ਤਰਨਤਾਰਨ (ਰਮਨ)- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਤਹਿਸੀਲ ਪੱਟੀ ਦੇ ਮਾਲ ਹਲਕਾ ਕਿੜੀਆਂ ਦੇ ਸੇਵਾਮੁਕਤ ਪਟਵਾਰੀ ਰਮੇਸ਼ ਚੰਦਰ ਅਤੇ ਉਸ ਦੇ ਪੁੱਤਰ ਵਿਸ਼ਾਲ ਸ਼ਰਮਾ ਨੂੰ ਦੋ ਕਿਸ਼ਤਾਂ ਵਿਚ 11,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਵਾਂ ਮੁਲਜ਼ਮਾਂ ਖਿਲਾਫ਼ ਇਹ ਮੁਕੱਦਮਾ ਪਿੰਡ ਕੀੜੀਆਂ ਜ਼ਿਲ੍ਹਾ ਤਰਨਤਾਰਨ ਦੇ ਵਸਨੀਕ ਸਕੱਤਰ ਸਿੰਘ ਵੱਲੋਂ ਬਿਊਰੋ ਦੇ ਟੋਲ-ਫ੍ਰੀ ਨੰਬਰ ਉੱਪਰ ਦਰਜ ਕਰਵਾਈ ਸ਼ਿਕਾਇਤ ਦੀ ਪੜਤਾਲ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਕਥਿਤ ਮੁਲਜ਼ਮ ਪਟਵਾਰੀ ਅਤੇ ਉਸ ਦੇ ਪੁੱਤਰ ਵਿਸ਼ਾਲ ਨੇ ਸ਼ਿਕਾਇਤਕਰਤਾ ਤੋਂ ਵਾਹੀਯੋਗ ਜ਼ਮੀਨ ਦੀ ਮਾਲਕੀ ਸਬੰਧੀ ਮਾਲ ਰਿਕਾਰਡ ਵਿਚ ਦਰੁਸਤੀ ਕਰਨ ਬਦਲੇ ਦੋ ਕਿਸ਼ਤਾਂ ਵਿਚ 11,000 ਰੁਪਏ ਦੀ ਰਿਸ਼ਵਤ ਲਈ ਹੈ।
ਇਹ ਵੀ ਪੜ੍ਹੋ- ਇਕ ਹੋਰ ਵੀਡੀਓ ਕਾਰਨ ਮੁੜ ਵਿਵਾਦਾਂ 'ਚ ਘਿਰਿਆ 'ਕੁੱਲ੍ਹੜ ਪਿੱਜ਼ਾ ਕਪਲ', ਨਿਹੰਗ ਸਿੰਘਾਂ ਨੇ ਦੁਕਾਨ ਨੂੰ ਪਾਇਆ ਘੇਰਾ
ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਉਸ ਦੇ ਪਿਤਾ ਦੀ ਕਰੀਬ 10 ਏਕੜ (81 ਕਨਾਲ) ਜ਼ਮੀਨ ਦੇ ਮਾਲਕੀ ਰਿਕਾਰਡ ਵਿਚ ਛੇੜਛਾੜ ਕਰਕੇ ਉਸਦੇ ਚਾਚੇ ਦੇ ਪੁੱਤਰਾਂ ਨੂੰ ਉਨ੍ਹਾਂ ਦੀ ਵਾਹੀਯੋਗ ਜ਼ਮੀਨ ਦੇ ਸਹਿ-ਮਾਲਕ ਬਣਾ ਦਿੱਤਾ ਸੀ, ਜਦੋਂ ਉਸ ਨੇ ਇਸ ਸਬੰਧੀ ਪਟਵਾਰੀ ਨੂੰ ਸ਼ਿਕਾਇਤ ਕੀਤੀ ਤਾਂ ਮੁਲਜ਼ਮ ਪਟਵਾਰੀ ਨੇ ਮਾਲ ਰਿਕਾਰਡ ਠੀਕ ਕਰਨ ਲਈ 10 ਹਜ਼ਾਰ ਰੁਪਏ ਦੀ ਮੰਗ ਕੀਤੀ। ਉਸ ਨੇ ਅੱਗੇ ਦੋਸ਼ ਲਾਇਆ ਕਿ ਦੋਸ਼ੀ ਪਟਵਾਰੀ ਨੇ ਮੌਕੇ ’ਤੇ ਹੀ 1000 ਰੁਪਏ ਲੈ ਲਏ ਅਤੇ 10,000 ਰੁਪਏ ਹੋਰ ਰਿਸ਼ਵਤ ਵਜੋਂ ਦੇਣ ਲਈ ਕਿਹਾ।
ਇਹ ਵੀ ਪੜ੍ਹੋ- ਕੁੱਤਿਆਂ ਦੇ ਝੁੰਡ ਨੂੰ ਦੇਖ ਕੇ ਘਬਰਾਈ 10 ਸਾਲਾ ਬੱਚੀ, ਪੈਨਿਕ ਅਟੈਕ ਕਾਰਨ ਹੋ ਗਈ ਮਾਸੂਮ ਦੀ ਮੌਤ
ਬੁਲਾਰੇ ਨੇ ਦੱਸਿਆ ਕਿ ਪੜਤਾਲ ਦੌਰਾਨ ਇਹ ਸਿੱਧ ਹੋਇਆ ਕਿ ਦੋਸ਼ੀ ਪਟਵਾਰੀ ਨੇ 29.09.2017 ਨੂੰ ਕਸਬਾ ਹਰੀਕੇ ਵਿਖੇ ਹਰਦੇਵ ਸਿੰਘ ਸੁਨਿਆਰੇ ਦੀ ਦੁਕਾਨ ’ਤੇ ਆਪਣੇ ਮੁੰਡੇ ਵਿਸ਼ਾਲ ਸ਼ਰਮਾ ਰਾਹੀਂ 10,000 ਰੁਪਏ ਲਏ ਸਨ। ਇਹ ਘਟਨਾ ਦੁਕਾਨ ਵਿਚ ਲੱਗੇ ਸੀ.ਸੀ.ਟੀ.ਵੀ ਕੈਮਰੇ ਵਿਚ ਰਿਕਾਰਡ ਹੋ ਗਈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਦੋਵਾਂ ਮੁਲਜ਼ਮਾਂ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਵੇਂ ਸਾਲ ਨੂੰ ਮੁੱਖ ਰੱਖਦਿਆਂ 2 ਲੱਖ ਤੋਂ ਵੱਧ ਸੈਲਾਨੀਆਂ ਦੇ ਅੰਮ੍ਰਿਤਸਰ ਆਉਣ ਦੀ ਸੰਭਾਵਨਾ
NEXT STORY