ਵਲਟੋਹਾ (ਬਲਜੀਤ ਸਿੰਘ) : ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਵਲਟੋਹਾ ਬਲਾਕ ਦੇ ਪਿੰਡ ਕਲੰਜਰ- ਉਤਾੜ 'ਚ ਬਲਾਕ ਪ੍ਰਧਾਨ ਬਲਦੇਵ ਸਿੰਘ ਵਲਟੋਹਾ ਅਤੇ ਰਤਨ ਸਿੰਘ ਮੱਦਰ ਦੀ ਅਗਵਾਈ ਹੇਠ 21 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ । ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ ਲੱਧੂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਵਲੋਂ ਖੇਤੀਬਾੜੀ ਵਿਰੋਧੀ ਕਾਨੂੰਨ ਬਣਾ ਕੇ ਕਿਸਾਨਾਂ ਦਾ ਗਲਾ ਘੁੱਟਿਆ ਜਾ ਰਿਹਾ ਹੈ। ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਲਈ ਕਾਰਪੋਰੇਟ ਘਰਾਣਿਆਂ ਨੂੰ ਖੁੱਲ੍ਹੀ ਛੁੱਟੀ ਦਿੱਤੀ ਜਾ ਰਹੀ ਹੈ, ਜਿਸ ਦੇ ਖ਼ਿਲਾਫ਼ ਪੰਜਾਬ ਸਮੇਤ ਭਾਰਤ ਦੇ ਕਿਸਾਨ ਕੇਂਦਰ ਦੀ ਮੋਦੀ ਸਰਕਾਰ ਦੇ ਖ਼ਿਲਾਫ਼ ਲਗਾਤਾਰ ਅੰਦੋਲਨ ਚਲਾ ਰਿਹਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਆਪਣਾ ਅੰਦੋਲਨ ਜਾਰੀ ਰੱਖਣਗੇ । ਇਸ ਇਕੱਠ 'ਚ ਦੀਦਾਰ ਸਿੰਘ ਲਾਖਣਾ, ਰਾਜ ਸਿੰਘ ਮੱਦਰ ਕਲੰਜਰ ਦੀ ਕਮੇਟੀ ਦੇ ਆਗੂ ਕੁਲਬੀਰ ਸਿੰਘ, ਗੁਰਬਚਨ ਸਿੰਘ, ਜਗਜੀਤ ਸਿੰਘ ਨੰਬਰਦਾਰ, ਸਲਵਿੰਦਰ ਸਿੰਘ ਫੌਜੀ, ਪ੍ਰਗਟ ਸਿੰਘ, ਕਾਰਜ ਸਿੰਘ, ਰਾਜ ਸਿੰਘ, ਰਣਜੀਤ ਸਿੰਘ ਆਦਿ ਆਗੂ ਵੀ ਹਾਜ਼ਰ ਸਨ ।
ਇਹ ਵੀ ਪੜ੍ਹੋ : ਰੂਹ ਕੰਬਾਊ ਵਾਰਦਾਤ: ਸਿਰਫ਼ਿਰੇ ਨੇ ਨਾਬਾਲਗ ਦੇ ਗੁਪਤ ਅੰਗ 'ਚ ਭਰੀ ਹਵਾ, ਮੌਤ
ਗੁਰਦੁਆਰਾ ਸ਼ਹੀਦਾਂ ਸਾਹਿਬ ਹੋਵੇਗਾ ਵਿਸ਼ਾਲ, ਜੈਕਾਰਿਆਂ ਦੀ ਗੂੰਜ 'ਚ ਕਾਰ ਸੇਵਾ ਸ਼ੁਰੂ (ਤਸਵੀਰਾਂ)
NEXT STORY