ਬਟਾਲਾ (ਗੁਰਪ੍ਰੀਤ)- ਪੁਲਸ ਜ਼ਿਲ੍ਹਾ ਬਟਾਲਾ ਦੇ ਪਿੰਡ ਮਠੌਲਾ 'ਚ ਦੋ ਪਰਿਵਾਰਾਂ ਵਿਚਕਾਰ ਏਸੀ ਦੇ ਗੰਦੇ ਪਾਣੀ ਨੂੰ ਲੈ ਕੇ ਹੋਇਆ ਮਾਮੂਲੀ ਝਗੜਾ ਇਸ ਕਦਰ ਵੱਧ ਗਿਆ ਕਿ ਇਹ ਹਿੰਸਕ ਰੂਪ ਧਾਰ ਗਿਆ। ਜਾਣਕਾਰੀ ਅਨੁਸਾਰ ਪਿੰਡ ਦੇ ਰਹਿਣ ਵਾਲੇ ਦੋ ਭਰਾਵਾਂ ਸੌਰਵ ਅਤੇ ਗੌਰਵ ਵੱਲੋਂ ਆਪਣੇ ਗੁਆਂਢੀ ਜੋਬਨਪ੍ਰੀਤ ਸਿੰਘ ‘ਤੇ ਇੱਟਾਂ ਅਤੇ ਦਾਤਰੀਆਂ ਨਾਲ ਹਮਲਾ ਕਰ ਦਿੱਤਾ ਗਿਆ ਅਤੇ ਗੋਲੀ ਵੀ ਚਲਾਈ ਗਈ।
ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਕੱਲ੍ਹ ਅੱਧੇ ਦਿਨ ਦੀ ਛੁੱਟੀ
ਇਸ ਦੌਰਾਨ ਨਜ਼ਦੀਕ ਖੜ੍ਹੀ ਇੱਕ ਔਰਤ ਰਾਜਵੰਤ ਕੌਰ (ਉਮਰ ਕਰੀਬ 50 ਸਾਲ) ਨੂੰ ਗੋਲੀ ਲੱਗ ਗਈ। ਜ਼ਖ਼ਮੀ ਹਾਲਤ ਵਿੱਚ ਉਸ ਨੂੰ ਤੁਰੰਤ ਸਿਵਲ ਹਸਪਤਾਲ ਬਟਾਲਾ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਗੰਭੀਰ ਹਾਲਤ ਦੇ ਚਲਦੇ ਡਾਕਟਰਾਂ ਵੱਲੋਂ ਉਸ ਨੂੰ ਅੰਮ੍ਰਿਤਸਰ ਦੇ ਹਸਪਤਾਲ ਰੈਫਰ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ- ਪੰਜਾਬ ਦੇ ਕਈ ਸਕੂਲਾਂ 'ਚ ਤੁਰੰਤ ਛੁੱਟੀ ਦਾ ਐਲਾਨ, ਜਾਣੋ ਕੀ ਰਹੀ ਵਜ੍ਹਾ
ਇਸ ਸੰਬੰਧੀ ਪੁਲਸ ਜ਼ਿਲ੍ਹਾ ਬਟਾਲਾ ਦੇ ਐਸਪੀ ਰਮਨਦੀਪ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ਉਪਰੰਤ ਪੁਲਸ ਪਾਰਟੀ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਜ਼ਖ਼ਮੀ ਮਹਿਲਾ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਉਨ੍ਹਾਂ ਕਿਹਾ ਕਿ ਪੁਲਸ ਥਾਣਾ ਹਰਗੋਵਿੰਦਪੁਰ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ: ਅਪ੍ਰੈਲ ’ਚ ਵੱਧ ਮੀਂਹ ਪੈਣ ਦੀ ਸੰਭਾਵਨਾ, ਮਈ-ਜੂਨ ਦੀਆਂ ਰਾਤਾਂ 'ਚ ਗਰਮੀ ਕੱਢੇਗੀ ਵੱਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਬੇਅਦਬੀ ਵਿਰੁੱਧ ਪੰਥਕ ਇਕੱਤਰਤਾ ’ਚ ਵੱਡਾ ਫੈਸਲਾ, SGPC ਪ੍ਰਧਾਨ ਵੱਲੋਂ ਸਰਕਾਰ ਤੋਂ ਕਾਨੂੰਨੀ ਖਰੜੇ ਦੀ ਮੰਗ
NEXT STORY