ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)-ਪਹਾੜੀ ਇਲਾਕਿਆਂ 'ਚ ਹੋ ਰਹੀ ਲਗਾਤਾਰ ਬਰਸਾਤ ਕਾਰਨ ਜਿੱਥੇ ਪੰਜਾਬ ਦੇ ਕੁਝ ਇਲਾਕਿਆਂ 'ਚ ਪਾਣੀ ਦਾ ਪੱਧਰ ਵੱਧ ਰਿਹਾ ਹੈ ਉੱਥੇ ਹੀ ਅੱਜ ਸਵੇਰੇ ਰਾਵੀ ਦਰਿਆ ਵਿਚ 2 ਲੱਖ ਤੋਂ ਵੱਧ ਕਿਊਸਿਕ ਪਾਣੀ ਛੱਡਣ ਕਾਰਨ ਪਾਣੀ ਦਾ ਪੱਧਰ ਕਾਫੀ ਵੱਧ ਗਿਆ ਹੈ, ਜਿਸ ਕਾਰਨ ਰਾਵੀ ਦਰਿਆ ਤੋ ਪਾਣੀ ਬਾਹਰਲੇ ਪਾਸੇ ਆਉਣਾ ਸ਼ੁਰੂ ਹੋ ਗਿਆ ਹੈ ਜਿਸ ਕਾਰਨ ਨੇੜਲੇ ਪਿੰਡ ਚੱਕ ਸਹਾਇ ਰਾਮਪੁਰ ਘਰਾਂ ਨੇੜੇ ਪਾਣੀ ਪਹੁੰਚ ਗਿਆ ਹੈ ਤੇ ਕੁਝ ਘਰਾਂ ਦੇ ਬਾਹਰਲੇ ਪਾਸਿਆਂ ਦੇ ਨਾਲ ਲੱਗ ਗਿਆ ਹੈ।

ਇਸੇ ਤਰ੍ਹਾਂ ਹੀ ਕਿਸ਼ਤੀ ਚਲਾਉਣ ਵਾਲੇ ਮਲਾਹਾਂ ਵੱਲੋਂ ਆਪਣੇ ਰਹਿਣ ਬਸੇਰੇ ਲਈ ਬਣਾਈ ਝੁੱਗੀ ਵਿੱਚ ਵੀ ਪੂਰਾ ਪਾਣੀ ਵੜ ਗਿਆ ਹੈ ਅਤੇ ਰਾਵੀ ਦਰਿਆ ਤੋਂ ਪਰਲੇ ਪਾਸੇ ਵੱਸੇ ਕੁਝ ਲੋਕਾਂ ਨਾਲ ਫੋਨ ਰਾਹੀਂ ਕੀਤੀ ਗੱਲਬਾਤ ਦੌਰਾਨ ਕੁਝ ਘਰਾਂ ਅੰਦਰ ਪਾਣੀ ਵੜਨ ਦੀ ਗੱਲ ਸਾਹਮਣੇ ਆਈ ਹੈ।

ਇਲਾਕਾ ਵਾਸੀਆਂ ਦੇ ਘਰਾ ਦੇ ਆਲੇ-ਦੁਆਲੇ ਪਾਣੀ ਹੋਣ ਕਾਰਨ ਲੋਕ ਕਾਫੀ ਪਰੇਸ਼ਾਨ ਹੋ ਰਹੇ ਹਨ। ਓਧਰ ਪਾਣੀ ਦਰਿਆ ਨੇੜੇ ਵਾਲੀਆਂ ਫਸਲਾਂ ਨੂੰ ਵੀ ਕਾਫੀ ਪ੍ਰਭਾਵਿਤ ਕਰ ਰਿਹਾ।

ਪ੍ਰਸ਼ਾਸਨ ਵੱਲੋਂ ਇਸ ਗੱਲ ਦਾ ਵਾਅਦਾ ਕੀਤਾ ਜਾ ਰਿਹਾ ਕਿ ਜੇਕਰ ਹੜ੍ਹ ਵਰਗੀ ਸਥਿਤੀ ਬਣਦੀ ਹੈ ਤਾਂ ਪ੍ਰਸ਼ਾਸਨ ਪੂਰੀ ਤਰ੍ਹਾਂ ਨਜਿੱਠਣ ਲਈ ਤਿਆਰ ਬਰ ਤਿਆਰ ਬੈਠਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਵੱਖ-ਵੱਖ ਪਿੰਡਾਂ 'ਚ ਹੜ੍ਹ ਦੇ ਹਾਲਾਤ, ਲੋਕਾਂ 'ਚ ਪੁੱਜੇ ਕੈਬਨਿਟ ਮੰਤਰੀ ਕਟਾਰੂਚੱਕ
NEXT STORY