ਗੁਰਦਾਸਪੁਰ (ਵਿਨੋਦ)- ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਕਸਬਾ ਕਲਾਨੌਰ ਦੀ 406 ਏਕੜ ਪੰਚਾਇਤੀ ਉਪਜਾਊ ਜ਼ਮੀਨ ਸੋਲਰ ਪਲਾਂਟ ਲਈ ਪ੍ਰਾਈਵੇਟ ਕੰਪਨੀ ਪੇਡਾ ਨੂੰ ਦੇਣ ਦੇ ਰੋਸ ਵਜੋਂ ਅੱਜ ਕਲਾਨੌਰ ਸ਼ਹਿਰ ਵਾਸੀ ਅਤੇ ਕਿਸਾਨਾਂ ਨੇ ਡੀ. ਸੀ. ਗੁਰਦਾਸਪੁਰ ਨੂੰ ਮੰਗ ਪੱਤਰ ਦਿੱਤਾ ਅਤੇ ਮੰਗ ਕੀਤੀ ਕਿ ਇਸ ਪ੍ਰਾਜੈਕਟ ਨੂੰ ਰੱਦ ਕੀਤਾ ਜਾਵੇ।
ਇਹ ਵੀ ਪੜ੍ਹੋ- ਮੇਲੇ 'ਚ ਭੱਖਿਆ ਮਾਮਲਾ, 4 ਨੌਜਵਾਨ 'ਤੇ ਚੱਲੀਆਂ ਤਾਬੜਤੋੜ ਗੋਲੀਆਂ
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸ਼ਹਿਰ ਵਾਸੀਆਂ ਅਤੇ ਕਿਸਾਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਕਲਾਨੌਰ ਕਸਬੇ ’ਚ 406 ਏਕੜ ਪੰਚਾਇਤੀ ਉਪਜਾਊ ਜ਼ਮੀਨ ਸੋਲਰ ਪਲਾਂਟ ਲਈ ਪ੍ਰਾਈਵੇਟ ਕੰਪਨੀ ਪੇਡਾ ਨੂੰ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸਬੰਧੀ ਪੰਚਾਇਤ ਦਫਤਰ ਨੇ ਸ਼ਹਿਰ ਵਾਸੀਆਂ ਜਾਂ ਫਿਰ ਕਿਸਾਨਾਂ ਦੇ ਨਾਲ ਕੋਈ ਵੀ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ।
ਇਹ ਵੀ ਪੜ੍ਹੋ- ਪੰਜਾਬ ਪੁਲਸ ਨੇ ਕਰ 'ਤਾ ENCOUNTER, 4 ਜਣਿਆਂ ਦੇ ਵੱਜੀਆਂ ਗੋਲੀਆਂ
ਕਸਬੇ ਦੀ ਪੰਚਾਇਤ ਨੇ ਕਿਹਾ ਕਿ ਇਸ ਪ੍ਰਾਜੈਕਟ ਦੇ ਨਾਲ ਕਲਾਨੌਰ ਵਾਸੀਆਂ ਨੂੰ ਕੋਈ ਵੀ ਫਾਇਦਾ ਨਹੀਂ ਹੋਣ ਵਾਲਾ, ਜੇਕਰ ਪੰਚਾਇਤੀ ਜ਼ਮੀਨ ’ਚ ਇਹ ਪ੍ਰਾਜੈਕਟ ਲੱਗਦਾ ਹੈ ਤਾਂ ਕਈ ਕਿਸਾਨਾਂ ਨੂੰ ਉਪਜਾਊ ਜ਼ਮੀਨ ਤੋਂ ਹੱਥ ਧੋਣਾ ਪਵੇਗਾ, ਕਈ ਕਿਸਾਨ ਜ਼ਮੀਨ ਨੂੰ ਠੇਕੇ ’ਤੇ ਲੈਕੇ ਆਪਣਾ ਪਰਿਵਾਰ ਪਾਲ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੇ ਫਿਰ ਲਈ ਕਰਵਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
ਉਨ੍ਹਾਂ ਨੇ ਕਿਹਾ ਕਿ ਜੇਕਰ ਇਹ ਪ੍ਰਾਜੈਕਟ ਲਗਾਉਣਾ ਹੈ ਤਾਂ ਕਿਸੇ ਬੰਜਰ ਜਾਂ ਫਿਰ ਛੰਭ ਏਰੀਏ ’ਚ ਲਗਾਇਆ ਜਾਵੇ ਅਤੇ ਇਸ ਉਪਜਾਊ ਜ਼ਮੀਨ ਨਸ਼ਟ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਡਰ ਹੈ ਕਿ ਇਹ ਪੰਚਾਇਤੀ ਜ਼ਮੀਨ ਪੰਚਾਇਤ ਦੇ ਕੋਲੋਂ ਖੁੱਸ ਜਾਵੇਗੀ। ਇਸ ਲਈ ਉਨ੍ਹਾਂ ਨੇ ਮੰਗ ਕੀਤੀ ਹੈ ਕਿ ਇਸ ਪ੍ਰਾਜੈਕਟ ਨੂੰ ਰੱਦ ਕੀਤਾ ਜਾਵੇ। ਜੇਕਰ ਆਉਣ ਵਾਲੇ ਸਮੇਂ ’ਚ ਇਸ ਪ੍ਰੋਜੈਕਟ ਨੂੰ ਰੱਦ ਨਾ ਕੀਤਾ ਗਿਆ ਤਾਂ ਉਹ ਵੱਡਾ ਸੰਘਰਸ਼ ਵਿੱਢਣ ਲਈ ਮਜ਼ਬੂਰ ਹੋਣਗੇ ।
ਇਹ ਵੀ ਪੜ੍ਹੋ- ਗੁਰਦਾਸਪੁਰ ਦੇ DC ਦੇ ਵੱਡੇ ਹੁਕਮ, ਇਨ੍ਹਾਂ ਕਿਸਾਨਾਂ ਨੂੰ ਨਹੀਂ ਦਿੱਤੀ ਜਾਵੇਗੀ ਠੇਕੇ 'ਤੇ ਪੰਚਾਇਤੀ ਜ਼ਮੀਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਿੰਡ ਝਬਕਰਾ ਦੇ ਛੱਪੜ 'ਚ ਨੌਜਵਾਨ ਦੀ ਮਿਲੀ ਲਾਸ਼
NEXT STORY