ਵਲਟੋਹਾ (ਗੁਰਮੀਤ ਸਿੰਘ) : ਸਮਾਜ 'ਚ ਔਰਤਾਂ 'ਤੇ ਹੋ ਰਹੇ ਅੱਤਿਆਚਾਰਾਂ ਦੇ ਖਿਲਾਫ ਜਿਥੇ ਸਰਕਾਰਾਂ ਨੂੰ ਸਖਤ ਕਦਮ ਚੁੱਕਣੇ ਚਾਹੀਦੇ ਹਨ ਉਥੇ ਹੀ ਆਮ ਲੋਕਾਂ ਨੂੰ ਵੀ ਚਾਹੀਦਾ ਹੈ ਕਿ ਉਹ ਔਰਤਾਂ ਖਿਲਾਫ ਹੁੰਦੀਆਂ ਵਧੀਕੀਆਂ ਖਿਲਾਫ ਡੱਟ ਕੇ ਅਵਾਜ਼ ਉਠਾਉਣ। ਇਹ ਪ੍ਰਗਟਾਵਾ ਹਿਊਮਨ ਰਾਈਟਸ ਮੋਰਚਾ ਪੰਜਾਬ ਦੀ ਮਹਿਲਾ ਵਿੰਗ ਦੀ ਵਾਈਸ ਚੇਅਰਮੈਨ ਬੀਬੀ ਪਰਮਜੀਤ ਕੌਰ ਅਮਰਕੋਟ ਨੇ ਪਿੰਡ ਠੱਠਾ ਵਿਖੇ ਕੌਮੀ ਪ੍ਰਧਾਨ ਨਰਿੰਦਰ ਧਵਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਆਯੋਜਿਤ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮਰਦ ਪ੍ਰਧਾਨ ਦੇਸ਼ 'ਚ ਔਰਤਾਂ 'ਤੇ ਜ਼ਿਆਦਤੀਆਂ ਹੁੰਦੀਆਂ ਆ ਰਹੀਆਂ ਹਨ ਪਰ ਕਿਸੇ ਨੇ ਵੀ ਔਰਤਾਂ ਦੇ ਹੱਕ ਲਈ ਅਵਾਜ਼ ਨਹੀਂ ਚੁੱਕੀ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਚਾਹੀਦਾ ਹੈ ਕਿ ਔਰਤਾਂ ਦੇ ਮਾਨ ਸਨਮਾਨ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਖਤ ਕਾਨੂੰਨ ਬਣਾਏ ਜਾਣ ਪਰ ਇਹ ਵੀ ਅਮਲੀ ਰੂਪ 'ਚ ਲਾਗੂ ਨਹੀਂ ਹੁੰਦੇ ਅਤੇ ਔਰਤਾਂ 'ਤੇ ਤਸ਼ੱਦਦ ਬਾਦਸਤੂਰ ਜਾਰੀ ਹੈ। ਔਰਤਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਮਨੁੱਖੀ ਅਧਿਕਾਰ ਮੋਰਚਾ ਵਲੋਂ ਅਹਿਮ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਔਰਤਾਂ ਖਿਲਾਫ ਹੁੰਦੀਆਂ ਵਧੀਕੀਆਂ ਨੂੰ ਰੋਕਿਆ ਜਾ ਸਕੇ। ਬੀਬੀ ਪਰਮਜੀਤ ਕੌਰ ਨੇ ਇਸ ਮੌਕੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਨੁੱਖੀ ਅਧਿਕਾਰ ਮੋਰਚਾ ਨਾਲ ਜੁੜਨ ਅਤੇ ਸਮਾਜ ਭਲਾਈ ਦੇ ਕਾਰਜਾਂ 'ਚ ਹਿੱਸਾ ਲੈਣ। ਇਸ ਮੌਕੇ 'ਤੇ ਬਲਾਕ ਪ੍ਰਧਾਨ ਬਲਵਿੰਦਰ ਕੌਰ, ਹਰਦੀਸ਼ ਕੌਰ ਤੇ ਪ੍ਰਕਾਸ਼ ਕੌਰ ਆਦਿ ਹਾਜ਼ਰ ਸਨ।
ਅਕਾਲੀ ਵਰਕਰਾਂ ਨਾਲ ਵਧੀਕੀਆਂ ਕਰਨ ਵਾਲੇ ਬਕਸ਼ੇ ਨਹੀਂ ਜਾਣਗੇ : ਮਜੀਠੀਆ
NEXT STORY