ਬਟਾਲਾ/ਡੇਰਾ ਬਾਬਾ ਨਾਨਕ/ਕਲਾਨੌਰ (ਬੇਰੀ, ਮਨਮੋਹਨ) : ਡੇਰਾ ਬਾਬਾ ਨਾਨਕ ਦੇ ਨਜ਼ਦੀਕ ਕਾਹਲਾਵਾਲੀ ਬਾਈਪਾਸ ’ਤੇ ਇਕ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ’ਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ 2 ਬੱਚੇ ਗੰਭੀਰ ਜ਼ਖ਼ਮੀ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੜਕ ਸੁਰੱਖਿਆ ਫ਼ੋਰਸ ਦੇ ਏ. ਐੱਸ. ਆਈ. ਕੁਲਦੀਪ ਸਿੰਘ ਅਤੇ ਸਿਪਾਹੀ ਗੁਰਬਾਜ ਸਿੰਘ ਨੇ ਦੱਸਿਆ ਕਿ ਅੱਜ ਸ਼ਾਮ ਸਮੇਂ ਸਾਬਾ ਪੁੱਤਰ ਮੰਗਾ ਮਸੀਹ 2 ਬੱਚਿਆਂ ਤਮੰਨਾ ਅਤੇ ਸੈਮ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ ਕਿ ਜਦ ਉਹ ਕਾਹਲਾਵਾਲੀ ਬਾਈਪਾਸ ’ਤੇ ਪਹੁੰਚੇ ਤਾਂ ਇਕ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।
ਇਹ ਵੀ ਪੜ੍ਹੋ- ਪੰਜਾਬ: ਵੱਧ ਗਿਆ ਰਾਵੀ ਦਰਿਆ ਦਾ ਪਾਣੀ, ਅੱਧੀ ਦਰਜਨ ਪਿੰਡਾਂ ਦਾ ਟੁੱਟਿਆ ਸੰਪਰਕ
ਉਨ੍ਹਾਂ ਕਿਹਾ ਕਿ ਇਸ ਹਾਦਸੇ ’ਚ ਸਾਬਾ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਕਤ ਦੋਵੇਂ ਬੱਚੇ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਕਲਾਨੌਰ ’ਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਉਨ੍ਹਾਂ ਮੌਕੇ ’ਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਇਸ ਸਬੰਧੀ ਥਾਣਾ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਦੀ ਪੁਲਸ ਨੂੰ ਸੂਚਿਤ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਰਤਾ ਤਰਸ ਨਾ ਆਇਆ, ਨਵ ਜੰਮੀ ਧੀ ਨੂੰ ਬੱਸ ਸਟੈਂਡ ਛੱਡ ਫਰਾਰ ਹੋਈ ਔਰਤ !
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਗੁਰਦਾਸਪੁਰ ਦੇ ਸਰਕਾਰੀ ਕਲਾਨੌਰ ਗਊਸ਼ਾਲਾ ਦੇ ਤਰਸਯੋਗ ਹਾਲਾਤ, ਤਿੰਨ ਦਿਨਾਂ ’ਚ 21 ਪਸ਼ੂਆਂ ਦੀ ਮੌਤ
NEXT STORY