ਸ਼ਾਹਪੁਰਕੰਡੀ/ਪਠਾਨਕੋਟ (ਸ਼ਾਰਦਾ)–ਬੀਤੇ ਦਿਨ ਹੋਈ ਬੇਮੌਸਮੀ ਬਾਰਿਸ਼ ਕਾਰਨ ਜਿੱਥੇ ਮੌਸਮ ਵਿਚ ਠੰਢਕ ਘੁਲ ਗਈ ਹੈ, ਉੱਥੇ ਹੀ ਇਹ ਮੀਂਹ ਕਿਸਾਨਾਂ ਲਈ ਨੁਕਸਾਨਦਾਇਕ ਸਾਬਤ ਹੋਇਆ ਹੈ। ਮੀਂਹ ਅਤੇ ਤੇਜ਼ ਹਨੇਰੀ ਕਾਰਨ ਖੇਤਾਂ ਵਿਚ ਪੱਕ ਕੇ ਤਿਆਰ ਖੜ੍ਹੀ ਝੋਨੇ ਦੀ ਫ਼ਸਲ ਜ਼ਮੀਨ ’ਤੇ ਵਿਛ ਗਈ ਹੈ, ਜਿਸ ਕਾਰਨ ਕਿਸਾਨਾਂ ਦੀ ਚਿੰਤਾ ਵਧ ਗਈ ਹੈ। ਕਿਸਾਨਾਂ ਨੂੰ ਖ਼ਦਸ਼ਾ ਹੈ ਕਿ ਫ਼ਸਲ ਡਿੱਗਣ ਕਾਰਨ ਉਨ੍ਹਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈ ਸਕਦਾ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT, ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ ਤੱਕ ਨਹੀਂ ਆਵੇਗੀ ਬੱਤੀ
ਕਿਸਾਨਾਂ ਅਨੁਸਾਰ, ਉਨ੍ਹਾਂ ਨੇ ਝੋਨੇ ਦੀ ਫ਼ਸਲ ਤਿਆਰ ਕਰਨ ਲਈ ਕਈ ਮਹੀਨਿਆਂ ਤੱਕ ਸਖ਼ਤ ਮਿਹਨਤ ਕੀਤੀ ਹੈ। ਇਸ ਦੇ ਨਾਲ ਹੀ ਖਾਦਾਂ, ਬੀਜਾਂ, ਕੀਟਨਾਸ਼ਕਾਂ ਅਤੇ ਸਿੰਚਾਈ ’ਤੇ ਵੀ ਕਾਫ਼ੀ ਖ਼ਰਚ ਕੀਤਾ ਹੈ। ਹੁਣ ਜਦੋਂ ਫ਼ਸਲ ਪੱਕ ਕੇ ਕਟਾਈ ਲਈ ਤਿਆਰ ਸੀ ਤਾਂ ਅਚਾਨਕ ਹੋਈ ਬਾਰਿਸ਼ ਅਤੇ ਤੇਜ਼ ਹਵਾਵਾਂ ਨੇ ਉਨ੍ਹਾਂ ਦੀਆਂ ਉਮੀਦਾਂ ’ਤੇ ਪਾਣੀ ਫੇਰ ਦਿੱਤਾ ਹੈ। ਖੇਤਾਂ ਵਿੱਚ ਫ਼ਸਲ ਡਿੱਗਣ ਕਾਰਨ ਕਟਾਈ ਕਰਨ ਵਿੱਚ ਮੁਸ਼ਕਲ ਆ ਸਕਦੀ ਹੈ ਅਤੇ ਝੋਨੇ ਦੀ ਗੁਣਵੱਤਾ ’ਤੇ ਵੀ ਮਾੜਾ ਅਸਰ ਪੈਣ ਦਾ ਖ਼ਦਸ਼ਾ ਹੈ।
ਇਹ ਵੀ ਪੜ੍ਹੋ- ਗ੍ਰਿਫਤਾਰ ਕੀਤੇ ਹੈੱਡ ਕਾਂਸਟੇਬਲ ਦੇ ਭੇਤ ਖੁੱਲ੍ਹਣੇ ਸ਼ੁਰੂ, 500,000,00 ਦੀ ਹੋਰ ਹੈਰੋਇਨ ਬਰਾਮਦ
ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਮੌਸਮ ਮੁੜ ਖ਼ਰਾਬ ਹੁੰਦਾ ਹੈ ਤਾਂ ਨੁਕਸਾਨ ਹੋਰ ਵਧ ਸਕਦਾ ਹੈ। ਕਿਸਾਨਾਂ ਨੇ ਸਰਕਾਰ ਅਤੇ ਸਬੰਧਤ ਖੇਤੀਬਾੜੀ ਵਿਭਾਗ ਤੋਂ ਮੰਗ ਕੀਤੀ ਹੈ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਫ਼ਸਲਾਂ ਦੇ ਨੁਕਸਾਨ ਦਾ ਸਰਵੇਖਣ ਕਰਵਾਇਆ ਜਾਵੇ ਅਤੇ ਨੁਕਸਾਨ ਦਾ ਜਾਇਜ਼ਾ ਲੈ ਕੇ ਪ੍ਰਭਾਵਿਤ ਕਿਸਾਨਾਂ ਨੂੰ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇ, ਤਾਂ ਜੋ ਉਨ੍ਹਾਂ ਨੂੰ ਆਰਥਿਕ ਸੰਕਟ ਤੋਂ ਰਾਹਤ ਮਿਲ ਸਕੇ।
ਇਹ ਵੀ ਪੜ੍ਹੋ-ਪਠਾਨਕੋਟ 'ਚ 60 ਇਮਾਰਤਾਂ 'ਤੇ ਬੁਲਡੋਜ਼ਰ ਦਾ ਖ਼ਤਰਾ ! ਸੁਪਰੀਮ ਕੋਰਟ ਨੇ ਟਰੱਸਟ ਦੇ ਹੱਕ 'ਚ ਸੁਣਾਇਆ ਫੈਸਲਾ
ਤਿਉਹਾਰੀ ਸੀਜ਼ਨ ਦੌਰਾਨ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਜ਼ਿਲਾ ਵਪਾਰ ਮੰਡਲ ਪਠਾਨਕੋਟ ਨੇ ਕੀਤਾ ਅਲਰਟ
NEXT STORY