ਬਟਾਲਾ (ਗੋਰਾਇਆ) - ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ 3 ਸਤੰਬਰ ਨੂੰ ਗੁਰਦੁਆਰਾ ਕੰਧ ਸਾਹਿਬ ਵਿਖੇ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੁਚੱਜੀ ਤੇ ਅਗਵਾਈ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਾਨਕ ਨਾਮ ਲੇਵਾ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ। ਉਕਤ ਜਾਣਕਾਰੀ ਦਿੰਦਿਆਂ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਬਟਾਲਾ ਜਥੇ. ਗੁਰਨਾਮ ਸਿੰਘ ਜੱਸਲ, ਨਿਸ਼ਾਨ ਸਿੰਘ ਪੰਧੇਰ ਮੈਨੇਜਰ ਗੁਰਦੁਆਰਾ ਕੰਧ ਸਾਹਿਬ ਅਤੇ. ਮਨਜੀਤ ਸਿੰਘ ਜਫਰਵਾਲ ਮੈਨੇਜਰ ਗੁ ਸਤਿਕਰਤਾਰੀਆਂ ਡੇਹਰਾ ਸਾਹਿਬ ਨੇ ਕਿਹਾ ਕਿ ਵਿਆਹ ਪੁਰਬ ਨੂੰ ਲੈ ਕੇ ਸੰਗਤਾਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਸੰਗਤਾਂ ਦੀ ਆਮਦ ਸ਼ੁਰੂ ਹੋ ਚੁੱਕੀ ਹੈ।
ਪੜ੍ਹੋ ਇਹ ਵੀ ਖ਼ਬਰ: ਦੁਬਈ ਤੋਂ ਅੰਮ੍ਰਿਤਸਰ ਆਏ ਯਾਤਰੀ ਤੋਂ 65 ਲੱਖ ਰੁਪਏ ਦਾ ਸੋਨਾ ਬਰਾਮਦ, ਇੰਝ ਆਇਆ ਅੜਿੱਕੇ
ਉਨ੍ਹਾਂ ਨੇ ਦੱਸਿਆ ਕਿ ਵਿਆਹ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸੇਵਾ ਸੋਸਾਇਟੀਆ ਤੇ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਸਮਾਗਮਾਂ ’ਚ ਸ਼ਾਮਲ ਹੋਣ ਵਾਲੀਆਂ ਸੰਗਤਾਂ ਵਾਸਤੇ ਮਠਿਆਈ, ਭਾਜੀ ਤਿਆਰ ਕੀਤੀ ਜਾ ਰਹੀ ਹੈ। ਗੁ. ਕੰਧ ਸਾਹਿਬ, ਗੁ. ਸਤਿਕਰਤਾਰੀਆਂ ਡੇਹਰਾ ਸਾਹਿਬ ਵਿਖੇ ਸੰਗਤਾਂ ਵੱਲੋਂ ਗੁਰਮਤਿ ਸਮਾਗਮ ਦਾ ਆਯੋਜਨ ਕਰ ਕੇ ਹਰ ਜੱਸ ਗਾਇਣ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਗੁਰਦੁਆਰਾ ਕੰਧ ਸਾਹਿਬ, ਗੁਰਦੁਆਰਾ ਸਤਿਕਰਤਾਰੀਆਂ ਡੇਹਰਾ ਸਾਹਿਬ ਨੂੰ ਰੰਗ ਬਿਰੰਗੀਆਂ ਲਾਈਟਾਂ ਨਾਲ ਰੁਸਨਾਇਆ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ: ਸਰਹੱਦ ਪਾਰ : 10 ਸਾਲਾ ਬੱਚੀ ਨਾਲ ਹੈਵਾਨੀਅਤ, ਜਬਰ-ਜ਼ਿਨਾਹ ਮਗਰੋਂ ਦਿੱਤੀ ਦਰਦਨਾਕ ਮੌਤ
ਗੁਰਦੁਆਰਾ ਡੇਹਰਾ ਸਾਹਿਬ ਜਿਥੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸਹੁਰਾ ਘਰ ਤੇ ਵਿਆਹ ਅਸਥਾਨ ਹੋਣ ਕਰ ਕੇ ਉਥੇ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਤੇ ਉਨ੍ਹਾਂ ਦੇ ਸਪੁੱਤਰ ਬਾਬਾ ਗੁਰਦਿੱਤਾ ਜੀ ਦਾ ਵਿਆਹ ਅਸਥਾਨ ਹੋਣ ਕਰ ਕੇ ਧਾਰਮਿਕ ਮਹੱਤਤਾ ਰੱਖਦਾ ਹੈ। ਉਨ੍ਹਾਂ ਕਿਹਾ ਕਿ ਵਿਆਹ ਪੁਰਬ ਨੂੰ ਸਮਰਪਿਤ 1 ਸਤੰਬਰ ਨੂੰ ਗੁਰਦੁਆਰਾ ਕੰਧ ਸਾਹਿਬ, ਗੁਰਦੁਆਰਾ ਸਤਿਕਰਤਾਰੀਆਂ ਡੇਹਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੀ ਸੰਪੂਰਨਤਾ 3 ਸਤੰਬਰ ਨੂੰ ਹੋਵੇਗੀ। ਉਪਰੰਤ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਮਹਾਨ ਨਗਰ ਕੀਰਤਨ ਸਜਾਇਆ ਜਾਵੇਗਾ।
ਮਹਾਨ ਨਗਰ ਕੀਰਤਨ ਦੀ ਆਰੰਭਤਾ ਮੌਕੇ 3 ਸਤੰਬਰ ਨੂੰ ਸਵੇਰੇ 7.30 ਵਜੇ ’ਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ, ਵੱਖ-ਵੱਖ ਸਿਆਸੀ ਧਾਰਮਿਕ ਤੇ ਸਮਾਜਿਕ ਸੰਗਠਨਾਂ ਦੇ ਆਗੂ ਅਤੇ ਨੁਮਾਇੰਦੇ ਸਮੂਲੀਅਤ ਕਰਨਗੇ। ਉਨ੍ਹਾਂ ਨੇ ਦੱਸਿਆ 1 ਸਤੰਬਰ ਨੂੰ ਦੁਪਹਿਰ ਸਮੇਂ ਗੁ. ਸਤਿਕਰਤਾਰੀਆਂ ਸਾਹਿਬ ਤੋਂ ਸੰਗਤਾਂ ਅਰਦਾਸ ਕਰ ਕੇ ਸੁਲਤਾਨਪੁਰ ਲੋਧੀ ਨੂੰ ਰਵਾਨਾ ਹੋਣਗੀਆਂ, ਉਥੋਂ 2 ਸਤੰਬਰ ਨੂੰ ਮਹਾਨ ਨਗਰ ਕੀਰਤਨ ਸਾਹਿਬ ਆਰੰਭ ਹੋ ਕੇ ਵੱਖ-ਵੱਖ ਨਗਰਾਂ ਤੋਂ ਹੁੰਦਾ ਹੋਇਆ ਗੁ. ਸਤਿਕਰਤਾਰੀਆਂ ਸਾਹਿਬ ਬਟਾਲਾ ਵਿਖੇ ਪੁੱਜੇਗਾ, ਜਿਸ ਦਾ ਬਟਾਲਾ ਪਹੁੰਚਣ ’ਤੇ ਸੰਗਤਾਂ ਵੱਲੋਂ ਸਵਾਗਤ ਕੀਤਾ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ: ਚੋਗਾਵਾਂ ’ਚ ਵਾਪਰੀ ਵੱਡੀ ਵਾਰਦਾਤ: ਆਂਗਣਵਾੜੀ ਯੂਨੀਅਨ ਦੀ ਪ੍ਰਧਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਜ. ਜੱਸਲ ਨੇ ਦੱਸਿਆ ਕਿ ਗੁਰਦੁਆਰਾ ਪ੍ਰਬੰਧਕ ਮੈਨੇਜਰ ਸਾਹਿਬਾਨ ਵੱਲੋਂ ਸੰਗਤਾਂ ਦੀ ਆਮਦ ਨੂੰ ਮੁੱਖ ਰੱਖਦਿਆ ਪਾਰਕਿੰਗ, ਲੰਗਰ, ਰਿਹਾਇਸ ਤੇ ਮੈਡੀਕਲ ਸਹਾਇਤਾ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਸਮੇਂ ਬਾਬਾ ਅਮੋਲਕ ਸਿੰਘ ਕਾਰ ਸੇਵਾ ਵਾਲੇ, ਰਜਿੰਦਰ ਸਿੰਘ ਪਦਮ, ਕੁਲਵੰਤ ਸਿੰਘ ਸਾਬਕਾ ਕੌਸ਼ਲਰ, ਸੰਤੋਖ ਸਿੰਘ ਤਲਵੰਡੀ ਰਾਮਾਂ ਗੁ. ਮੈਨੇਜਰ ਆਦਿ ਹਾਜ਼ਰ ਸਨ।
ਕੇਂਦਰ ਤੇ ਪੰਜਾਬ ਸਰਕਾਰ ਸਿੱਖ ਕੌਮ ਨੂੰ ਇਨਸਾਫ਼ ਦੇਵੇ: ਭਾਈ ਰਾਜਵਿੰਦਰ ਸਿੰਘ
NEXT STORY