ਤਰਨਤਾਰਨ (ਰਾਜੂ)- ਪਿੰਡ ਫਰੰਦੀਪੁਰ ਨਿਵਾਸੀ ਇਕ ਵਿਅਕਤੀ ਵੱਲੋਂ ਆਪਣੇ 10-12 ਸਾਥੀਆਂ ਨਾਲ ਮਿਲ ਕੇ ਹਥਿਆਰਾਂ ਨਾਲ ਹਵਾਈ ਫਾਇਰ ਕਰਦਿਆਂ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਥਾਣਾ ਭਿੱਖੀਵਿੰਡ ਦੀ ਪੁਲਸ ਨੇ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਸ ਚੌਂਕੀ ਸੁਰਸਿੰਘ ਦੇ ਇੰਚਾਰਜ ਕੁਲਵਿੰਦਰਪਾਲ ਨੇ ਦੱਸਿਆ ਕਿ ਬੀਤੇ ਦਿਨ ਸੋਸ਼ਲ ਮੀਡੀਆ ਉੱਤੇ ਇਕ ਵੀਡੀਓ ਵਾਇਰਲ ਹੋਈ, ਜਿਸ ਵਿਚ ਰਵਿੰਦਰ ਸਿੰਘ ਉਰਫ਼ ਰੂਬੀ ਪੁੱਤਰ ਸਵਰਨ ਸਿੰਘ ਵਾਸੀ ਫਰੰਦੀਪੁਰ ਆਪਣੇ 10-12 ਸਾਥੀਆਂ ਸਮੇਤ ਹਵਾਈ ਫਾਇਰ ਕਰ ਰਿਹਾ ਹੈ। ਜਿਸ ਦੇ ਆਧਾਰ ’ਤੇ ਪੁਲਸ ਵੱਲੋਂ ਥਾਣਾ ਭਿੱਖੀਵਿੰਡ ਵਿਚ ਰਵਿੰਦਰ ਸਿੰਘ ਉਰਫ਼ ਰੂਬੀ ਅਤੇ 10-12 ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਹਰ ਪੰਜਾਬੀ ਦਾ ਮੁਫ਼ਤ 'ਚ ਹੋਵੇਗਾ ਇਲਾਜ! ਹੈਲਥ ਕਾਰਡ ਲਈ ਸ਼ੁਰੂ ਹੋਈ ਰਜਿਸਟ੍ਰੇਸ਼ਨ
NEXT STORY