ਤਰਨਤਾਰਨ (ਰਮਨ)- ਜ਼ਿਲ੍ਹੇ ਵਿਚ ਹਾਈ ਸਕਿਓਰਿਟੀ ਨੰਬਰ ਪਲੇਟਾਂ ਨਾਲ ਵਿਸ਼ੇਸ਼ ਕਿਸਮ ਦਾ ਬਾਰਕੋਡ ਲਗਾਉਣ ਵਾਲਾ ਗਿਰੋਹ ਸਰਗਰਮ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਵਲੋਂ ਸੋਮਵਾਰ ਦੁਪਹਿਰੇ ਇਕ ਘੰਟਾ ਪੱਟੀ ਇਲਾਕੇ ਵਿਚ ਨਾਕਾਬੰਦੀ ਕਰਦੇ ਹੋਏ ਦਰਜਨ ਤੋਂ ਵੱਧ ਵਾਹਨ ਚਾਲਕਾਂ ਨੂੰ ਆਪਣਾ ਨਿਸ਼ਾਨਾ ਬਣਾਉਂਦੇ ਹੋਏ ਜਿੱਥੇ ਧਮਕਾਇਆ ਗਿਆ ਉੱਥੇ ਹੀ ਉਨ੍ਹਾਂ ਦੇ ਵਾਹਨ ਥਾਣੇ ’ਚ ਇਮਪਾਊਂਡ ਕਰਨ ਦੀ ਧਮਕੀ ਦਿੰਦੇ ਹੋਏ ਮੋਟੀਆਂ ਰਕਮਾਂ ਵੀ ਵਸੂਲ ਕੀਤੀਆਂ ਗਈਆਂ। ਜ਼ਿਕਰਯੋਗ ਹੈ ਕਿ ਅਜਿਹਾ ਠੱਗ ਗਿਰੋਹ ਬੀਤੇ ਕਿੰਨੇ ਸਮੇਂ ਤੋਂ ਵਾਹਨ ਚਾਲਕਾਂ ਨੂੰ ਆਪਣਾ ਸ਼ਿਕਾਰ ਬਣਾ ਰਿਹਾ ਹੈ, ਸਬੰਧੀ ਭਾਲ ਕਰਦੇ ਹੋਏ ਪੁਲਸ ਪ੍ਰਸ਼ਾਸਨ ਨੂੰ ਸਖ਼ਤ ਐਕਸ਼ਨ ਲੈਣ ਦੀ ਸਖ਼ਤ ਲੋੜ ਹੈ।
ਜਾਣਕਾਰੀ ਦਿੰਦੇ ਹੋਏ ਯੂਨਾਈਟਡ ਟਰੇਡ ਯੂਨੀਅਨ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਸੋਮਵਾਰ ਦੁਪਹਿਰ ਕਰੀਬ 12 ਵਜੇ ਪੱਟੀ ਮੋੜ ਵਿਖੇ ਕਰੀਬ ਇਕ ਦਰਜਨ ਸਿਵਲ ਕੱਪੜਿਆਂ ਵਿਚ ਮੌਜੂਦ ਵਿਅਕਤੀਆਂ ਵਲੋਂ ਆਉਣ-ਜਾਣ ਵਾਲੇ ਵਾਹਨ ਚਾਲਕਾਂ ਨੂੰ ਰੋਕਦੇ ਹੋਏ ਇਹ ਦੱਸਿਆ ਗਿਆ ਕਿ ਉਹ ਪ੍ਰਾਈਵੇਟ ਕੰਪਨੀ ਤੋਂ ਸਬੰਧਿਤ ਹਨ ਅਤੇ ਹਾਈ ਸਕਿਓਰਿਟੀ ਨੰਬਰ ਪਲੇਟਾਂ ਦੀ ਜਾਂਚ ਕਰ ਰਹੇ ਹਨ। ਹਰਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਇਸ ਟੀਮ ਵਲੋਂ ਹਾਈ ਸਕਿਓਰਟੀ ਨੰਬਰ ਪਲੇਟਾਂ ਲੱਗੀਆਂ ਹੋਣ ਦੇ ਬਾਵਜੂਦ ਉਸ 'ਤੇ ਇਕ ਬਾਰਕੋਡ ਵਰਗਾ ਸਟਿੱਕਰ ਚਿਪਕਾਉਣਾ ਸ਼ੁਰੂ ਕਰ ਦਿੱਤਾ ਗਿਆ, ਜਿਸ ਬਦਲੇ ਵਾਹਨ ਚਾਲਕਾਂ ਪਾਸੋਂ ਰੁਪਏ ਵੀ ਵਸੂਲ ਕੀਤੇ ਗਏ।
ਇਹ ਵੀ ਪੜ੍ਹੋ- ਮਾਪਿਆਂ ਨੇ ਚਾਵਾਂ ਨਾਲ ਕੈਨੇਡਾ ਭੇਜਿਆ ਸੀ ਇਕਲੌਤਾ ਪੁੱਤ, ਮੌਤ ਦੀ ਖ਼ਬਰ ਨੇ ਘਰ ਵਿਛਾਏ ਸੱਥਰ
ਗਿੱਲ ਨੇ ਦੱਸਿਆ ਕਿ ਫਤਿਹਗੜ੍ਹ ਚੂੜੀਆਂ ਤੋਂ ਆਏ ਇਨੋਵਾ ਗੱਡੀ ਦੇ ਚਾਲਕ ਤਾਰਾ ਸਿੰਘ ਨੂੰ ਸਬੰਧਿਤ ਵਿਅਕਤੀਆਂ ਵਲੋਂ ਗੱਡੀ ਨੂੰ ਥਾਣੇ ਵਿਚ ਇਮਪਾਊਂਡ ਕਰਵਾਉਣ ਦੀ ਧਮਕੀ ਦਿੰਦੇ ਹੋਏ ਨਾਲ ਲੈ ਗਏ, ਜਿਸ ਨੂੰ ਰਸਤੇ ਵਿਚ 2000 ਰੁਪਏ ਵਸੂਲਣ ਤੋਂ ਬਾਅਦ ਛੱਡ ਦਿੱਤਾ ਗਿਆ। ਇਸੇ ਤਰ੍ਹਾਂ ਅੰਮ੍ਰਿਤਸਰ ਤੋਂ ਆਏ ਆਲਟੋ ਕਾਰ ਚਾਲਕ ਬਲਦੇਵ ਸਿੰਘ ਨੂੰ ਵੀ ਧਮਕਾਉਂਦੇ ਹੋਏ 1500 ਰੁਪਏ ਵਸੂਲ ਕਰ ਲਏ ਗਏ। ਹਰਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਇਸ ਤਰ੍ਹਾਂ ਕਰੀਬ ਇਕ ਦਰਜਨ ਵਾਹਨ ਚਾਲਕਾਂ ਨੂੰ ਸਬੰਧਿਤ ਟੀਮ ਵਲੋਂ ਗੁੰਮਰਾਹ ਕਰਦੇ ਹੋਏ ਧੋਖਾਧੜੀ ਦਾ ਸ਼ਿਕਾਰ ਬਣਾਇਆ ਗਿਆ ਅਤੇ ਮੋਟੀਆਂ ਰਕਮਾਂ ਵਸੂਲ ਕੀਤੀਆਂ ਗਈਆਂ ਹਨ। ਗਿੱਲ ਨੇ ਦੱਸਿਆ ਕਿ ਕਰੀਬ ਇਕ ਘੰਟਾ ਨਾਕਾ ਲਗਾਉਣ ਤੋਂ ਬਾਅਦ ਸਬੰਧਿਤ ਵਿਅਕਤੀ ਜੋ ਕਾਰਾਂ ਉੱਪਰ ਸਵਾਰ ਹੋ ਕੇ ਆਏ ਸਨ ਮੌਕੇ ਤੋਂ ਫ਼ਰਾਰ ਹੋ ਗਏ। ਹਰਜਿੰਦਰ ਸਿੰਘ ਗਿੱਲ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕਰਦੇ ਹੋਏ ਕਿਹਾ ਹੈ ਕਿ ਅਜਿਹੇ ਠੱਗਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ ਤਾਂ ਜੋ ਲੋਕਾਂ ਨੂੰ ਤੰਗ ਪਰੇਸ਼ਾਨ ਅਤੇ ਲੁੱਟ ਦਾ ਸ਼ਿਕਾਰ ਨਾ ਬਣਾਇਆ ਜਾਵੇ।
ਇਹ ਵੀ ਪੜ੍ਹੋ- ਸ਼ਰਮਨਾਕ! ਭੂਆ ਆਸ਼ਕ ਨਾਲ ਮਨਾਉਂਦੀ ਰਹੀ ਰੰਗਰਲੀਆਂ, ਸਾਹਮਣੇ ਨਾਬਾਲਗ ਭਤੀਜੀ ਦੀ ਲੁੱਟੀ ਗਈ ਪੱਤ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਐੱਸ.ਪੀ ਟ੍ਰੈਫ਼ਿਕ ਦੇਵ ਸਿੰਘ ਨੇ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਨਹੀਂ ਹੈ। ਉਨ੍ਹਾਂ ਦੱਸਿਆ ਕਿ ਜੇ ਕਿਸੇ ਨੂੰ ਅਜਿਹੇ ਵਿਅਕਤੀਆਂ ਸਬੰਧੀ ਕੋਈ ਜਾਣਕਾਰੀ ਹੈ ਤਾਂ ਉਹ ਤੁਰੰਤ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਕੋਈ ਵੀ ਅਜਿਹੀ ਸਟਿੱਕਰ ਲਗਾਉਣ ਦੀ ਨੋਟੀਫਿਕੇਸ਼ਨ ਜਾਰੀ ਨਹੀਂ ਹੋਈ ਹੈ ਜਦਕਿ ਹਾਈ ਸਕਿਓਰਟੀ ਨੰਬਰ ਪਲੇਟਾਂ ਲਗਾਉਣੀਆਂ ਬਹੁਤ ਜ਼ਰੂਰੀ ਹਨ। ਉਨ੍ਹਾਂ ਦੱਸਿਆ ਕਿ ਅਜਿਹੇ ਗਿਰੋਹ ਦੀ ਭਾਲ ਕਰਦੇ ਹੋਏ ਸਖਤ ਕਾਨੂੰਨੀ ਕਾਰਵਾਈ ਅਮਲ ਵਿਚ ਜ਼ਰੂਰ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ- ਅਮਰਪ੍ਰੀਤ ਸਿੰਘ ਨੇ ਖ਼ਾਲਸਾ ਏਡ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ
ਉੱਧਰ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰੀਜ਼ਨਲ ਟਰਾਂਸਪੋਰਟ ਅਥਾਰਟੀ ਤਰਨਤਾਰਨ ਰਜਨੀਸ਼ ਅਰੋੜਾ ਨੇ ਦੱਸਿਆ ਕਿ ਵਿਭਾਗ ਵਲੋਂ ਕੋਈ ਵੀ ਅਜਿਹੀ ਨੋਟੀਫਿਕੇਸ਼ਨ ਨਹੀਂ ਜਾਰੀ ਹੋਈ ਹੈ ਜਿਸ ਤਹਿਤ ਸੜਕਾਂ ਉੱਪਰ ਨਾਕੇ ਲਗਾ ਕੇ ਸਟਿੱਕਰ ਲਗਾਏ ਜਾਣ ਅਤੇ ਉਸ ਸਬੰਧੀ ਫੀਸ ਵਸੂਲ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਹਾਈ ਸਕਿਓਰਟੀ ਨੰਬਰ ਪਲੇਟਾਂ ਜੋ ਸਿਰਫ਼ ਵਾਹਨਾਂ ਨੂੰ ਦਫ਼ਤਰ ਵਿਚ ਲਗਾਈਆਂ ਜਾ ਰਹੀਆਂ ਹਨ, ਸਾਰੇ ਵਾਹਨਾਂ ਲਈ ਬਹੁਤ ਜ਼ਰੂਰੀ ਹਨ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਾਕਿ ਸਿੱਖ ਭਾਈਚਾਰੇ ਨੇ ਲਾਹੌਰ ਅਤੇ ਪੰਜਾਬ ’ਚ ਸਥਿਤ ਆਪਣੇ ਗੁਰੂਧਾਮਾਂ ਦੀ ਅਣਦੇਖੀ ’ਤੇ ਪ੍ਰਗਟਾਈ ਚਿੰਤਾ
NEXT STORY