ਗੁਰਦਾਸਪੁਰ (ਗੁਰਪ੍ਰੀਤ)- ਕੇਂਦਰੀ ਮੰਤਰੀ ਸ਼ੋਭਾ ਕਰੰਦਲਾਜੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ ਅਤੇ ਉੱਥੋਂ ਦੇ ਅਧਿਕਾਰੀਆਂ ਅਤੇ ਪ੍ਰਭਾਵਿਤ ਲੋਕਾਂ ਨਾਲ ਵੀ ਮੁਲਾਕਾਤ ਕੀਤੀ ਜਾ ਰਹੀ ਹੈ। ਗੁਰਦਾਸਪੁਰ 'ਚ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੋਲ ਪਹਿਲਾਂ ਹੀ ਕੇਂਦਰ ਦੇ ਕਰੋੜਾਂ ਰੁਪਏ ਪਏ ਹਨ ਅਤੇ ਹਰ ਜ਼ਿਲ੍ਹੇ ਕੋਲ ਉਹ ਪੈਸੇ ਹਨ ਜਦੋਂ ਕਿ ਅਧਿਕਾਰੀ ਹੁਣ ਸਾਰੇ ਪ੍ਰਭਾਵਿਤ ਖੇਤਰਾਂ ਵਿੱਚ ਘਰਾਂ, ਜਾਨਵਰਾਂ ਅਤੇ ਫਸਲਾਂ ਨੂੰ ਕਿੰਨਾ ਨੁਕਸਾਨ ਹੋਇਆ ਹੈ, ਇਸ ਬਾਰੇ ਆਪਣੀਆਂ ਰਿਪੋਰਟਾਂ ਤਿਆਰ ਕਰ ਰਹੇ ਹਨ ਅਤੇ ਸਾਰੇ ਪ੍ਰਭਾਵਿਤ ਲੋਕਾਂ ਨੂੰ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਸਿੱਧੇ ਤੌਰ 'ਤੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਮੁਆਵਜ਼ਾ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ- ਸੰਭਲ ਜਾਓ ਪੰਜਾਬੀਓ, ਬਰਸਾਤਾਂ ਤੋਂ ਬਾਅਦ ਹੁਣ ਫੈਲਣ ਲੱਗੀਆਂ ਖ਼ਤਰਨਾਕ ਬੀਮਾਰੀਆਂ
ਇਸ ਦੇ ਨਾਲ ਹੀ ਸ਼ੋਭਾ ਕਰੰਦਲਾਜੇ ਅੱਗੇ ਕਿਹਾ ਕਿ ਅਜਿਹੀ ਹੜ੍ਹ ਦੀ ਸਥਿਤੀ ਦੁਬਾਰਾ ਕਦੇ ਨਾ ਵਾਪਰੇ ਅਤੇ ਇਸ ਦੇ ਹੱਲ ਲਈ ਵਿਚਾਰ-ਵਟਾਂਦਰਾ ਜਾਰੀ ਹੈ। ਕੇਂਦਰ ਸਰਕਾਰ ਦੀ ਤਕਨੀਕੀ ਟੀਮ ਆ ਕੇ ਇਸ ਦਾ ਸਥਾਈ ਹੱਲ ਲੱਭਣ ਲਈ ਸੂਬਾ ਸਰਕਾਰ ਨਾਲ ਕੰਮ ਕਰੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਬਣੇ ਕਰਤਾਰਪੁਰ ਲਾਂਘੇ ਨੂੰ ਵੀ ਬਹੁਤ ਨੁਕਸਾਨ ਹੋਇਆ ਹੈ ਅਤੇ ਉਹ ਇਸ ਬਾਰੇ ਵੀ ਚਿੰਤਤ ਹਨ ਅਤੇ ਤਕਨੀਕੀ ਟੀਮ ਨੂੰ ਕਿਹਾ ਜਾ ਰਿਹਾ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਉਸ ਖੇਤਰ ਵਿੱਚ ਅਜਿਹੀ ਸਥਿਤੀ ਦੁਬਾਰਾ ਨਾ ਹੋਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਹ ਰਾਜਨੀਤੀ ਦਾ ਸਮਾਂ ਨਹੀਂ ਹੈ ਅਤੇ ਕੇਂਦਰ ਅਤੇ ਪੰਜਾਬ ਸਰਕਾਰ ਲੋਕਾਂ ਦੀ ਮਦਦ ਲਈ ਖੜ੍ਹੀਆਂ ਹਨ।
ਇਹ ਵੀ ਪੜ੍ਹੋ- ਪੰਜਾਬ ਪੁਲਸ ਵੱਡੀ ਕਾਰਵਾਈ, ਗੁਰੂ ਨਾਨਕ ਦੇਵ ਹਸਪਤਾਲ ਕੰਪਲੈਕਸ 'ਚ ਲੱਗੀਆਂ ਐਬੂਲੈਂਸਾਂ ਦੇ ਕਰ'ਤੇ ਚਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੜ੍ਹ ਪ੍ਰਭਾਵਿਤ ਖੇਤਰ ਦੇ ਲੋਕਾਂ ਨੂੰ ਬੀਮਾਰੀਆਂ ਨੇ ਪਾਇਆ ਘੇਰਾ, 3 ਹਾਜ਼ਰ ਲੋਕਾਂ ਨੂੰ ...
NEXT STORY