ਵਲਟੋਹਾ (ਬਲਜੀਤ ਸਿੰਘ) : ਸ਼ਹੀਦ ਨਿਰਮਲ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਹਮਣੀ ਵਾਲਾ ਤੋਂ ਮਿਸਟ੍ਰੈਸ ਭੁਪਿੰਦਰ ਕੌਰ ਸੇਵਾ ਇੱਛਤ ਸੇਵਾ ਮੁਕਤੀ ਸਮੇਂ ਸਕੂਲ ਦੇ ਅਧਿਆਪਕਾਂ ਵਲੋਂ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਮੌਕੇ ਵਾਈਸ ਪ੍ਰਿੰਸੀਪਲ ਕਾਰਜ ਸਿੰਘ, ਲੈਕਚਰਾਰ ਹਰਜਿੰਦਰ ਸਿੰਘ, ਸਾਇੰਸ ਮਾਸਟਰ ਗੁਰਪ੍ਰੀਤ ਸਿੰਘ, ਆਸ਼ਾ ਰਾਣੀ, ਸ੍ਰੀਮਤੀ ਕਾਂਤਾ ਰਾਣੀ, ਨਰਿੰਦਰ ਕੌਰ, ਅਰਸ਼ਦੀਪ ਕੌਰ, ਸੇਵਾ ਮੁਕਤ ਪ੍ਰਿੰਸੀਪਲ ਅਰਸਾਲ ਸਿੰਘ ਸੰਧੂ, ਨਿਸ਼ਾਨਜੀਤ ਸਿੰਘ ਸੰਧੂ, ਰਾਜਵਿੰਦਰ ਕੌਰ, ਵਿਕਾਸ ਜੀਤ ਕੌਰ, ਅੰਗਰੇਜ਼ ਸਿੰਘ, ਕਾਸਲਰ ਸੁਖਚੈਨ ਸਿੰਘ, ਮਨਜੀਤ ਸਿੰਘ, ਪਰਵਿੰਦਰਜੀਤ ਸਿੰਘ, ਧੀਰਾ ਸਿੰਘ ਨੇ ਭੁਪਿੰਦਰ ਕੌਰ ਦੀਆਂ ਸੇਵਾ ਅਤੇ ਸਿੱਖਿਆ ਵਿਭਾਗ ਪ੍ਰਤੀ ਨਿਭਾਈਆਂ ਡਿਊਟੀਆਂ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ ਅਤੇ ਇਮਾਨਦਾਰੀ ਨਾਲ ਸਿੱਖਿਆ ਵਿਭਾਗ ਪ੍ਰਤੀ ਕੀਤੇ ਕੰਮਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਭੁਪਿੰਦਰ ਕੌਰ ਹਮੇਸ਼ਾ ਹੀ ਆਪਣੀ ਡਿਊਟੀ ਦੀ ਪਾਬੰਦ ਸੀ ਅਤੇ ਸਮੇਂ ਸਿਰ ਆਪਣੀ ਡਿਊਟੀ 'ਤੇ ਹਾਜ਼ਰ ਰਹਿੰਦੇ ਸਨ। ਅੰਤ 'ਚ ਸਮੂਹ ਸਕੂਲ ਦੇ ਸਟਾਫ ਵਲੋਂ ਭੁਪਿੰਦਰ ਕੌਰ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਇਹ ਵੀ ਪੜ੍ਹੋ : ਸਹੇਲੀਆਂ ਨਾਲ ਕੰਮ ’ਤੇ ਗਈ ਕੁੜੀ ਨੂੰ ਨਹੀਂ ਪਤਾ ਸੀ ਕਿ ਇੰਝ ਹੋਵੇਗਾ ਉਸ ਦਾ ਦਰਦਨਾਕ ਅੰਤ
ਪਾਕਿ ਦੀ ਖ਼ੁਫ਼ੀਆ ਏਜੰਸੀ ਦੇ ਮਨਸੂਬਿਆਂ 'ਤੇ ਪਾਣੀ ਫੇਰ ਰਹੀ ਹੈ ਸਿੱਖਾਂ ਪ੍ਰਤੀ ਭਾਰਤ ਸਰਕਾਰ ਦੀ ਨੀਤੀ
NEXT STORY