ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਇਸ ਸਮੇਂ ਲੋਕ ਸਭਾ ਹਲਕੇ ਦੀ ਨੁਮਾਇੰਦਗੀ ਕਰ ਰਹੇ ਹਨ, ਜਦੋਂ ਕਿ ਹੁਣ 2024 ਦੀਆਂ ਲੋਕ ਸਭਾ ਚੋਣਾਂ ਦਾ ਬਿਗਲ ਵਜਾ ਦਿੱਤਾ ਗਿਆ ਹੈ, ਜਿਸ ਲਈ ਮਰਹੂਮ ਵਿਨੋਦ ਖੰਨਾ ਦੀ ਪਤਨੀ ਕਵਿਤਾ ਖੰਨਾ ਨੇ ਹੁਣ ਸੰਸਦੀ ਹਲਕਾ ਗੁਰਦਾਸਪੁਰ ਤੋਂ ਲੋਕ ਸਭਾ ਚੋਣਾਂ ਲਈ ਆਪਣਾ ਦਾਅਵਾ ਪੇਸ਼ ਕੀਤਾ।
ਇਹ ਵੀ ਪੜ੍ਹੋ :ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ, ਕਟੜਾ ਤੋਂ ਵੰਦੇ ਭਾਰਤ ਐਕਸਪ੍ਰੈਸ ਟਰੇਨ ਦਾ ਸੰਚਾਲਨ ਸ਼ੁਰੂ
ਉਨ੍ਹਾਂ ਨੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਚੋਣ ਲੜਨ ਦੀ ਇੱਛਾ ਪ੍ਰਗਟਾਈ ਅਤੇ ਮਰਹੂਮ ਵਿਨੋਦ ਖੰਨਾ ਦੇ ਅਧੂਰੇ ਪਏ ਕੰਮ ਨੂੰ ਪੂਰਾ ਕਰਨ ਦੀ ਗੱਲ ਕਹੀ। ਇਹ ਹੀ ਨਹੀਂ ਸੰਨੀ ਦਿਉਲ ਵੱਲੋਂ ਗੁਰਦਾਸਪੁਰ ਵਿੱਚ ਜਿੱਤਣ ਤੋਂ ਬਾਅਦ ਨਾ ਆਉਣ ਤੇ ਅਤੇ ਲੋਕਾਂ 'ਚ ਰੋਸ ਹੋਣ ਕਾਰਨ ਹੈ। ਕਵਿਤਾ ਖੰਨਾ ਨੇ ਕਿਹਾ ਪਾਰਟੀ ਕਿਸੇ ਇਕ ਨਾਲ ਨਹੀਂ ਬਣਦੀ, ਨਰਿੰਦਰ ਮੋਦੀ ਪ੍ਰਧਾਨ ਮੰਤਰੀ ਨੇ ਪੂਰੇ ਦੇਸ਼ ਦਾ ਬਰਾਬਰ ਧਿਆਨ ਰੱਖਿਆ ਹੈ।
ਇਹ ਵੀ ਪੜ੍ਹੋ : ਲੁਧਿਆਣਾ 'ਚ ਫਿਰ ਇਕ ਹੋਰ ਬਲਾਸਟ, ਦੂਰ ਤੱਕ ਫੈਲੀਆਂ ਅੱਗ ਦੀਆਂ ਲਪਟਾਂ
ਇਸ ਸਬੰਧੀ ਗੱਲਬਾਤ ਕਰਦਿਆਂ ਕਵਿਤਾ ਖੰਨਾ ਨੇ ਕਿਹਾ ਕਿ ਜੇਕਰ ਪਾਰਟੀ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਦਿੰਦੀ ਹੈ ਤਾਂ ਉਹ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਚੋਣ ਲੜਨ ਲਈ ਤਿਆਰ ਹਨ। ਉਨ੍ਹਾਂ ਇਹ ਵੀ ਕਿਹਾ ਕਿ ਵਿਨੋਦ ਖੰਨਾ ਦੇ ਉਹ ਅਧੂਰੇ ਰਹਿ ਗਏ ਕੰਮਾਂ ਨੂੰ ਪੂਰਾ ਕਰਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਪਾਰਟੀ ਕਿਸੇ ਇੱਕ ਵਿਅਕਤੀ ਨਾਲ ਨਹੀਂ ਚੱਲਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਚਲਾਈਆਂ ਗਈਆਂ ਸਕੀਮਾਂ ਲੋਕਾਂ ਤੱਕ ਪਹੁੰਚੀਆਂ ਹਨ। ਇਹ ਹੁਣ ਆਉਣ ਵਾਲੇ ਦਿਨਾਂ ਵਿਚ ਵੇਖਣ ਹੋਵੇਗਾ ਕਿ ਗੁਰਦਾਸਪੁਰ ਦੀ ਸੀਟ ਕਿਸ ਦੇ ਹਿੱਸੇ ਆਉਂਦੀ ਹੈ।
ਇਹ ਵੀ ਪੜ੍ਹੋ : ਅਕਾਲੀ ਦਲ ਦੀ 'ਪੰਜਾਬ ਬਚਾਓ ਯਾਤਰਾ' 'ਤੇ CM ਮਾਨ ਨੇ ਟਵੀਟ ਕਰ ਆਖੀ ਇਹ ਗੱਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼ਰਮਨਾਕ : ਅਧਿਆਪਕ ਵਲੋਂ ਨਾਬਾਲਗ ਕੁੜੀਆਂ ਨਾਲ ਛੇੜਛਾੜ
NEXT STORY