ਅੰਮ੍ਰਿਤਸਰ(ਕਮਲ)- ਭਾਜਪਾ ਦੇ ਲੋਕ ਸਭਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਉਹ ਗੁਰੂ ਨਗਰੀ ਲਈ ਬਹੁਤ ਕੁਝ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਵੀ. ਐੱਫ. ਐੱਸ. ਨੇ ਤਾਜ ਦੇ ਸਹਿਯੋਗ ਨਾਲ ਅੰਮ੍ਰਿਤਸਰ ’ਚ ਇਕ ਸਿਖਲਾਈ ਕੇਂਦਰ ਖੋਲ੍ਹਣ ਦਾ ਫੈਸਲਾ ਕੀਤਾ ਹੈ, ਜਿਸ ਨਾਲ ਸਾਡੇ ਨੌਜਵਾਨਾਂ ਨੂੰ ਬਹੁਤ ਫਾਇਦਾ ਹੋਵੇਗਾ। ਉਨ੍ਹਾਂ ਨੂੰ ਰੋਜ਼ਗਾਰ ਦੇ ਮੌਕੇ ਮਿਲਣਗੇ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ’ਚ ਮਲਟੀਪਲ ਵੀਜ਼ਾ ਐਪਲੀਕੇਸ਼ਨ ਸੈਂਟਰ ਵੀ. ਐੱਫ. ਐੱਸ. ਗਲੋਬਲ ਸੈਂਟਰ ਸਥਾਪਿਤ ਕੀਤਾ ਜਾਵੇਗਾ, ਜਿੱਥੇ ਲੋਕਾਂ ਨੂੰ ਬਾਇਓਮੈਟ੍ਰਿਕ ਉਪਕਰਣ ਵੀ ਉਪਲੱਬਧ ਕਰਵਾਏ ਜਾਣਗੇ। ਅਮਰੀਕੀ ਐੱਨ. ਆਰ. ਆਈ. ਭਰਾਵਾਂ ਦੁਆਰਾ ਅੰਮ੍ਰਿਤਸਰ ’ਚ ਨੌਜਵਾਨਾਂ ਅਤੇ ਔਰਤਾਂ ਦੇ ਸਵੈ-ਰੋਜ਼ਗਾਰ ਅਤੇ ਸਟਾਰਟਅੱਪ ਲਈ ਵਿਕਸਤ ਕੀਤੀ ਅੰਮ੍ਰਿਤਸਰ ਨਿਵੇਸ਼ ਯੋਜਨਾ ਤਹਿਤ 100 ਮਿਲੀਅਨ ਡਾਲਰ ਯਾਨੀ 830 ਕਰੋੜ ਰੁਪਏ ਤੋਂ ਵੱਧ ਦੀ ਰਕਮ ਇਕੱਠੀ ਕੀਤੀ ਗਈ ਹੈ।
ਇਹ ਵੀ ਪੜ੍ਹੋ- ਲਹਿੰਦੇ ਪੰਜਾਬ 'ਚ ਨਾਬਾਲਗ ਕੁੜੀ ਦਾ ਨਿਕਾਹ ਕਰਵਾਉਣ ਵਾਲੇ ਰਜਿਸਟਰਾਰ 'ਤੇ ਹੁਣ ਹੋਵੇਗੀ ਕਾਰਵਾਈ
ਰੋਜ਼ਗਾਰ ਲਈ ਕੇਂਦਰ ਸਰਕਾਰ ਦੀਆਂ ਸਕੀਮਾਂ ਦੇ ਲਾਗੂਕਰਨ ’ਚ ਤੇਜ਼ੀ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਨੌਜਵਾਨਾਂ ’ਚ ਸਮਰੱਥਾ ਦੀ ਕੋਈ ਕਮੀ ਨਹੀਂ ਹੈ। ਬਸ ਉਨ੍ਹਾਂ ਨੂੰ ਸਿਰਫ ਸਹੀ ਮਾਰਗਦਰਸ਼ਨ ਦੀ ਲੋੜ ਹੈ। ਕਈ ਵਿਦੇਸ਼ੀ ਕੰਪਨੀਆਂ ਅੰਮ੍ਰਿਤਸਰ ’ਚ ਪੂੰਜੀ ਨਿਵੇਸ਼ ਕਰਨ ਲਈ ਤਿਆਰ ਹਨ, ਜਿਸ ਨਾਲ ਬੇਰੋਜ਼ਗਾਰ ਨੌਜਵਾਨਾਂ ਨੂੰ ਸਿਖਲਾਈ ਦੇ ਕੇ ਰੋਜ਼ਗਾਰ ਯੋਗ ਬਣਾਇਆ ਜਾ ਸਕੇ।
ਇਹ ਵੀ ਪੜ੍ਹੋ- ਚੋਣ ਡਿਊਟੀ ਦੀ ਰਿਹਰਸਲ 'ਚ ਗੈਰ-ਹਾਜ਼ਰ ਰਹਿਣ ਵਾਲੇ ਕਰਮਚਾਰੀ ਹੋ ਜਾਣ ਸਾਵਧਾਨ, ਹਦਾਇਤਾਂ ਹੋਈਆਂ ਜਾਰੀ
ਉਨ੍ਹਾਂ ਨੇ ਪੰਜਾਬ ਅਤੇ ਅੰਮ੍ਰਿਤਸਰ ਦੇ ਮੌਜੂਦਾ ਹਾਲਾਤ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਦੁਸ਼ਮਣ ਤਾਕਤਾਂ ਹਮੇਸ਼ਾ ਹੀ ਸਰਹੱਦੀ ਸੂਬੇ ਪੰਜਾਬ ’ਚ ਅਰਾਜਕਤਾ ਪੈਦਾ ਕਰਨ ਦੀ ਕੋਸ਼ਿਸ਼ ’ਚ ਰਹਿੰਦੀਆਂ ਹਨ। ਇਸ ਤੋਂ ਪਹਿਲਾਂ ਕਿ ਸੂਬੇ ਦੇ ਮੌਜੂਦਾ ਹਾਲਾਤ ਪੰਜਾਬੀ ਭਾਈਚਾਰੇ ਲਈ ਵੱਡਾ ਖਤਰਾ ਬਣ ਜਾਣ, ਇਸ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ।
ਇਹ ਵੀ ਪੜ੍ਹੋ- ਵਧ ਰਹੀ ਗਰਮੀ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਾਕਾਮ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਪਾਕਿ, ਅੰਮ੍ਰਿਤਸਰ 'ਚ ਵੱਖ-ਵੱਖ ਜਗ੍ਹਾ ਤੋਂ ਡਰੋਨ ਅਤੇ ਹੈਰੋਇਨ ਬਰਾਮਦ
NEXT STORY