ਤਰਨਤਾਰਨ (ਰਮਨ)- ਸੀ.ਆਈ.ਏ. ਸਟਾਫ਼ ਤਰਨਤਾਰਨ ਦੀ ਪੁਲਸ ਨੇ ਇਕ ਔਰਤ ਨੂੰ ਗ੍ਰਿਫ਼ਤਾਰ ਕਰਦੇ ਹੋਏ ਉਸ ਪਾਸੋਂ ਇੱਕ ਕਿਲੋ 493 ਗ੍ਰਾਮ ਹੈਰੋਇਨ ਅਤੇ 52,100 ਰੁਪਏ ਡਰੱਗ ਮਨੀ ਬਰਾਮਦ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ, ਜਿਸ ਦੇ ਖ਼ਿਲਾਫ਼ ਥਾਣਾ ਝਬਾਲ ਵਿਖੇ ਪਰਚਾ ਦਰਜ ਕਰਦੇ ਹੋਏ ਮਾਣਯੋਗ ਅਦਾਲਤ ਪਾਸੋਂ ਰਿਮਾਂਡ ਹਾਸਲ ਕਰਕੇ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ-ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, 18 ਜੂਨ ਤੱਕ ਮੀਂਹ...
ਜਾਣਕਾਰੀ ਦਿੰਦੇ ਹੋਏ ਜ਼ਿਲੇ ਦੇ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਸੀ.ਆਈ.ਏ. ਸਟਾਫ਼ ਦੇ ਏ.ਐੱਸ.ਆਈ. ਮਹਿਲ ਸਿੰਘ ਵੱਲੋਂ ਗੁਪਤ ਸੂਚਨਾ ਦੇ ਆਧਾਰ ਉੱਪਰ ਦੌਰਾਨੇ-ਗਸ਼ਤ ਕਰਦੇ ਹੋਏ ਅੱਡਾ ਕੋਟ ਧਰਮ ਚੰਦ ਕਲਾਂ ਵਿਖੇ ਮਹਿਲਾ ਪੁਲਸ ਕਰਮਚਾਰੀਆਂ ਦੀ ਮੌਜੂਦਗੀ ਵਿਚ ਇਕ ਸ਼ੱਕੀ ਔਰਤ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ, ਜਿਸ ਦੇ ਚੱਲਦਿਆਂ ਮਹਿਲਾ ਪਾਸੋਂ ਇਕ ਕਿਲੋ 493 ਗ੍ਰਾਮ ਹੈਰੋਇਨ ਅਤੇ 52,100 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ।
ਇਹ ਵੀ ਪੜ੍ਹੋ- ਜੰਡਿਆਲਾ ਗੁਰੂ 'ਚ ਚੱਲੀਆਂ ਗੋਲੀਆਂ, ਅਣਪਛਾਤੇ ਨੌਜਵਾਨਾਂ ਨੇ ਇਕ ਘਰ ਨੂੰ ਬਣਾਇਆ ਨਿਸ਼ਾਨ
ਐੱਸ.ਐੱਸ.ਪੀ. ਨੇ ਦੱਸਿਆ ਕਿ ਮਹਿਲਾ ਦੀ ਪਛਾਣ ਬਲਜੀਤ ਕੌਰ ਉਰਫ਼ ਭੀਤੀ ਪਤਨੀ ਸੁਖਵਿੰਦਰ ਸਿੰਘ ਵਾਸੀ ਪਿੰਡ ਧਾਰੜ ਜ਼ਿਲਾ ਅੰਮ੍ਰਿਤਸਰ, ਹਾਲ ਵਾਸੀ ਪਿੰਡ ਠੱਠਾ ਜ਼ਿਲਾ ਤਰਨਤਾਰਨ ਵਜੋਂ ਹੋਈ ਹੈ, ਜੋ ਵੱਡੇ ਪੱਧਰ ਉੱਪਰ ਹੈਰੋਇਨ ਦੀ ਸਮੱਗਲਿੰਗ ਕਰਦੀ ਸੀ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੀ ਗਈ ਮਹਿਲਾ ਦੇ ਖ਼ਿਲਾਫ਼ ਥਾਣਾ ਝਬਾਲ ਵਿਖੇ ਪਰਚਾ ਦਰਜ ਕਰਦੇ ਹੋਏ ਮਾਣਯੋਗ ਅਦਾਲਤ ਪਾਸੋਂ ਤਿੰਨ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ, ਜਿਸ ਵਿਚ ਕਈ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਪੰਜਾਬ : ਗੁਰਦੁਆਰਾ ਸਾਹਿਬ 'ਚ ਔਰਤ ਵੱਲੋਂ ਬੇਅਦਬੀ ਦੀ ਕੋਸ਼ਿਸ਼, ਸੇਵਾਦਾਰਾਂ ਨੇ ਫੜ ਕੇ ਕੀਤਾ ਪੁਲਸ ਹਵਾਲੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
CM ਮਾਨ ਦੀ ਵਾਇਰਲ ਵੀਡੀਓ ਅਸਲੀ ਹੈ Ai ਨਹੀਂ, ਜਥੇਦਾਰ ਗੜਗੱਜ ਨੇ ਕੀਤੀ ਪੁਸ਼ਟੀ
NEXT STORY