ਸ਼ਾਹਪੁਰ ਕੰਢੀ/ਪਠਾਨਕੋਟ (ਸ਼ਾਰਦਾ)- ਪਿਛਲੇ ਦੋ ਦਿਨਾਂ ਤੋਂ ਪਹਾੜੀ ਇਲਾਕਿਆਂ ’ਚ ਪਏ ਭਾਰੀ ਮੀਂਹ ਅਤੇ ਚਮੇਰਾ ਪ੍ਰੋਜੈਕਟ ਵੱਲੋਂ ਛੱਡੇ ਗਏ ਪਾਣੀ ਕਾਰਨ ਰਣਜੀਤ ਸਾਗਰ ਡੈਮ ਪ੍ਰੋਜੈਕਟ ਦੀ ਝੀਲ ਵਿਚ ਪਾਣੀ ਪੱਧਰ ਲਗਾਤਾਰ ਵਧ ਰਿਹਾ ਹੈ। ਜਾਣਕਾਰੀ ਅਨੁਸਾਰ ਸਿਰਫ਼ ਦੋ ਦਿਨਾਂ ’ਚ ਝੀਲ ਦਾ ਜਲ ਪੱਧਰ ਤਿੰਨ ਮੀਟਰ ਤੋਂ ਵੱਧ ਵਧ ਗਿਆ ਹੈ, ਜਿਸ ਕਾਰਨ ਹੇਠਲੇ ਇਲਾਕਿਆਂ ’ਚ ਵੀ ਪੂਰੀ ਸਾਵਧਾਨੀ ਵਰਤਣ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਸਰਹੱਦੀ ਪਿੰਡਾਂ ’ਚ ਖਤਰੇ ਦੀ ਘੰਟੀ, ਲਗਾਤਾਰ ਬਾਰਿਸ਼ ਲਿਆ ਸਕਦੀ ਵੱਡੀ ਆਫਤ
ਡੈਮ ਪ੍ਰਬੰਧਕਾਂ ਨੇ ਦੱਸਿਆ ਕਿ ਚਮੇਰਾ ਪ੍ਰੋਜੈਕਟ ਪ੍ਰਬੰਧਨ ਵੱਲੋਂ ਚੇਤਾਵਨੀ ਸੰਦੇਸ਼ ਭੇਜ ਕੇ ਜਾਣਕਾਰੀ ਦਿੱਤੀ ਗਈ ਸੀ ਕਿ ਰਾਵੀ ਦਰਿਆ ਵਿਚ ਵੱਡੀ ਮਾਤਰਾ ਵਿਚ ਪਾਣੀ ਛੱਡਿਆ ਜਾਵੇਗਾ। ਇਸ ਕਾਰਨ ਦਰਿਆ ਦੇ ਜਲ ਪੱਧਰ ਵਿਚ ਵਾਧਾ ਹੋ ਸਕਦਾ ਹੈ। ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਦਰਿਆ ਦੇ ਕਿਨਾਰਿਆਂ ਨੇੜੇ ਨਾ ਜਾਣ ਅਤੇ ਆਪਣੇ ਪਸ਼ੂਆਂ ਤੇ ਸਾਮਾਨ ਨੂੰ ਵੀ ਉਥੇ ਨਾ ਲੈ ਕੇ ਜਾਣ। ਅੱਜ ਚਮੇਰਾ ਪ੍ਰੋਜੈਕਟ ਤੋਂ 96,674 ਕਿਊਸਿਕ ਪਾਣੀ ਰਣਜੀਤ ਸਾਗਰ ਬੰਨ੍ਹ ਦੀ ਝੀਲ ਵਿਚ ਪਹੁੰਚਿਆ, ਜਿਸ ਨਾਲ ਝੀਲ ਦਾ ਜਲ ਪੱਧਰ 505.36 ਮੀਟਰ ਤੱਕ ਪਹੁੰਚ ਗਿਆ। ਦੋ ਦਿਨ ਪਹਿਲਾਂ ਇਹ ਪੱਧਰ 502.26 ਮੀਟਰ ਸੀ। ਪ੍ਰਬੰਧਨ ਅਨੁਸਾਰ ਜਲ ਪੱਧਰ ਵਿੱਚ ਹੋਰ ਵਾਧੇ ਦੀ ਸੰਭਾਵਨਾ ਵੀ ਬਣੀ ਹੋਈ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ 'ਚ ਫੜੀ ਗਈ ਕਰੋੜਾਂ ਦੀ ਹੈਰੋਇਨ, ਹਥਿਆਰਾਂ ਸਣੇ ਤਸਕਰ ਗ੍ਰਿਫ਼ਤਾਰ
NEXT STORY