ਗੁਰਦਾਸਪੁਰ (ਹਰਮਨ)- ਗੁਰਦਾਸਪੁਰ ਸਮੇਤ ਆਸ-ਪਾਸ ਇਲਾਕੇ ਅੰਦਰ ਅੱਜ ਹੋਈ 7 ਐੱਮਐੱਮ ਬਾਰਿਸ਼ ਨੇ ਮੌਸਮ ਦਾ ਮਿਜਾਜ਼ ਬਦਲ ਦਿੱਤਾ ਹੈ, ਜਿਸ ਤਹਿਤ ਠੰਡਕ ਵਿਚ ਮੁੜ ਵਾਧਾ ਹੋ ਗਿਆ ਹੈ। ਇਸ ਬਾਰਿਸ਼ ਨੇ ਅੱਜ ਠੰਡ ਵਿਚ ਵਾਧਾ ਕਰਨ ਦੇ ਨਾਲ-ਨਾਲ ਜਨਜੀਵਨ ਨੂੰ ਵੀ ਪ੍ਰਭਾਵਿਤ ਕੀਤਾ ਹੈ। ਇਲਾਕੇ ਅੰਦਰ ਦਿਨ ਦਾ ਔਸਤਨ ਦਾ ਤਾਪਮਾਨ 18 ਡਿਗਰੀ ਅਤੇ ਰਾਤ ਦਾ ਤਾਪਮਾਨ 7 ਡਿਗਰੀ ਸੈਂਟੀਗਰੇਡ ਦੇ ਕਰੀਬ ਰਿਹਾ।
ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
ਦੁਪਹਿਰ ਤੋਂ ਬਾਅਦ ਸ਼ਾਮ ਤੱਕ ਬੱਦਲਵਾਈ ਅਤੇ ਬੁੰਦਾਬਾਂਦੀ ਵਾਲਾ ਮਾਹੌਲ ਰਿਹਾ ਅਤੇ ਪਾਣੀ ਨਾਲ ਭਿਜੀਆਂ ਸੜਕਾਂ ’ਤੇ ਆਵਾਜਾਈ ਜਾਰੀ ਰਹੀ। ਮੌਸਮ ਵਿਭਾਗ ਅਨੁਸਾਰ ਅੱਜ ਤੋਂ ਬਾਅਦ ਆਉਣ ਵਾਲੇ ਦਿਨਾਂ ਵਿਚ ਮੌਸਮ ਸਾਫ ਰਹੇਗਾ ਪਰ ਅਜੇ ਲੋਕਾਂ ਨੂੰ ਕੁਝ ਦਿਨ ਹੋਰ ਠੰਡ ਦਾ ਸਾਹਮਣਾ ਕਰਨਾ ਪਵੇਗਾ। ਅੱਜ ਦੀ ਬਾਰਿਸ਼ ਨਾਲ ਵੀ ਕਿਸੇ ਫਸਲ ਦਾ ਕੋਈ ਨੁਕਸਾਨ ਹੋਣ ਦੀ ਸੰਭਾਵਨਾ ਨਹੀਂ ਹੈ ਕਿਉਂਕਿ ਇਹ ਬਾਰਿਸ਼ ਕਣਕ ਦੀ ਫਸਲ ਲਈ ਲਾਹੇਵੰਦ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਵਿਦੇਸ਼ੋਂ ਆਏ ਨੌਜਵਾਨ ਦਾ ਦੋਸਤ ਨੇ ਗੋਲੀਆਂ ਮਾਰ ਕੀਤਾ ਕਤਲ
ਮਾਹਿਰਾਂ ਅਨੁਸਾਰ ਇਹ ਬਾਰਿਸ਼ ਅਤੇ ਠੰਡਾ ਮੌਸਮ ਕਣਕ ਦੀ ਫਸਲ ਲਈ ਲਾਹੇਵੰਦ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਸਰਦੀ ਦਾ ਮੌਸਮ ਜਿੰਨਾ ਲੰਮਾ ਚੱਲੇਗਾ, ਉਸ ਨਾਲ ਫਸਲ ਦੀ ਪੈਦਾਵਾਰ ਵਧਣ ਦੀ ਸੰਭਾਵਨਾ ਵਧ ਜਾਂਦੀ ਹੈ। ਠੰਡ ਰਹਿਣ ਨਾਲ ਸਰੋਂ ਅਤੇ ਕਣਕ ਦੀ ਫਸਲ ਨੂੰ ਕੀੜਿਆਂ ਦੇ ਹਮਲੇ ਤੋਂ ਵੀ ਰਾਹਤ ਮਿਲੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਸ਼ਰਮਨਾਕ ਕਾਰਾ, ਪਤੀ ਤੇ ਨਨਾਣ ਨੇ ਵਿਆਹੁਤਾ ਨਗਨ ਕਰ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਮਰੀਕਾ ਭੇਜਣ ਦੇ ਨਾਮ ’ਤੇ ਮਾਰੀ 43 ਲੱਖ ਰੁਪਏ ਦੀ ਠੱਗੀ
NEXT STORY