ਅੰਮ੍ਰਿਤਸਰ (ਗੁਰਪ੍ਰੀਤ)– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਅਮਰੀਕਾ ਦੀ ਸਰਕਾਰ ਵੱਲੋਂ ਫੌਜ ਵਿੱਚ ਦਾੜੀ ਰੱਖਣ ‘ਤੇ ਪਾਬੰਦੀ ਲਗਾਉਣ ਦੀ ਖਬਰ ਬਹੁਤ ਦੁਖਦਾਈ ਅਤੇ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਦਾ ਸਿੱਧਾ ਅਸਰ ਸਿੱਖਾਂ, ਮੁਸਲਮਾਨਾਂ ਅਤੇ ਯਹੂਦੀ ਭਾਈਚਾਰਿਆਂ ’ਤੇ ਪੈਣ ਦੀ ਸੰਭਾਵਨਾ ਹੈ, ਜੋ ਆਪਣੇ ਧਰਮ ਅਨੁਸਾਰ ਦਾੜੀ ਰੱਖਦੇ ਹਨ।
ਇਹ ਵੀ ਪੜ੍ਹੋ- ਪੰਜਾਬ ਦੇ ਵਿਦਿਆਰਥੀਆਂ ਲਈ ਰਾਹਤ ਭਰੀ ਖ਼ਬਰ, ਸਿੱਖਿਆ ਵਿਭਾਗ ਵਲੋਂ ਵਿਸ਼ੇਸ਼ ਗਾਈਡਲਾਈਨਜ਼ ਜਾਰੀ
ਗਰੇਵਾਲ ਨੇ ਕਿਹਾ ਕਿ ਅਮਰੀਕਾ ਇੱਕ ਲੋਕਤੰਤਰਿਕ ਦੇਸ਼ ਹੈ, ਜਿੱਥੇ ਹਰ ਧਰਮ ਦੀ ਮਰਿਆਦਾ ਤੇ ਅਕੀਦਿਆਂ ਦਾ ਸਨਮਾਨ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਇਹ ਫ਼ੈਸਲਾ ਨਾ ਸਿਰਫ਼ ਧਾਰਮਿਕ ਆਜ਼ਾਦੀ ‘ਤੇ ਪ੍ਰਹਾਰ ਹੈ, ਸਗੋਂ ਲੋਕਤੰਤਰ ਦੇ ਮੂਲ ਸਿਧਾਂਤਾਂ ਦੇ ਖਿਲਾਫ਼ ਵੀ ਹੈ। । ਉਨ੍ਹਾਂ ਦੱਸਿਆ ਕਿ ਐੱਸ.ਜੀ.ਪੀ.ਸੀ. ਇਸ ਮਾਮਲੇ ਦਾ ਸਖ਼ਤ ਨੋਟਿਸ ਲਵੇਗੀ ਅਤੇ ਇਸ ਤੋਂ ਪਹਿਲਾਂ ਅਮਰੀਕਾ ਵਿੱਚ ਮੌਜੂਦ ਸਿੱਖ ਸੰਸਥਾਵਾਂ ਨਾਲ ਸੰਪਰਕ ਕਰਕੇ ਇਸ ਫ਼ੈਸਲੇ ਬਾਰੇ ਅਸਲ ਜਾਣਕਾਰੀ ਇਕੱਠੀ ਕੀਤੀ ਜਾਵੇਗੀ। ਗਰੇਵਾਲ ਨੇ ਇਹ ਵੀ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਛੋਟ ਚਾਹੀਦੀ ਹੈ ਤਾਂ ਅਰਜ਼ੀ ਦੇ ਕੇ ਮਨਜ਼ੂਰੀ ਲਈ ਜਾ ਸਕਦੀ ਹੈ, ਪਰ ਇਸ ਦੇ ਬਾਵਜੂਦ ਵੀ ਸਰਕਾਰ ਦੇ ਹਾਲੀਆ ਕਦਮ ਸਿੱਖਾਂ ਲਈ ਦੁਖਦਾਈ ਹਨ।
ਇਹ ਵੀ ਪੜ੍ਹੋ-ਪੰਜਾਬ 'ਚ ਰੱਦ ਹੋਈਆਂ ਛੁੱਟੀਆਂ, ਨਵੇਂ ਹੁਕਮ ਜਾਰੀ
ਉਨ੍ਹਾਂ ਨੇ ਅਮਰੀਕਾ ਸਰਕਾਰ ਦੇ ਕੁਝ ਹੋਰ ਘਟਨਾਕ੍ਰਮਾ ਦਾ ਵੀ ਜ਼ਿਕਰ ਕੀਤਾ, ਜਿੱਥੇ ਭਾਰਤ ਤੋਂ ਗਏ ਨੌਜਵਾਨਾਂ ਨਾਲ ਧਾਰਮਿਕ ਆਧਾਰ ‘ਤੇ ਬੇਇੱਜ਼ਤੀ ਵਾਲਾ ਵਰਤਾਅ ਕੀਤਾ ਗਿਆ, ਇੱਥੋਂ ਤਕ ਕਿ ਬਜ਼ੁਰਗਾਂ ਨੂੰ ਵੀ ਹੱਥਕੜੀਆਂ ਪਾਈਆਂ ਗਈਆਂ। ਗਰੇਵਾਲ ਨੇ ਕਿਹਾ ਕਿ ਟਰੱਕ ਡਰਾਈਵਰਾਂ ਅਤੇ ਮਜ਼ਦੂਰ ਵਰਗ ਸਿੱਖਾਂ ਨਾਲ ਹੋ ਰਹੀਆਂ ਬੇਇਨਸਾਫ਼ੀਆਂ ਦੀ ਸ਼੍ਰੋਮਣੀ ਕਮੇਟੀ ਤਿੱਖੀ ਨਿੰਦਾ ਕਰਦੀ ਹੈ।
ਇਹ ਵੀ ਪੜ੍ਹੋ- ਸਿੱਖਿਆ ਵਿਭਾਗ ਨੇ ਇਸ ਜ਼ਿਲ੍ਹੇ ਦੇ 35 ਸਕੂਲਾਂ ਨੂੰ ਕੀਤਾ ਅਲਰਟ
ਉਨ੍ਹਾਂ ਅਮਰੀਕਾ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਧਾਰਮਿਕ ਭਾਵਨਾ ਨੂੰ ਠੇਸ ਨਾ ਪਹੁੰਚੇ, ਕਿਉਂਕਿ ਸਿੱਖਾਂ ਨੇ ਅਮਰੀਕਾ ਦੀ ਆਰਥਿਕਤਾ ਤੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ ਹੈ। ਗਰੇਵਾਲ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਐਸ.ਜੀ.ਪੀ.ਸੀ. ਅਮਰੀਕੀ ਸਿੱਖ ਸੰਸਥਾਵਾਂ ਨਾਲ ਮਿਲਕੇ ਇਸ ਫ਼ੈਸਲੇ ਖ਼ਿਲਾਫ਼ ਅਗਲੀ ਕਾਰਵਾਈ ਦੀ ਰਣਨੀਤੀ ਤਿਆਰ ਕਰੇਗੀ, ਤਾਂ ਜੋ ਸਿੱਖ ਪਹਿਚਾਣ ਤੇ ਮਰਿਆਦਾ ਦੀ ਰੱਖਿਆ ਕੀਤੀ ਜਾ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਿਸਾਨ ਨੂੰ ਸੱਪ ਨੇ ਮਾਰਿਆ ਡੰਗ, ਹੋਈ ਮੌਤ
NEXT STORY