ਅੱਚਲ ਸਾਹਿਬ (ਜ. ਬ.) - ਥਾਣਾ ਰੰਗੜ ਨੰਗਲ ਅਧੀਨ ਪੈਂਦੇ ਪਿੰਡ ਪੀਰੋਵਾਲੀ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ’ਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਰੰਗੜ ਨੰਗਲ ਦੇ ਐੱਸ.ਐੱਚ.ਓ. ਮਨਬੀਰ ਸਿੰਘ ਸੰਧੂ ਅਤੇ ਚੌਕੀ ਇੰਚਾਰਜ ਪੰਜਾਬ ਸਿੰਘ ਨੇ ਦੱਸਿਆ ਕਿ ਪੰਮੀ ਪਤਨੀ ਜੱਸਾ ਮਸੀਹ ਵਾਸੀ ਪੀਰੋ ਵਾਲੀ ਨੇ ਦੱਸਿਆ ਕਿ ਮੇਰਾ ਮੁੰਡਾ ਗੋਰਾ 30 ਨੂੰ ਮੇਰੇ ਘਰੋਂ ਮਲਕੀਤ ਰਵੀ ਆਪਣੇ ਮੋਟਰਸਾਈਕਲ ’ਤੇ ਬਿਠਾ ਕੇ ਲੈ ਗਏ ਸਨ ਅਤੇ ਕੁਝ ਦੇਰ ਬਾਅਦ ਬੇਹੋਸ਼ੀ ਦੀ ਹਾਲਤ ਵਿਚ ਘਰ ਛੱਡ ਗਏ।
ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ: ਜ਼ਮੀਨੀ ਵਿਵਾਦ ਨੂੰ ਲੈ ਕੇ ਜਨਾਨੀ ਦਾ ਗੋਲੀਆ ਮਾਰ ਕੀਤਾ ਕਤਲ, ਖੂਨ ਨਾਲ ਲੱਥਪੱਥ ਮਿਲੀ ਲਾਸ਼
ਮੁੰਡੇ ਦੀ ਜ਼ਿਆਦਾ ਹਾਲਤ ਵਿਗੜਦਾ ਹੋਇਆ ਵੇਖ ਕੇ ਅਸੀਂ ਉਸ ਨੂੰ ਤੁਰੰਤ ਹਸਪਤਾਲ ਲੈ ਕੇ ਗਏ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਵਧੇਰੇ ਗੱਲਬਾਤ ਕਰਦੇ ਹੋਏ ਐੱਸ.ਐੱਚ.ਓ. ਮਨਬੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਮਾਤਾ ਦੇ ਬਿਆਨਾਂ ’ਤੇ ਪਰਚਾ ਦਰਜ ਕਰ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ।
ਪੜ੍ਹੋ ਇਹ ਵੀ ਖ਼ਬਰ: ਦੀਨਾਨਗਰ ’ਚ 21 ਸਾਲਾ ਗੱਭਰੂ ਦੀ ਸ਼ੱਕੀ ਹਾਲਤ ’ਚ ਮੌਤ, ਕੁਝ ਦਿਨਾਂ ਬਾਅਦ ਜਾਣਾ ਸੀ ਇਟਲੀ
ਪਲਾਟ ਦੇ ਝਗੜੇ ਨੂੰ ਲੈ ਕੇ ਦੋ ਧਿਰਾਂ ਹੋਈਆਂ ਆਹਮੋ-ਸਾਹਮਣੇ, ਪੁਲਸ ਦੀ ਸ਼ਮੂਲੀਅਤ ਨਾਲ ਟਲਿਆ ਵਿਵਾਦ
NEXT STORY