ਬਟਾਲਾ (ਬੇਰੀ)- ਬਟਾਲਾ ਦੇ ਨਜ਼ਦੀਕੀ ਰੇਲਵੇ ਸਟੇਸ਼ਨ ਛੀਨਾ ਨੇੜੇ ਪਠਾਨਕੋਟ ਤੋਂ ਅੰਮ੍ਰਿਤਸਰ ਜਾ ਰਹੀ ਸੁਪਰ ਐਕਸਪ੍ਰੈਸ ਟਰੇਨ ਦੀ ਲਪੇਟ ਵਿੱਚ ਆਉਣ ਨਾਲ ਇੱਕ ਅਣਪਛਾਤੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜੀ.ਆਰ.ਪੀ ਚੌਂਕੀ ਬਟਾਲਾ ਦੇ ਇੰਚਾਰਜ ਏ.ਐਸ.ਆਈ ਕੁਲਦੀਪ ਸਿੰਘ ਅਤੇ ਏ.ਐਸ.ਆਈ ਸਫੀ ਮਸੀਹ ਨੇ ਦੱਸਿਆ ਕਿ ਪਠਾਨਕੋਟ ਤੋਂ ਅੰਮ੍ਰਿਤਸਰ ਜਾ ਰਹੀ ਸੁਪਰ ਐਕਸਪ੍ਰੈਸ ਜਦੋਂ ਛੀਨਾ ਰੇਲਵੇ ਸਟੇਸ਼ਨ ਦੇ ਨਜ਼ਦੀਕ ਪਹੁੰਚੀ ਤਾਂ ਇਕ ਨੌਜਵਾਨ ਟਰੇਨ ਦੀ ਲਪੇਟ ’ਚ ਆ ਗਿਆ।
ਇਹ ਵੀ ਪੜ੍ਹੋ- ਪੰਜਾਬ ਪੁਲਸ 'ਤੇ ਨਸ਼ਾ ਤਸਕਰਾਂ ਨੇ ਚਲਾਈਆਂ ਅੰਨ੍ਹੇਵਾਹ ਗੋਲੀਆਂ, ਹੈੱਡ ਕਾਂਸਟੇਬਲ ਤੇ ਇਕ ਕੁੜੀ ਨੂੰ ਲੱਗੀ ਗੋਲੀ
ਉਨ੍ਹਾਂ ਕਿਹਾ ਕਿ ਟੱਕਰ ਇੰਨੀ ਜ਼ੋਰਦਾਰ ਸੀ ਕਿ ਉਕਤ ਨੌਜਵਾਨ ਨੇੜੇ ਦੀਆਂ ਝਾੜੀਆਂ ਵਿੱਚ ਜਾ ਡਿੱਗਿਆ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਉਨ੍ਹਾਂ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਫਿਲਹਾਲ ਉਕਤ ਨੌਜਵਾਨ ਦੀ ਪਹਿਚਾਣ ਨਹੀਂ ਹੋ ਸਕੀ ਅਤੇ ਪੁਲਸ ਨੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਬਟਾਲਾ ਦੇ ਡੈਡ ਹਾਊਸ ’ਚ ਸ਼ਨਾਖਤ ਲਈ ਰੱਖਵਾ ਦਿੱਤਾ ਹੈ।
ਇਹ ਵੀ ਪੜ੍ਹੋ-ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਦੂਜੀ ਵਾਰ ਸੰਭਾਲੀ ਨਗਰ ਕੌਂਸਲ ਗੁਰਦਾਸਪੁਰ ਦੀ ਕਮਾਨ
NEXT STORY