ਵਲਟੋਹਾ (ਗੁਰਮੀਤ, ਬਲਜੀਤ) : ਸ਼੍ਰੋਮਣੀ ਅਕਾਲੀ ਦਲ ਭਾਜਪਾ ਅਤੇ ਕਾਂਗਰਸ ਦੋਵੇਂ ਇਕੋ ਥਾਲੀ ਦੇ ਚੱਟੇ-ਵੱਟੇ ਹਨ ਜਿੰਨ੍ਹਾਂ ਨੇ ਹਮੇਸ਼ਾਂ ਪੰਜਾਬ ਦੀ ਜਨਤਾ ਦੀਆਂ ਅੱਖਾਂ 'ਚ ਘੱਟਾ ਪਾ ਕੇ ਲੋਕਾਂ ਨਾਲ ਧੋਖਾ ਕੀਤਾ ਹੈ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਆਗੂ ਗੁਰਦੇਵ ਸਿੰਘ ਲਾਖਣਾ ਨੇ ਗੱਲਬਾਤ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਪਿਛਲੀਆਂ ਲੋਕ ਸਭਾ ਚੋਣਾਂ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਅੱਛੇ ਦਿਨਾਂ ਦੇ ਲਾਰੇ ਲਗਾ ਕੇ ਵੋਟਾਂ ਬਟੋਰ ਕੇ ਸਰਕਾਰ ਬਣਾ ਲਈ ਅਤੇ ਸਰਕਾਰ ਬਣਾਉਣ ਉਪਰੰਤ ਲੋਕਾਂ ਨੂੰ ਨੋਟਬੰਦੀ ਅਤੇ ਜੀ. ਐੱਸ. ਟੀ. ਦੇ ਨਾਮ 'ਤੇ ਰੱਜ ਕੇ ਲੁੱਟਿਆ। ਇਸੇ ਤਰ੍ਹਾਂ ਕਾਂਗਰਸ ਪਾਰਟੀ ਨੇ ਵੀ ਲੋਕਾਂ ਨੂੰ ਝੂਠੇ ਸਬਜਬਾਗ ਵਿਖਾ ਕੇ ਪੰਜਾਬ 'ਚ ਕਾਂਗਰਸ ਸਰਕਾਰ ਬਣਾ ਲਈ ਅਤੇ ਲੋਕ ਅੱਜ ਤੱਕ ਘਰ-ਘਰ ਨੌਕਰੀ ਅਤੇ ਕਰਜ਼ਾ ਮੁਆਫ ਹੋਣ ਦਾ ਇੰਤਜ਼ਾਰ ਕਰ ਰਹੇ ਹਨ।
ਗੁਰਦੇਵ ਸਿੰਘ ਲਾਖਣਾ ਨੇ ਕਿਹਾ ਕਿ ਅਗਾਮੀ ਲੋਕ ਸਭਾ ਚੋਣਾਂ 'ਚ ਫਿਰ ਇਹ ਧੋਖੇਬਾਜ਼ ਲੀਡਰ ਲੋਕਾਂ ਨੂੰ ਗੁੰਮਰਾਹ ਕਰਨਗੇ ਪਰ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਇਨ੍ਹਾਂ ਤੋਂ ਪਹਿਲਾਂ ਪਿੱਛਲਾ ਸਾਰਾ ਹਿਸਾਬ ਲੈਣ ਅਤੇ ਫਿਰ ਇਨ੍ਹਾਂ ਨੂੰ ਕਰਾਰੀ ਹਾਰ ਦੇ ਕੇ ਧੋਖਾ ਦੇਣ ਦਾ ਮਜ਼ਾ ਚਖਾਉਣ।
ਪਰਿਵਾਰ ਦੇ ਤਿੰਨ ਮੈਂਬਰ ਗੁਆਉਣ ਵਾਲੀ ਸੁਖਵੰਤ ਕੌਰ ਲਈ ਇਕ ਵਾਰ ਫਿਰ ਜਾਗੀ ਇਨਸਾਫ ਦੀ ਉਮੀਦ
NEXT STORY