ਵਲਟੋਹਾ (ਬਲਜੀਤ) : ਖੇਮਕਰਨ ਦੇ ਇਕ ਪਿੰਡ 'ਚ ਜ਼ਮੀਨੀ ਵਿਵਾਦ ਨੂੰ ਲੈ ਹੋਏ ਝਗੜੇ ਦੌਰਾਨ ਚੱਲੀ ਗੋਲੀ 'ਚ ਇਕ ਵਿਅਕਤੀ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਅਰਵਿੰਦਰ ਬੀਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਵਲਟੋਹਾ ਨੇ ਦੱਸਿਆ ਕਿ ਮੇਰਾ ਭਰਾ ਤੇਜਵੀਰ ਸਿੰਘ ਨੇ ਮੇਰੀ ਜ਼ਮੀਨ ਜੋ ਕਿ ਠੇਕੇ 'ਤੇ ਲਈ ਹੋਈ ਉਸ ਵਿਚ ਖਾਦ ਪਾ ਰਿਹਾ ਸੀ ਤਾਂ ਇਸ ਦੌਰਾਨ ਸਾਡਾ ਇਕ ਰਿਸ਼ਤੇਦਾਰ ਉੱਥੇ ਕੁਝ ਅਣਪਛਾਤੇ ਪੰਜ ਤੋਂ ਛੇ ਵਿਅਕਤੀਆਂ ਨੂੰ ਨਾਲ ਲੈ ਕੇ ਆਇਆ ਅਤੇ ਮੇਰੇ ਨਾਲ ਲੜਾਈ ਝਗੜਾ ਕਰਨ ਲੱਗਾ, ਜਿਸ 'ਤੇ ਉਨ੍ਹਾਂ ਨੂੰ ਰੋਕਣ 'ਤੇ ਉਕਤ ਵਿਅਕਤੀਆਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਇਕ ਗੋਲੀ ਮੇਰੇ ਭਰਾ ਤੇਜਬੀਰ ਸਿੰਘ ਦੀ ਸੱਜੀ ਲੱਤ 'ਤੇ ਜਾ ਲੱਗੀ, ਜਿਸ ਦੌਰਾਨ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਉਨ੍ਹਾਂ ਦੱਸਿਆ ਕਿ ਇਹ ਸਾਰੀ ਘਟਨਾ ਸਬੰਧੀ ਪੁਲਸ ਥਾਣਾ ਵਲਟੋਹਾ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ ਅਤੇ ਮੌਕੇ 'ਤੇ ਪਹੁੰਚੇ ਥਾਣਾ ਵਲਟੋਹਾ ਦੇ ਏ. ਐੱਸ. ਆਈ. ਹਰਿਮੰਦਰ ਸਿੰਘ ਨੇ ਤੇਜਵੀਰ ਸਿੰਘ ਨੂੰ ਜ਼ਖ਼ਮੀ ਹਾਲਤ 'ਚ ਸਿਵਲ ਹਸਪਤਾਲ ਘਰਿਆਲਾ ਵਿਖੇ ਪਹੁੰਚਾਇਆ।
ਇਸ ਸਬੰਧੀ ਜਦੋਂ ਥਾਣਾ ਵਲਟੋਹਾ ਦੇ ਏ. ਐੱਸ. ਆਈ ਅਤੇ ਡਿਊਟੀ ਇੰਚਾਰਜ ਹਰਿਮੰਦਰ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਤੇਜਵੀਰ ਸਿੰਘ ਦੇ ਗੋਲੀ ਲੱਗੀ ਹੈ ਅਤੇ ਇਸ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।
ਮਜ਼ਦੂਰ ਨੇ ਨਿਗਲਿਆ ਜ਼ਹਿਰੀਲਾ ਪਦਾਰਥ, ਮੌਤ
NEXT STORY