ਗੁਰਦਾਸਪੁਰ (ਵਿਨੋਦ)- ਇਕ ਵਿਅਕਤੀ ਵੱਲੋਂ ਕੀਤੀ ਗਈ ਬੇਇੱਜ਼ਤੀ ਨੂੰ ਨਾ ਸਹਾਰਦਿਆਂ ਇਕ ਔਰਤ ਵੱਲੋਂ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਤਿੱਬੜ ਪੁਲਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਏ.ਐਸ.ਆਈ ਜੀਵਨ ਸਿੰਘ ਨੇ ਦੱਸਿਆ ਕਿ ਚੰਦਾ ਮਸੀਹ ਪੁੱਤਰ ਕਰਸੀਦ ਮਸੀਹ ਵਾਸੀ ਭੁੱਲੇਚੱਕ ਨੇ ਬਿਆਨ ਦਿੱਤਾ ਕਿ ਮੁਲਜ਼ਮ ਰੁਪਿੰਦਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਭੁੱਕੇਚੱਕ ਵੱਲੋਂ ਉਸਦੀ ਪਤਨੀ ਪਰਮਜੀਤ (ਉਮਰ ਕਰੀਬ 53 ਸਾਲ) ਦੀ ਬੇਇੱਜ਼ਤੀ ਕੀਤੀ ਗਈ ਸੀ। ਬੇਇੱਜ਼ਤੀ ਤੋਂ ਦੁਖੀ ਹੋ ਕੇ ਉਸਦੀ ਪਤਨੀ ਨੇ ਜ਼ਹਿਰੀਲੀ ਚੀਜ਼ ਖਾ ਲਈ, ਜਿਸ ਕਾਰਨ ਉਸਦੀ ਮੌਤ ਹੋ ਗਈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਜਾਂਚ ਤੋਂ ਬਾਅਦ ਮੁਲਜ਼ਮ ਰੁਪਿੰਦਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ, ਪਰ ਮੁਲਜ਼ਮ ਅਜੇ ਫ਼ਰਾਰ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਇਕ ਹਫਤੇ ਦੀ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਸਵੇਰ-ਸ਼ਾਮ ਦੀ ਵਧੀ ਠੰਡ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਏਅਰਪੋਰਟ ਰੋਡ ਸਥਿਤ ਰੈਸਟੋਰੈਂਟ 'ਚ ਰੇਡ, ਬਿਨਾਂ ਲਾਇਸੈਂਸ ਤੋਂ ਹੁੱਕਾ ਪਿਆਉਣ ਵਾਲਾ ਮੈਨੇਜਰ ਗ੍ਰਿਫ਼ਤਾਰ
NEXT STORY