ਝਬਾਲ/ਬੀੜ ਸਾਹਿਬ (ਲਾਲੂਘੁੰਮਣ, ਬਖਤਾਵਰ) - ਵਿਧਾਨ ਸਭਾ ਹਲਕਾ ਤਰਨਤਾਰਨ ਦੇ ਸਿਆਸੀ ਕੇਂਦਰੀ ਧੂਰੇ ਵਜੋਂ ਜਾਣੇ ਜਾਂਦੇ ਕਸਬਾ ਝਬਾਲ ਦੇ ਪਿੰਡ ਝਬਾਲ ਖਾਮ ਤੋਂ ਸੀਨੀਅਰ ਕਾਂਗਰਸੀ ਆਗੂ ਵਿਕਰਮ ਸਿੰਘ ਢਿੱਲੋਂ ਨਾਲ ਅਗਾਂਹ ਵਧੂ ਸੋਚ ਦੇ ਨੌਜਵਾਨਾਂ ਨੇ ਪਿੰਡ ਦੇ ਵਿਕਾਸ ਸਬੰਧੀ ਮੀਟਿੰਗ ਕੀਤੀ। ਕਾਂਗਰਸੀ ਆਗੂ ਵਿਕਰਮ ਸਿੰਘ ਢਿੱਲੋਂ ਨੇ ਨੌਜਵਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਜੇਕਰ ਪਿੰਡ ਵਾਸੀਆਂ ਵਲੋਂ ਉਸ ਨੂੰ ਮਾਣ ਬਖਸ਼ਿਆ ਗਿਆ ਤਾਂ ਉਹ ਪਿੰਡ ਦਾ ਵਿਕਾਸ ਪੱਖੋਂ ਮੁਹਾਂਦਰਾ ਬਦਲ ਕੇ ਰੱਖ ਦੇਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਨੇ ਕਰੀਬ 15 ਸਾਲ ਨਿਮਾਣੇ ਸੇਵਦਾਰ ਦੀ ਭੂਮਿਕਾ ਨਿਭਾਂਉਦਿਆਂ ਪਿੰਡ ਵਾਸੀਆਂ ਦੀ ਸੇਵਾ ਕੀਤੀ ਹੈ, ਜੋ ਹੁਣ ਵੀ ਕਰਦੇ ਆ ਰਹੇ ਹਨ। ਇਸੇ ਕਾਰਨ ਉਹ ਲੋਕਾਂ ਦੀਆਂ ਸਮੱਸਿਆਵਾਂ ਤੋਂ ਭਲੀ-ਭਾਂਤ ਜਾਣੂ ਹਨ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਮਾਤਾ ਬੀਬੀ ਜਸਬੀਰ ਕੌਰ ਢਿੱਲੋਂ ਬਹੁਤਾ ਸਮਾਂ ਪਿੰਡ ਝਬਾਲ ਖਾਮ ਦੇ ਸਰਪੰਚ ਰਹੇ ਹਨ, ਜੋ ਔਰਤਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਦੇ ਰਹੇ। ਢਿੱਲੋਂ ਨੇ ਕਿਹਾ ਕਿ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਦੀ ਅਗਵਾਈ 'ਚ ਕਾਂਗਰਸ ਪਾਰਟੀ ਦੇ ਝੰਡੇ ਹੇਠ ਪੰਚਾਇਤੀ ਚੋਣ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਜਿੱਤ ਕੇ ਨਗਰ ਵਾਸੀਆਂ ਦੀ ਸੇਵਾ 'ਚ ਕੋਈ ਕਸਰ ਨਹੀਂ ਛੱਡਣਗੇ। ਇਸ ਮੌਕੇ ਵਿਕਰਮ ਸਿੰਘ ਢਿੱਲੋਂ, ਜ਼ੋਰਾਵਰ ਸਿੰਘ, ਦਲਜੀਤ ਸਿੰਘ, ਸੁਖਚੈਨ ਸਿੰਘ, ਜਸਬੀਰ ਸਿੰਘ, ਹਰਜੀਤ ਸਿੰਘ, ਗੁਰਪ੍ਰੀਤ ਸਿੰਘ, ਗੁਰਜੀਤ ਸਿੰਘ, ਗੁਰਮੇਜ ਸਿੰਘ ਆਦਿ ਨੌਜਵਾਨ ਹਾਜ਼ਰ ਸਨ।
ਨਸ਼ੀਲੇ ਪਦਾਰਥ ਦੀ ਤਸਕਰੀ ਕਰਨ ਵਾਲੇ ਜੇਲ 'ਚ ਬੰਦ ਹਵਾਲਾਤੀ ਤੋਂ ਮੋਬਾਇਲ ਬਰਾਮਦ
NEXT STORY