ਗੁਰਦਾਸਪੁਰ (ਹਰਮਨ,ਵਿਨੋਦ)- ਪੰਜਾਬ ਸਰਕਾਰ ਦੇ ਵਿਸਾਖੀ ਬੰਪਰ 2025 ਦਾ ਝਾਂਸਾ ਦੇ ਕੇ ਗੁਰਦਾਸਪੁਰ ਦੀ ਇਕ ਔਰਤ ਨੂੰ ਲੱਖਾਂ ਰੁਪਏ ਦਾ ਚੂਨਾ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਸਾਈਬਰ ਕ੍ਰਾਈਮ ਗੁਰਦਾਸਪੁਰ ਪੁਲਸ ਨੇ ਇਕ ਅਣਪਛਾਤੇ ਵਿਅਕਤੀ ਖਿਲਾਫ ਧੋਖਾਦੇਹੀ ਦਾ ਕੇਸ ਦਰਜ ਕਰ ਲਿਆ ਹੈ। ਭੈਣੀ ਮੀਆਂ ਖਾਂ ਥਾਣਾ ਖੇਤਰ ਦੇ ਪਿੰਡ ਰਾਜੂ ਬੇਲਾ ਵਾਸੀ ਕੰਵਲਪ੍ਰੀਤ ਕੌਰ ਪਤਨੀ ਹਰਭਜਨ ਸਿੰਘ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਹੈ। ਉਨ੍ਹਾਂ ਦੱਸਿਆ ਕਿ 3 ਅਪ੍ਰੈਲ 2025 ਨੂੰ ਉਨ੍ਹਾਂ ਨੂੰ ਕਿਸੇ ਅਣਪਛਾਤੇ ਵਿਅਕਤੀ ਦਾ ਫੋਨ ਆਇਆ। ਫੋਨ ਕਰਨ ਵਾਲੇ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਪੰਜਾਬ ਸਰਕਾਰ ਦੇ ਵਿਸਾਖੀ ਬੰਪਰ 2025 ’ਚ 6 ਕਰੋੜ ਰੁਪਏ ਦੀ ਲਾਟਰੀ ਨਿਕਲੀ ਹੈ।
ਇਹ ਵੀ ਪੜ੍ਹੋ- ਤਣਾਅ ਵਿਚਾਲੇ ਪੰਜਾਬ ਦੇ ਇਸ ਜ਼ਿਲ੍ਹੇ ਤੋਂ ਵੱਡੀ ਖ਼ਬਰ, ਹੁਣ ਰੋਜ਼ ਹੋਵੇਗਾ Blackout
ਉਸ ਨੇ ਔਰਤ ਨੂੰ ਪੂਰੀ ਤਰ੍ਹਾਂ ਵਿਸ਼ਵਾਸ ਵਿਚ ਲੈ ਲਿਆ ਕਿ ਇਹ ਰਾਸ਼ੀ ਉਸ ਦੇ ਨਾਂ ’ਤੇ ਹੀ ਆਵੇਗੀ। ਉਸ ਅਣਪਛਾਤੇ ਵਿਅਕਤੀ ਦੇ ਝਾਂਸੇ ’ਚ ਆ ਕੇ ਸ਼ਿਕਾਇਤ ਕਰਤਾ ਨੇ ਪੰਜਾਬ ਰਾਜ ਵਿਸਾਖੀ ਬੰਪਰ 2025 ਦੀਆਂ ਤਿੰਨ ਲਾਟਰੀ ਟਿਕਟਾਂ ਖਰੀਦ ਲਈਆਂ। ਇਸ ਤੋਂ ਬਾਅਦ 19 ਅਪ੍ਰੈਲ 2025 ਨੂੰ ਉਸੇ ਵਿਅਕਤੀ ਨੇ ਦੁਬਾਰਾ ਫੋਨ ਕੀਤਾ ਅਤੇ ਦੱਸਿਆ ਕਿ ਉਹ ਲਾਟਰੀ ਜਿੱਤ ਚੁੱਕੀ ਹੈ ਅਤੇ ਹੁਣ ਉਨ੍ਹਾਂ ਨੂੰ ਇਨਾਮੀ ਰਾਸ਼ੀ ਉਨ੍ਹਾਂ ਦੇ ਖਾਤੇ ਵਿੱਚ ਭੇਜੀ ਜਾਣੀ ਹੈ। ਉਸ ਨੇ ਔਰਤ ਨੂੰ ਕਿਹਾ ਕਿ ਰਾਸ਼ੀ ਭੇਜਣ ਤੋਂ ਪਹਿਲਾਂ, ਉਸ ਨੂੰ ਆਪਣੇ ਬੈਂਕ ਖਾਤੇ ਵਿੱਚ 25 ਲੱਖ ਰੁਪਏ ਦੀ ਬਕਾਇਆ ਰਾਸ਼ੀ ਦਿਖਾਉਣੀ ਪਵੇਗੀ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਜੰਗ ਦੀ ਸਥਿਤੀ ਵਿਚਾਲੇ ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗ ਗਈ ਵੱਡੀ ਪਾਬੰਦੀ, ਵਿਆਹ-ਸ਼ਾਦੀਆਂ...
ਇਸੇ ਬਹਾਨੇ ਅਣਪਛਾਤੇ ਧੋਖੇਬਾਜ਼ਾਂ ਨੇ ਪੰਜਾਬ ਸਰਕਾਰ ਦੇ ਵਿਸਾਖੀ ਬੰਪਰ 2025 ਦੀਆਂ ਤਿੰਨ ਲਾਟਰੀ ਟਿਕਟਾਂ ਦਾ ਹਵਾਲਾ ਦੇ ਕੇ ਅਤੇ 6 ਕਰੋੜ ਰੁਪਏ ਦਿਵਾਉਣ ਦਾ ਵਾਅਦਾ ਕਰ ਕੇ, ਸ਼ਿਕਾਇਤਕਰਤਾ ਦੇ ਬੈਂਕ ਖਾਤੇ ਤੋਂ 39,24,900 ਲੱਖ ਰੁਪਏ ਟ੍ਰਾਂਸਫਰ ਕਰਵਾ ਲਏ ਅਤੇ ਠੱਗੀ ਮਾਰੀ। ਪੁਲਸ ਅਧਿਕਾਰੀ ਇੰਸਪੈਕਟਰ ਅਮਨਪ੍ਰੀਤ ਕੌਰ ਨੇ ਦੱਸਿਆ ਕਿ ਸ਼ਿਕਾਇਤ ਮਿਲਣ ਤੋਂ ਬਾਅਦ ਮਾਮਲੇ ਦੀ ਸ਼ੁਰੂਆਤੀ ਜਾਂਚ ਕੀਤੀ ਗਈ। ਜਾਂਚ ਤੋਂ ਬਾਅਦ ਹੁਣ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅੱਗੇ ਦੀ ਛਾਣਬੀਣ ਸ਼ੁਰੂ ਕਰ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੁਰਦਾਸਪੁਰ ’ਚ ਮਾਮੂਲੀ ਬਾਰਿਸ਼ ਹੋਣ ਕਾਰਨ ਮੌਸਮ ’ਚ ਭਾਰੀ ਤਬਦੀਲੀ, ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ
NEXT STORY