ਬਟਾਲਾ (ਸਾਹਿਲ)- ਜੀਪ ਨਾਲ ਟਕਰਾਉਣ ਕਾਰਨ ਔਰਤ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ। ਇਸ ਸਬੰਧੀ ਪੁਲਸ ਚੌਕੀ ਵਡਾਲਾ ਗ੍ਰੰਥੀਆਂ ਦੇ ਇੰਚਾਰਜ ਏ. ਐੱਸ. ਆਈ. ਹਰਦੀਪ ਸਿੰਘ ਨੇ ਦੱਸਿਆ ਕਿ ਸੁਰਜੀਤ ਕੌਰ ਪਤਨੀ ਹਰਬੰਸ ਸਿੰਘ ਵਾਸੀ ਪਿੰਡ ਗ੍ਰੰਥਗੜ੍ਹ ਜੋ ਕਿ ਮਿਹਨਤ ਮਜ਼ਦੂਰੀ ਦਾ ਕੰਮ ਕਰਦੀ ਹੈ, ਅੱਜ ਖੇਤਾਂ ਵਿਚ ਪਸ਼ੂਆਂ ਲਈ ਪੱਠੇ ਲੈਣ ਜਾ ਰਹੀ ਸੀ ਕਿ ਪਿੰਡ ਤੋਂ ਆ ਰਹੀ ਇਕ ਜੀਪ ਸੁਰਜੀਤ ਕੌਰ ਨੂੰ ਟਕੱਰ ਮਾਰ ਦਿੱਤੀ, ਜਿਸ ਮੌਕੇ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਤਰਨਤਾਰਨ ਤਾਇਨਾਤ ਥਾਣੇਦਾਰ ਨੇ ਖ਼ੁਦ ਨੂੰ ਗੋਲ਼ੀ ਮਾਰ ਰਚਿਆ ਡਰਾਮਾ, ਸੱਚਾਈ ਜਾਣ ਸਭ ਦੇ ਉੱਡੇ ਹੋਸ਼
ਚੌਕੀ ਇੰਚਾਰਜ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕਾ ਦੀ ਲਾਸ਼ ਨੂੰ ਕਬਜ਼ੇ ਵਿਚ ਲੈਂਦਿਆਂ ਪਤੀ ਹਰਬੰਸ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਸੇਖਵਾਂ ਵਿਖੇ 174 ਸੀਆਰ.ਪੀ.ਸੀ ਤਹਿਤ ਬਣਦੀ ਕਾਨੂੰਨੀ ਕਾਰਵਾਈ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ: ਪ੍ਰਸ਼ਾਸਨ ਦੀ ਅਣਦੇਖੀ ਦਾ ਸ਼ਿਕਾਰ ਹੋਇਆ ਮਸ਼ਹੂਰ ਜਹਾਜ਼ ਚੌਂਕ, ਕਿਸੇ ਸਮੇਂ ਹੁੰਦਾ ਸੀ ਸੈਲਫ਼ੀ ਪੁਆਇੰਟ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਬੇ-ਮੌਸਮੀ ਮੀਂਹ ਨਾਲ ਫ਼ਸਲਾਂ ਦੇ ਹੋਏ ਖ਼ਰਾਬੇ ਦਾ ਮੰਤਰੀ ਕੁਲਦੀਪ ਧਾਲੀਵਾਲ ਨੇ ਲਿਆ ਜਾਇਜ਼ਾ
NEXT STORY