ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ)– ਇਲਾਕੇ 'ਚ ਅਚਾਨਕ ਹੋਈ ਤੇਜ਼ ਬਾਰਿਸ਼ ਤੇ ਹਨ੍ਹੇਰੀ ਨੇ ਮੌਸਮ ਦਾ ਮਿਜਾਜ਼ ਪੂਰੀ ਤਰ੍ਹਾਂ ਬਦਲ ਦਿੱਤਾ ਹੈ। ਬਾਰਿਸ਼ ਅਤੇ ਠੰਡੀਆਂ ਹਵਾਵਾਂ ਚੱਲਣ ਕਾਰਨ ਤਾਪਮਾਨ ਵਿੱਚ ਗਿਰਾਵਟ ਮਹਿਸੂਸ ਕੀਤੀ ਜਾ ਰਹੀ ਹੈ, ਜਿਸ ਨਾਲ ਠੰਡ ਦਾ ਅਸਰ ਵਧ ਗਿਆ ਹੈ। ਮੌਸਮ ਵਿੱਚ ਆਏ ਇਸ ਅਚਾਨਕ ਬਦਲਾਅ ਕਾਰਨ ਲੋਕਾਂ ਨੂੰ ਗਰਮ ਕੱਪੜੇ ਕੱਢਣ ਲਈ ਮਜਬੂਰ ਹੋਣਾ ਪਿਆ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਮੌਸਮ ਨੇ ਲਈ ਕਰਵਟ, ਹਨ੍ਹੇਰੀ-ਤੂਫਾਨ ਨਾਲ ਪੈ ਸਕਦਾ ਮੀਂਹ, ਜਾਣੋ ਆਉਣ ਵਾਲੇ ਦਿਨਾਂ ਦੀ ਅਪਡੇਟ
ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਮੌਸਮ ਵਿੱਚ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲ ਰਿਹਾ ਸੀ, ਪਰ ਅਚਾਨਕ ਹੋਈ ਤੇਜ਼ ਬਾਰਿਸ਼ ਅਤੇ ਹਨ੍ਹੇਰੀ ਨੇ ਠੰਡ ਵਿੱਚ ਹੋਰ ਵਾਧਾ ਕਰ ਦਿੱਤਾ ਹੈ। ਠੰਡੀਆਂ ਹਵਾਵਾਂ ਕਾਰਨ ਸਵੇਰੇ ਅਤੇ ਸ਼ਾਮ ਦੇ ਸਮੇਂ ਲੋਕਾਂ ਨੂੰ ਵਧੇਰੇ ਠੰਡ ਮਹਿਸੂਸ ਹੋ ਰਹੀ ਹੈ। ਬਾਰਿਸ਼ ਕਾਰਨ ਸੜਕਾਂ ਅਤੇ ਗਲੀਆਂ ਵਿੱਚ ਪਾਣੀ ਇਕੱਠਾ ਹੋਣ ਨਾਲ ਆਵਾਜਾਈ ਕਰਨ ਵਾਲੇ ਲੋਕਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ
ਦੂਜੇ ਪਾਸੇ, ਕਿਸਾਨਾਂ ਲਈ ਵੀ ਅਚਾਨਕ ਹੋਈ ਬਾਰਿਸ਼ ਚਿੰਤਾ ਦਾ ਕਾਰਨ ਬਣ ਸਕਦੀ ਹੈ। ਖੇਤਾਂ ਵਿੱਚ ਪੱਕ ਕੇ ਤਿਆਰ ਖੜ੍ਹੀ ਝੋਨੇ ਦੀ ਫ਼ਸਲ ਅਤੇ ਕਟਾਈ ਤੋਂ ਬਾਅਦ ਖੇਤਾਂ ਵਿੱਚ ਪਈ ਪਰਾਲੀ ਦੇ ਕੰਮ ਉੱਤੇ ਮੌਸਮ ਦਾ ਅਸਰ ਪੈਣ ਦੀ ਸੰਭਾਵਨਾ ਹੈ। ਬਾਰਿਸ਼ ਕਾਰਨ ਫ਼ਸਲ ਦੀ ਕਟਾਈ ਅਤੇ ਪਰਾਲੀ ਦੀਆਂ ਗੱਠਾਂ ਬਣਾਉਣ ਦੇ ਕੰਮ ਵਿੱਚ ਦੇਰੀ ਹੋ ਸਕਦੀ ਹੈ, ਜਿਸ ਨਾਲ ਕਿਸਾਨਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਕੁੱਲ ਮਿਲਾ ਕੇ ਅਚਾਨਕ ਹੋਈ ਤੇਜ਼ ਬਾਰਿਸ਼ ਅਤੇ ਹਨ੍ਹੇਰੀ ਨੇ ਮੌਸਮ ਨੂੰ ਠੰਡਾ ਕਰ ਦਿੱਤਾ ਹੈ। ਲੋਕਾਂ ਨੂੰ ਹੁਣ ਆਉਣ ਵਾਲੇ ਦਿਨਾਂ ਵਿੱਚ ਠੰਡ ਵਧਣ ਦਾ ਅਹਿਸਾਸ ਹੋਣ ਲੱਗਾ ਹੈ ਅਤੇ ਹਰ ਕੋਈ ਮੌਸਮ ਦੇ ਬਦਲਦੇ ਮਿਜਾਜ਼ ਦੀ ਚਰਚਾ ਕਰ ਰਿਹਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਸੋਮਵਾਰ ਤੇ ਮੰਗਲਵਾਰ ਨੂੰ ਇਨ੍ਹਾਂ ਦੁਕਾਨਾਂ ਨੂੰ ਬੰਦ ਰੱਖਣ ਦੇ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਪੰਜਾਬ 'ਚ ਮੌਸਮ ਨੇ ਲਈ ਕਰਵਟ, ਹਨ੍ਹੇਰੀ-ਤੂਫਾਨ ਨਾਲ ਪੈ ਸਕਦਾ ਮੀਂਹ, ਜਾਣੋ ਆਉਣ ਵਾਲੇ ਦਿਨਾਂ ਦੀ ਅਪਡੇਟ
NEXT STORY