ਦੀਨਾਨਗਰ, (ਹਰਜਿੰਦਰ ਸਿੰਘ ਗੋਰਾਇਆ)- ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਲਈ ਅੱਜ ਬੀਜੇਪੀ ਦੇ ਇਲਕਟ੍ਰੋਨਿਕ ਅਤੇ ਇਨਫਰਮੇਸ਼ਨ ਟੈਕਨੋਲੋਜੀ ਕਾਮਰਸ ਅਤੇ ਇੰਡਸਟਰੀ ਕੇਂਦਰੀ ਮੰਤਰੀ ਜਤਿਨ ਪ੍ਰਸ਼ਾਦ ਪਹੁੰਚੇ। ਇਸ ਮੌਕੇ ਉਨ੍ਹਾਂ ਵੱਲੋਂ ਹਲਕਾ ਦੀਨਾਨਗਰ ਦੇ ਵੱਖ ਵੱਖ ਪਿੰਡਾਂ ਡੁੱਗਰੀ ਆਦੀਆਂ ਸਮੇਤ ਕਈ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਲੋਕਾਂ ਨੂੰ ਭਰੋਸਾ ਦਵਾਇਆ ਕਿ ਹੜ੍ਹਾਂ ਨਾਲ ਜਿਨ੍ਹਾਂ ਲੋਕਾਂ ਦਾ ਜੋ ਵੀ ਨੁਕਸਾਨ ਹੋਇਆ ਹੈ ਉਸ ਦੀ ਭਰਭਾਈ ਕੇਂਦਰ ਸਰਕਾਰ ਵੱਲੋਂ ਕੀਤੀ ਜਾਵੇਗੀ।
ਇਸ ਮੌਕੇ ਪੱਤਰਕਾਰਾਂ ਵੱਲੋਂ 1600 ਕਰੋੜ ਰੁਪਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਣ ਬਾਰੇ ਪੁੱਛਣ 'ਤੇ ਕੇਂਦਰੀ ਮੰਤਰੀ ਜਤਿਨ ਪ੍ਰਸ਼ਾਦ ਨੇ ਕਿਹਾ ਹੈ ਕੀ ਇਸ ਤੋਂ ਇਲਾਵਾ ਹੋਰ ਵੀ ਜਿਹੜਾ ਕੋਈ ਨੁਕਸਾਨ ਹੋਇਆ ਹੈ ਉਸਦੀ ਭਰਭਾਈ ਕੇਂਦਰ ਸਰਕਾਰ ਵੱਲੋਂ ਕੀਤੀ ਜਾਵੇਗੀ ਇਸ ਮੌਕੇ ਉਨ੍ਹਾਂ ਨੇ ਹੜ੍ਹ ਪੀੜਤ ਕਿਸਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਵੀ ਸੁਣਿਆ ਅਤੇ ਉਨ੍ਹਾਂ ਨੂੰ ਹੱਲ ਕਰਵਾਉਣ ਦਾ ਭਰੋਸਾ ਦਿੱਤਾ।
ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਜਾਗ੍ਰਿਤੀ ਯਾਤਰਾ ’ਚ ਪ੍ਰਧਾਨ ਕਾਲਕਾ ਨੇ ਭਰੀ ਹਾਜ਼ਰੀ
NEXT STORY