ਤਰਨਤਾਰਨ (ਰਮਨ ਚਾਵਲਾ)-ਨਜ਼ਦੀਕੀ ਪਿੰਡ ਪੰਡੋਰੀ ਗੋਲਾ ਵਿਖੇ ਦਿਨ-ਦਿਹਾੜੇ ਇਕ ਸੁਨਿਆਰੇ ਦੀ ਦੁਕਾਨ ਉੱਪਰ ਜਾਨੋ ਮਾਰਨ ਦੀ ਨੀਅਤ ਨਾਲ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਤਾਬੜ ਤੋੜ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਜ਼ਿਊਲਰ ਵੱਲੋਂ ਆਪਣੇ ਬਚਾਓ ਲਈ ਜਵਾਬੀ ਕਾਰਵਾਈ ਕਰਦੇ ਹੋਏ ਕੁਝ ਰੌਂਦ ਫਾਇਰ ਵੀ ਕੀਤੇ ਗਏ ਹਨ ਪਰ ਹਮਲਾਵਰ ਮੌਕੇ ਤੋਂ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਏ। ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਸੀ ਆਈ ਏ ਸਟਾਫ ਅਤੇ ਥਾਣਾ ਸਦਰ ਤਰਨਤਾਰਨ ਦੀ ਪੁਲਸ ਵੱਲੋਂ ਮੌਕੇ ’ਤੇ ਪਹੁੰਚ ਡਿੱਗੇ ਹੋਏ ਖੋਲਾਂ ਨੂੰ ਕਬਜ਼ੇ ਵਿਚ ਲੈਂਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਗੁਜਰਾਤ ਪਹੁੰਚੇ CM ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ, ਕਿਹਾ- 'ਲੋਕਤੰਤਰ ਨੂੰ ਬਚਾਉਣ ਲਈ ਤੁਹਾਡੇ ਕੋਲ ਆਏ ਹਾਂ'
ਪ੍ਰਾਪਤ ਜਾਣਕਾਰੀ ਦੇ ਅਨੁਸਾਰ ਪੰਡੋਰੀ ਗੋਲਾ ਵਿਖੇ ਬੀਤੇ ਕਰੀਬ 10 ਸਾਲ ਤੋਂ ਸੁਨਿਆਰੇ ਦੀ ਦੁਕਾਨ ਕਰ ਰਹੇ ਸੋਨੂ ਨਿਵਾਸੀ ਤਰਨਤਾਰਨ ਜਦੋਂ ਸ਼ਾਮ ਆਪਣੀ ਦੁਕਾਨ ਉੱਪਰ ਮੌਜੂਦ ਸੀ ਤਾਂ ਦੋ ਨਕਾਬਪੋਸ਼ ਵਿਅਕਤੀ ਮੋਟਰਸਾਈਕਲ ਉੱਤੇ ਆਉਂਦੇ ਹਨ ਅਤੇ ਦੁਕਾਨ ਦੇ ਬਾਹਰ ਖੜ੍ਹੇ ਹੋ ਸਿੱਧੀਆਂ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੰਦੇ ਹਨ। ਇਸ ਦੌਰਾਨ ਦੁਕਾਨ ਵਿਚ ਮੌਜੂਦ ਸੋਨੂ ਵੱਲੋਂ ਆਪਣੀ ਜਾਨ ਹੇਠਾਂ ਲੁਕ ਕੇ ਬੜੀ ਮੁਸ਼ਕਿਲ ਨਾਲ ਬਚਾਈ ਗਈ। ਹਮਲਾਵਰ ਬੜੇ ਆਰਾਮ ਨਾਲ ਕਰੀਬ ਚਾਰ ਫਾਇਰ ਕਰਨ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਜਾਂਦੇ ਹਨ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਸੋਨੂ ਵੱਲੋਂ ਆਪਣੇ ਲਾਇਸੈਂਸੀ ਪਿਸਤੌਲ ਨਾਲ ਦੁਕਾਨ ਅੰਦਰੋਂ ਦੋ ਰੌਂਦ ਫਾਇਰ ਕੀਤੇ ਗਏ ਹਨ।
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਸ਼ਰੇਆਮ ਨੌਜਵਾਨ ਦੇ ਗੋਲੀਆਂ ਮਾਰ ਕੀਤਾ ਕਤਲ (ਵੀਡੀਓ)
ਇਸ ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਦਰ ਤਰਨਤਾਰਨ ਦੀ ਪੁਲਸ ਅਤੇ ਸੀ ਆਈ ਏ ਇੰਚਾਰਜ ਇੰਸਪੈਕਟਰ ਪ੍ਰਭਜੀਤ ਸਿੰਘ ਮੌਕੇ ’ਤੇ ਪਹੁੰਚੇ ਅਤੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਵੱਲੋਂ ਜ਼ਮੀਨ ਉੱਪਰ ਡਿੱਗੇ ਹੋਏ ਗੋਲੀਆਂ ਦੇ ਖੋਲਾਂ ਨੂੰ ਕਬਜ਼ੇ ਵਿਚ ਲੈ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਸੋਨੂ ਜ਼ਿਊਲਰ ਪਾਸੋਂ ਬੀਤੇ ਕੁਝ ਦਿਨ ਪਹਿਲਾਂ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਸੀ। ਜਿਸ ਬਾਬਤ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੂੰ ਸ਼ਿਕਾਇਤ ਵੀ ਦਰਜ ਕਰਵਾਈ ਗਈ ਸੀ ਪ੍ਰੰਤੂ ਅੱਜ ਫਿਰੌਤੀ ਨਾ ਦੇਣ ਦੇ ਚੱਲਦਿਆਂ ਉਸ ਉੱਪਰ ਜਾਨੋ ਮਾਰਨ ਦੀ ਨੀਅਤ ਨਾਲ ਹਮਲਾ ਕਰ ਦਿੱਤਾ ਗਿਆ। ਪੰਡੋਰੀ ਗੋਲਾ ਦੇ ਆਸ ਪਾਸ ਦੇ ਲੋਕਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਵਾਰਦਾਤ ਤੋਂ ਕੁਝ ਸਮਾਂ ਬਾਅਦ ਸੋਨੂ ਦੇ ਮੋਬਾਈਲ ਉੱਪਰ ਵਾਰ ਵਾਰ ਫੋਨ ਆ ਰਿਹਾ ਸੀ ਕਿ ਤੈਨੂੰ ਅਸੀਂ ਮਾਰ ਦੇਣਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਤਰਨਤਾਰਨ ਦੇ ਮੁਖੀ ਇੰਸਪੈਕਟਰ ਅਮਰਿੰਦਰ ਸਿੰਘ ਨੇ ਦੱਸਿਆ ਕਿ ਦੁਕਾਨ ਮਾਲਕ ਦੇ ਬਿਆਨਾਂ ਹੇਠ ਮਾਮਲਾ ਦਰਜ ਕਰ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਮਾਮੂਲੀ ਰੰਜਿਸ਼ ਨੇ ਧਾਰਿਆ ਖੂਨੀ ਰੂਪ, ਕਿਰਚਾਂ ਮਾਰ ਕੇ ਨੌਜਵਾਨ ਦਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਆਹੁਤਾ ਦੀ ਸ਼ੱਕੀ ਹਾਲਾਤ ’ਚ ਮੌਤ, ਕੁੱਝ ਸਮਾਂ ਪਹਿਲਾਂ ਹੋਇਆ ਸੀ ਵਿਆਹ
NEXT STORY