ਅੰਮ੍ਰਿਤਸਰ- ਮਾਮਲਾ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਦੇ ਇਲਾਕਾ ਪਿੰਡ ਕਾਲੇ ਤੋਂ ਸਾਹਮਣੇ ਆਇਆ ਹੈ ਜਿਥੇ ਪ੍ਰੇਮ ਵਿਆਹ ਤੋਂ ਬਾਅਦ ਦੋ ਧਿਰਾਂ ਵਿਚਾਲੇ ਰੰਜ਼ਿਸ਼ ਦੌਰਾਨ ਇਲਾਕੇ ਵਿਚ ਜਮ ਕੇ ਇੱਟਾਂ ਰੋੜੇ ਚਲਾਏ ਗਏ ਅਤੇ ਮਾਮਲਾ ਥਾਣੇ ਤੱਕ ਪਹੁੰਚ ਗਿਆ। ਜਾਣਕਾਰੀ ਮੁਤਾਬਕ ਸਾਹਿਬ ਸਿੰਘ ਨਾਮ ਦੇ ਨੌਜਵਾਨ ਦਾ ਕਹਿਣਾ ਹੈ ਕਿ ਇਲਾਕੇ ਦੇ ਨੌਜਵਾਨਾਂ ਨੇ ਰੰਜਿਸ਼ ਤਹਿਤ ਘਰ ਵੜ੍ਹ ਕੇ ਇੱਟਾਂ ਰੋੜਿਆਂ ਨਾਲ ਹਮਲਾ ਕੀਤਾ ਹੈ ਅਤੇ ਸਾਨੂੰ ਜ਼ਖ਼ਮੀ ਕਰ ਦਿੱਤਾ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਵਾਰਦਾਤ, ਬਰਗਰ ਖਾ ਰਹੇ 5 ਦੋਸਤਾਂ ’ਤੇ ਅੰਨ੍ਹੇਵਾਹ ਫਾਇਰਿੰਗ, ਹੋਈ ਮੌਤ
ਇਸ ਸੰਬਧੀ ਗੱਲਬਾਤ ਕਰਦਿਆਂ ਪੀੜਤ ਸਾਹਿਬ ਸਿੰਘ ਅਤੇ ਉਸਦੀ ਭੈਣ ਦਾ ਕਹਿਣਾ ਹੈ ਕਿ ਉਹ ਪਿੰਡ ਕਾਲੇ ਦੇ ਰਹਿਣ ਵਾਲੇ ਹਨ ਅਤੇ ਕੁਝ ਸਮਾਂ ਪਹਿਲਾਂ ਉਸ ਦਾ ਪ੍ਰੇਮ ਵਿਆਹ ਹੋਇਆ ਸੀ ਜਿਸਦੀ ਰੰਜਿਸ਼ਨ ਕੁੜੀ ਦੇ ਭਰਾ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਹਮਲਾ ਕੀਤਾ ਗਿਆ ਹੈ। ਇਸ ਸੰਬਧੀ ਮੌਕੇ 'ਤੇ ਪਹੁੰਚੇ ਥਾਣਾ ਛੇਹਰਟਾ ਦੇ ਐੱਸਐੱਚਓ ਵਿਨੋਦ ਸ਼ਰਮਾ ਨੇ ਦੱਸਿਆ ਕਿ ਸਾਨੂੰ ਸ਼ਿਕਾਇਤ ਮਿਲੀ ਹੈ ਜਲਦ ਦੋਵੇਂ ਧਿਰਾਂ ਨੂੰ ਥਾਣੇ ਬੁਲਾ ਕੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬੀਓ ਘਬਰਾਉਣ ਦੀ ਲੋੜ ਨਹੀਂ, ਬਿਆਸ ਤੇ ਰਾਵੀ ਦਰਿਆ ਪੂਰੀ ਤਰ੍ਹਾਂ ਸੁਰੱਖਿਅਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਬਣੇ ਹਾਲਾਤ ਦਰਮਿਆਨ ਡੇਰਾ ਰਾਧਾ ਸੁਆਮੀ ਬਿਆਸ ਦਾ ਵੱਡਾ ਫ਼ੈਸਲਾ
NEXT STORY