ਬਟਾਲਾ (ਸਾਹਿਲ, ਯੋਗੀ, ਅਸ਼ਵਨੀ): ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿਚ ਤੇਜ ਗਰਮੀ ਦੀ ਕੀਤੀ ਭਵਿੱਖਬਾਣੀ ਦੇ ਮੱਦੇਨਜਰ ਐੱਸ.ਐੱਮ.ਓ ਬਟਾਲਾ ਡਾ. ਰਵਿੰਦਰ ਸਿੰਘ ਨੇ ਲੋਕਾਂ ਨੂੰ ਸਾਵਧਾਨੀਆਂ ਵਰਤਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਬਹੁਤ ਜ਼ਿਆਦਾ ਗਰਮੀ ਪੈ ਰਹੀ ਅਤੇ ਗਰਮ ਹਵਾਵਾਂ ਚੱਲ ਰਹੀਆਂ ਹਨ ਅਤੇ ਆਉਣ ਵਾਲੇ ਦਿਨਾਂ ਗਰਮੀ ਦੇ ਹੋਰ ਵਧਣ ਦੀ ਸੰਭਾਵਨਾ ਹੈ । ਉਨ੍ਹਾਂ ਕਿਹਾ ਕਿ ਗਰਮ ਹਵਾਵਾਂ ਸਾਡੀ ਤ੍ਰੇਹ (ਪਿਆਸ) ਵਧਾਉਣ ਦੇ ਨਾਲ ਨਾਲ ਸਾਡੇ ਸਰੀਰ ਖਾਸ ਕਰਕੇ ਅੱਖਾਂ ਅਤੇ ਚਮੜੀ ਨੂੰ ਪੂਰੀ ਤਰ੍ਹਾਂ ਝੁਲਸਾ ਦਿੰਦੀਆਂ ਹਨ ।
ਇਹ ਵੀ ਪੜ੍ਹੋ- ਅੱਜ ਤੋਂ ਇਨ੍ਹਾਂ ਸ਼ਹਿਰਾਂ 'ਚ ਸ਼ੁਰੂ ਹੋਵੇਗੀ ਝੋਨੇ ਦੀ ਲਵਾਈ, ਪਾਵਰਕਾਮ ਵੱਲੋਂ ਨਿਰਵਿਘਨ ਬਿਜਲੀ ਦੇਣ ਲਈ ਤਿਆਰੀ ਮੁਕੰਮਲ
ਜ਼ਿਆਦਾ ਗਰਮੀ ਹੋਣ ਤੇ ਸਾਡਾ ਸਰੀਰ ਪਸੀਨੇ ਦੇ ਰੂਪ ਵਿੱਚ ਗਰਮੀ ਬਾਹਰ ਕੱਢਦਾ ਹੈ ਅਤੇ ਤਾਪਮਾਨ ਨੂੰ ਨਿਯੰਤਰਿਤ ਰੱਖਦਾ ਹੈ। ਜਿਸ ਨਾਲ ਸਰੀਰ ਵਿੱਚ ਪਾਣੀ ਦੀ ਕਮੀ ਹੋ ਜਾਂਦੀ ਹੈ। ਇੱਕ ਨਿਸ਼ਚਿਤ ਸੀਮਾ ਤੋਂ ਬਾਅਦ ਸਾਡੇ ਸਰੀਰ ਦਾ ਇਹ ਸਿਸਟਮ ਕੰਮ ਕਰਨਾ ਬੰਦ ਕਰ ਦਿੰਦਾ ਹੈ ਅਤੇ ਸਰੀਰ ਬਾਹਰ ਦੇ ਤਾਪਮਾਨ ਦੇ ਸਾਮਾਨ ਗਰਮ ਹੋ ਜਾਂਦਾ ਹੈ। ਜਿਸ ਨੂੰ ਲੂ ਲੱਗਣਾ ਕਹਿੰਦੇ ਜਾਂ ਫਿਰ ਹੀਟ ਸਟਰੋਕ ਕਹਿੰਦੇ ਹਨ। ਆਮ ਤੌਰ 'ਤੇ ਲੋਕ ਇਸਨੂੰ ਹਲਕੇ ਵਿਚ ਲੈਂਦੇ ਹਨ ਅਤੇ ਮੰਨਦੇ ਹਨ ਕਿ ਉਨ੍ਹਾਂ ਨੂੰ ਲੂ ਲੱਗ ਹੀ ਨਹੀਂ ਸਕਦੀ ਪਰੰਤੂ ਇੱਕ ਰਿਪੋਰਟ ਦੇ ਅਨੁਸਾਰ ਲੂ ਲੱਗਣਾ (ਹੀਟ ਸਟਰੋਕ) ਬਹੁਤ ਖਤਰਨਾਕ ਬੀਮਾਰੀ ਹੈ। ਬੱਚਿਆਂ ਅਤੇ ਬਜ਼ੁਰਗਾਂ, ਗਰਭਵਤੀ ਔਰਤਾਂ, ਮੋਟਾਪੇ ਤੋਂ ਪੀੜਤ ਲੋਕ, ਦਿਲ ਦੇ ਮਰੀਜ਼, ਸਰੀਰਕ ਰੂਪ ਨਾਲ ਕਮਜ਼ੋਰ ਲੋਕ ਤੇ ਕੁਝ ਵਿਸ਼ੇਸ਼ ਦਵਾਈਆਂ, ਜਿਨ੍ਹਾਂ ਦਾ ਸਰੀਰ ਦੇ ਰਸਾਇਣਾਂ ਜਾਂ ਖੂਨ ਦੀਆਂ ਨਾੜੀਆਂ ਤੇ ਅਸਰ ਪੈਂਦਾ ਹੈ, ਨੂੰ ਖਾਣ ਵਾਲੇ ਲੋਕਾਂ ਨੂੰ ਗਰਮੀ ਲੱਗਣ ਦਾ ਜਿਆਦਾ ਖਤਰਾ ਹੁੰਦਾ ਹੈ। ਇਸ ਦੇ ਇਲਾਵਾ ਮਜ਼ਦੂਰ ਵਰਗ, ਦਿਹਾੜੀਦਾਰ ਅਤੇ ਬੇਘਰ ਹੋ ਕੇ ਸੜਕਾਂ ਅਤੇ ਰੇਲਵੇ ਸਟੇਸ਼ਨਾਂ ਉੱਤੇ ਰਹਿਣ ਵਾਲੇ ਲੋਕੀਂ ਇਸ ਦਾ ਜਲਦੀ ਸ਼ਿਕਾਰ ਹੋ ਜਾਂਦੇ ਹਨ।
ਇਹ ਵੀ ਪੜ੍ਹੋ- ਤਿੰਨ ਦਿਨ ਪਹਿਲਾਂ ਖੰਨਾ 'ਚ ਬੈਂਕ ਡਕੈਤੀ ਕਰਨ ਵਾਲੇ ਤਿੰਨ ਮੁਲਜ਼ਮ ਗ੍ਰਿਫ਼ਤਾਰ, ਕੈਸ਼ ਸਣੇ ਬਰਾਮਦ ਹੋਇਆ ਇਹ ਸਾਮਾਨ
ਲੂ ਲੱਗਣ ਨਾਲ ਸਰੀਰ ਨੂੰ ਬੇਚੈਨੀ ਅਤੇ ਘਬਰਾਹਟ ਹੋ ਸਕਦੀ ਹੈ ਅਤੇ ਜ਼ਿਆਦਾ ਸਮਾਂ ਧੁੱਪ ਵਿਚ ਰਹਿਣ ਨਾਲ ਅੱਖਾਂ ਦੇ ਸਾਹਮਣੇ ਹਨੇਰਾ ਛਾ ਜਾਣਾ, ਚੱਕਰ ਖਾ ਕੇ ਡਿੱਗ ਪੈਣਾ, ਗੱਲ ਸਮਝਣ ਵਿਚ ਮੁਸ਼ਕਲ ਆਉਣੀ, ਚਿੜਚਿੜਾਪਣ, ਜੁਬਾਨ ਦਾ ਲੜਖੜਾਉਣਾ, ਤੁਰਨ ਸਮੇਂ ਲੜਖੜਾਉਣਾ, ਦੌਰਾ ਪੈਣਾ ਆਦਿ ਹੋ ਸਕਦੇ ਹਨ। ਇਸ ਲਈ ਲੂ ਲੱਗਣ ਦੇ ਲੱਛਣ ਨਜ਼ਰ ਆਉਣ ਤੇ ਵਿਅਕਤੀ ਨੂੰ ਛਾਵੇਂ ਬਿਠਾ ਦਿੱਤਾ ਜਾਵੇ,ਉਸਦੇ ਕੱਪੜੇ ਢਿੱਲੇ ਕਰ ਦਿੱਤੇ ਜਾਣ,ਪੀਣ ਲਈ ਤਰਲ ਪਦਾਰਥ ਦਿੱਤਾ ਜਾਵੇ, ਸਰੀਰ ਦੇ ਤਾਪਮਾਨ ਨੂੰ ਘੱਟ ਕਰਨ ਦੇ ਲਈ ਠੰਢੇ ਪਾਣੀ ਦੀਆਂ ਪੱਟੀਆਂ ਕੀਤੀਆਂ ਜਾਣ ਅਤੇ ਤੁਰੰਤ ਡਾਕਟਰ ਨੂੰ ਚੈੱਕਅੱਪ ਕਰਵਾ ਕੇ ਡਾਕਟਰ ਦੀ ਸਲਾਹ ਅਨੁਸਾਰ ਇਲਾਜ ਕਰਵਾਉਣਾ ਚਾਹੀਦਾ ਹੈ ਅਤੇ ਆਪ ਮੁਹਾਰੇ ਦਵਾਈਆਂ ਦਾ ਪ੍ਰਯੋਗ ਨਾ ਕੀਤਾ ਜਾਵੇ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਗਰਮੀ 'ਚ ਲੂਅ ਤੋਂ ਬਚਣ ਦੇ ਲਈ ਸਾਨੂੰ ਸਾਵਧਾਨੀਆਂ ਵਰਤਣ ਦੀ ਲੋੜ ਹੈ ਜਿਵੇਂ ਕਿ ਜਦੋਂ ਵੀ ਘਰ ਤੋਂ ਬਾਹਰ ਨਿਕਲਣਾ ਹੋਵੇ ਤਾਂ ਜ਼ਿਆਦਾ ਮਾਤਰਾ ਵਿੱਚ ਪਾਣੀ ਪੀਤਾ ਜਾਵੇ, ਸੂਤੀ, ਹਲਕੇ ਅਤੇ ਆਰਾਮਦਾਇਕ ਕੱਪੜੇ ਪਾ ਕੇ ਅਤੇ ਸਿਰ ਨੂੰ ਢੱਕ ਕੇ ਰੱਖਿਆ ਜਾਵੇ, ਤਰਲ ਪਦਾਰਥਾਂ ਜਿਵੇਂ ਪਾਣੀ, ਨਿੰਬੂ ਪਾਣੀ, ਲੱਸੀ, ਓ.ਆਰ.ਐੱਸ. ਦੇ ਘੋਲ ਦਾ ਵੱਧ ਤੋਂ ਵੱਧ ਸੇਵਨ ਕੀਤਾ ਜਾਵੇ ਅਤੇ ਦੁਪਹਿਰ ਦੇ ਵੇਲੇ ਘਰ ਤੋਂ ਬਾਹਰ ਬਹੁਤ ਜ਼ਿਆਦਾ ਜ਼ਰੂਰੀ ਹੋਣ 'ਤੇ ਹੀ ਨਿਕਲਿਆ ਜਾਵੇ । ਉਨ੍ਹਾਂ ਕਿਹਾ ਕਿ ਜ਼ਿਆਦਾ ਮਿਰਚ ਅਤੇ ਮਸਾਲੇਦਾਰ ਭੋਜਨ ਅਤੇ ਬਜ਼ਾਰ ਦੇ ਖਾਣੇ ਤੋਂ ਪ੍ਰਹੇਜ਼ ਕੀਤਾ ਜਾਵੇ, ਕੁਲਰ ਜਾਂ ਏ.ਸੀ. ਵਾਲੇ ਕਮਰੇ ਵਿੱਚ ਬੈਠਣ ਤੋਂ ਬਾਅਦ ਇੱਕ ਦਮ ਧੁੱਪ ਵਿੱਚ ਨਾ ਨਿਕਲਿਆ ਜਾਵੇ।
ਇਹ ਵੀ ਪੜ੍ਹੋ- ਪਹਾੜਾਂ 'ਚ ਘੁੰਮਣ ਗਏ ਪੰਜਾਬੀ ਐੱਨ. ਆਰ. ਆਈ. ਜੋੜੇ ਬੁਰੀ ਤਰ੍ਹਾਂ ਕੁੱਟਮਾਰ, ਪੀੜਤ ਦੀ ਪਤਨੀ ਨੇ ਦੱਸੀ ਸਾਰੀ ਗੱਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਹਾੜਾਂ 'ਚ ਘੁੰਮਣ ਗਏ ਪੰਜਾਬੀ ਐੱਨ. ਆਰ. ਆਈ. ਜੋੜੇ ਦੀ ਬੁਰੀ ਤਰ੍ਹਾਂ ਕੁੱਟਮਾਰ, ਪੀੜਤ ਦੀ ਪਤਨੀ ਨੇ ਦੱਸੀ ਸਾਰੀ ਗੱਲ
NEXT STORY