬਰ ਕਾਬੂ
NEXT STORY