ਤਰਨਤਾਰਨ (ਰਮਨ)-ਮਾਨਯੋਗ ਹਾਈਕੋਰਟ ਵੱਲੋਂ ਦਿੱਤੇ ਗਏ ਸਖ਼ਤ ਹੁਕਮਾਂ ਦੇ ਬਾਵਜੂਦ ਜ਼ਿਲ੍ਹੇ ਅੰਦਰ ਜਿੱਥੇ ਵੱਖ-ਵੱਖ ਪਿੰਡਾਂ ਅਤੇ ਕਸਬਿਆਂ ਵਿਚ ਪੀਟਰ ਰੇਹੜੇ ਦੌੜਦੇ ਵੇਖੇ ਜਾ ਸਕਦੇ ਹਨ, ਉਥੇ ਜੁਗਾੜੂ ਵਾਹਨ ਨੈਸ਼ਨਲ ਹਾਈਵੇ ਉਪਰ ਸਵਾਰੀਆਂ ਅਤੇ ਸਾਮਾਨ ਦੀ ਢੋਆ-ਢੁਆਈ ਕਰ ਧੱਜੀਆਂ ਉਡਾਉਂਦੇ ਵੇਖੇ ਜਾ ਸਕਦੇ ਹਨ। ਜ਼ਿਕਰਯੋਗ ਹੈ ਕਿ ਬੀਤੇ ਸਮੇਂ ਦੌਰਾਨ ਜੁਗਾੜੂ ਵਾਹਨਾਂ ਨੂੰ ਵੱਡਾ ਹਾਦਸਾ ਹੋਣ ਤੋਂ ਪਹਿਲਾਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵੱਲੋਂ ਪ੍ਰਸ਼ਾਸਨ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਪਰ ਸਬੰਧਤ ਵਿਭਾਗ ਵੱਲੋਂ ਠੋਸ ਕਾਰਵਾਈ ਨਾ ਕਰਨਾ ਇਕ ਵੱਡਾ ਸਵਾਲ ਪੈਦਾ ਕਰ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਅਸਲਾ ਧਾਰਕਾਂ ਲਈ ਅਹਿਮ ਖ਼ਬਰ, ਜਲਦ ਤੋਂ ਜਲਦ ਕਰਵਾਓ ਇਹ ਕੰਮ, ਹਦਾਇਤਾਂ ਜਾਰੀ
ਜਾਣਕਾਰੀ ਦਿੰਦੇ ਹੋਏ ਹਰਜਿੰਦਰ ਸਿੰਘ ਗਿੱਲ ਕਾਮਰੇਡ ਨੇ ਦੱਸਿਆ ਕਿ ਪਿਛਲੇ ਲੰਮੇਂ ਸਮੇਂ ਤੋਂ ਮੋਟਰਸਾਈਕਲਾਂ ਨੂੰ ਰੇਹਡ਼ੀ ਨਾਲ ਜੋਡ਼ਦੇ ਹੋਏ ਜੁਗਾੜੂ ਵਾਹਨ ਬਣਾ ਕੇ ਲੋਕਾਂ ਦੀ ਢੋਆ ਢੁਆਈ ਲਈ ਵਰਤਿਆ ਜਾ ਰਿਹਾ ਹੈ। ਹੈਰਾਨੀ ਦੀ ਗੱਲ ਹੈ ਕਿ ਇਨ੍ਹਾਂ ਜੁਗਾਡ਼ੂ ਵਾਹਨਾਂ ਨੂੰ ਸਡ਼ਕਾਂ ਉਪਰ ਚੱਲਣ ਤੋਂ ਰੋਕਣ ਲਈ ਮਾਨਯੋਗ ਹਾਈਕੋਰਟ ਵੱਲੋਂ ਟ੍ਰੈਫਿਕ ਪੁਲਸ ਨੂੰ ਹੁਕਮ ਵੀ ਜਾਰੀ ਕੀਤਾ ਗਿਆ ਹੈ ਪ੍ਰੰਤੂ ਟ੍ਰੈਫਿਕ ਪੁਲਸ ਵੱਲੋਂ ਸਡ਼ਕਾਂ ਉਪਰ ਮੌਤ ਬਣ ਕੇ ਦੌਡ਼ ਰਹੇ ਜੁਗਾਡ਼ੂ ਵਾਹਨਾਂ ਨੂੰ ਰੋਕਣ ਸਬੰਧੀ ਕੋਈ ਵੀ ਕਾਰਵਾਈ ਅਮਲ ਵਿਚ ਨਹੀਂ ਲਿਆਂਦੀ ਜਾ ਰਹੀ ਹੈ। ਗਿੱਲ ਨੇ ਦੱਸਿਆ ਕਿ ਪ੍ਰਸ਼ਾਸਨ ਕਿਸੇ ਵੱਡੇ ਹਾਦਸੇ ਦੇ ਇੰਤਜ਼ਾਰ ਵਿਚ ਨਜ਼ਰ ਆ ਰਿਹਾ ਹੈ। ਗਿੱਲ ਨੇ ਦੱਸਿਆ ਕਿ ਜਗਾਡ਼ੂ ਵਾਹਨ ਦੀ ਵਰਤੋਂ ਕਰਦੇ ਹੋਏ ਸਵਾਰੀਆਂ ਨੂੰ ਨੈਸ਼ਨਲ ਹਾਈਵੇ ਰਾਹੀਂ ਪਿੰਡ-ਪਿੰਡ ਪਹੁੰਚਾਇਆ ਜਾ ਰਿਹਾ ਹੈ, ਜੋ ਕਿਸੇ ਵੇਲੇ ਵੀ ਵੱਡੇ ਹਾਦਸੇ ਦਾ ਸ਼ਿਕਾਰ ਹੋ ਸਕਦੇ ਹਨ।
ਇਹ ਵੀ ਪੜ੍ਹੋ- ਵੱਡੇ ਫਰਮਾਨ ਹੋ ਗਏ ਜਾਰੀ, 31 ਦਸੰਬਰ ਤੋਂ ਪਹਿਲਾਂ ਕਰਾਓ ਕੰਮ, ਨਹੀਂ ਤਾਂ ਆਵੇਗੀ ਵੱਡੀ ਮੁਸ਼ਕਿਲ
ਇਸ ਬਾਬਤ ਗੱਲਬਾਤ ਕਰਦੇ ਹੋਏ ਜ਼ਿਲ੍ਹਾ ਟ੍ਰੈਫਿਕ ਇੰਚਾਰਜ ਸਬ ਇੰਸਪੈਕਟਰ ਰਾਣੀ ਕੌਰ ਨੇ ਦੱਸਿਆ ਕਿ ਜੁਗਾੜੂ ਵਾਹਨ ਚਾਲਕਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਦੇ ਹੋਏ ਚਲਾਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮਾਣਯੋਗ ਟ੍ਰੈਫਿਕ ਵਿਭਾਗ ਪੰਜਾਬ ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਸ ਵੱਲੋਂ ਮਿਲੇ ਹੁਕਮਾਂ ਤਹਿਤ ਜੁਗਾੜੂ ਵਾਹਨਾਂ ਨੂੰ ਤਿਆਰ ਕਰਨ ਵਾਲਿਆਂ ਨਾਲ ਵੀ ਸਪੰਰਕ ਕਰਦੇ ਹੋਏ ਉਨ੍ਹਾਂ ਨੂੰ ਸਖ਼ਤ ਚੇਤਾਵਨੀ ਜਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਨੌਕਰੀ ਦੀ ਭਾਲ ਕਰ ਰਹੇ ਨੌਜਵਾਨ ਮੁੰਡੇ-ਕੁੜੀਆਂ ਲਈ ਵੱਡੀ ਖੁਸ਼ਖ਼ਬਰੀ, ਖੋਲ੍ਹੇ ਤਰੱਕੀ ਦੇ ਦਰਵਾਜ਼ੇ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆਪ’ ਕਰਨ ਲੱਗੀ ਜੋੜ-ਤੋੜ, ਕਾਂਗਰਸ ’ਚ ਮੇਅਰਸ਼ਿਪ ਨੂੰ ਲੈ ਕੇ ਘਮਾਸਾਨ
NEXT STORY