ਤਰਨਤਾਰਨ (ਰਮਨ)- ਸਥਾਨਕ ਬੋਹੜ੍ਹੀ ਚੌਂਕ ਵਿਚ ਪਿਛਲੇ ਲੰਮੇ ਸਮੇਂ ਤੋਂ ਲੱਗੇ ਹੋਰਡਿੰਗ ਉੱਪਰ ਡਿਪਟੀ ਕਮਿਸ਼ਨਰ ਦਫ਼ਤਰ ਦਾ ਪਤਾ ਗਲਤ ਲਿਖਣ ਕਾਰਨ ਬਾਹਰੋਂ ਆਉਣ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਲੋਕਾਂ ਵਲੋਂ ਸਬੰਧਿਤ ਵਿਭਾਗ ਪਾਸੋਂ ਮੰਗ ਕੀਤੀ ਜਾ ਰਹੀ ਹੈ ਕਿ ਡਿਪਟੀ ਕਮਿਸ਼ਨਰ ਦਫ਼ਤਰ ਦਾ ਪਤਾ ਸਹੀ ਦਰਸਾਇਆ ਜਾਵੇ।
ਇਹ ਵੀ ਪੜ੍ਹੋ- ਜ਼ਹਿਰੀਲੀ ਦਵਾਈ ਖਾਣ ਨਾਲ ਨੌਜਵਾਨ ਦੀ ਮੌਤ, ਪੁਲਸ ਵੱਲੋਂ ਕੀਤੀ ਜਾ ਰਹੀ ਜਾਂਚ
ਜਾਣਕਾਰੀ ਅਨੁਸਾਰ ਸਥਾਨਕ ਬੋਹੜ੍ਹੀ ਚੌਂਕ ਵਿਖੇ ਲਗਾਏ ਗਏ ਹੋਰਡਿੰਗਜ਼ ’ਤੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਪਤਾ ਗਲਤ ਦਰਸਾਇਆ ਗਿਆ ਹੈ ਕਿਉਂਕਿ ਪਿਛਲੇ ਕਈ ਸਾਲਾਂ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਨਜ਼ਦੀਕ ਦਾਣਾ ਮੰਡੀ ਜੰਡਿਆਲਾ ਰੋਡ ਤੋਂ ਬਦਲ ਕੇ ਨੈਸ਼ਨਲ ਹਾਈਵੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਤਬਦੀਲ ਹੋ ਚੁੱਕਾ ਹੈ ਪਰ ਸਬੰਧਿਤ ਵਿਭਾਗ ਵਲੋਂ ਅੱਜ ਵੀ ਹੋਰਡਿੰਗ ਨੂੰ ਠੀਕ ਨਹੀਂ ਕੀਤਾ ਗਿਆ ਹੈ, ਜਿਸ ਕਾਰਨ ਦੂਸਰੇ ਜ਼ਿਲ੍ਹੇ ਅਤੇ ਬਾਹਰਲੇ ਇਲਾਕਿਆਂ ਤੋਂ ਆਉਣ ਵਾਲੇ ਵੱਖ-ਵੱਖ ਲੋਕਾਂ ਨੂੰ ਦਫ਼ਤਰ ਦਾ ਸਹੀ ਪਤਾ ਨਾ ਮਿਲਣ ਕਾਰਨ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ- ਵਿਦਿਆਰਥੀਆਂ ਦੇ ਬਸਤੇ 'ਚ ਪੁੱਜੀ ਸ਼ਰਾਬ, DEO ਦਾ ਹੁਕਮ- ਬੈਗ ਤੇ ਬੋਤਲਾਂ ਕਰੋ ਚੈੱਕ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
50 ਲੱਖ ਰੁਪਏ ਦੀ ਲਾਗਤ ਨਾਲ ਪੰਚਾਇਤ ਭਵਨ ਦੀ ਹੋਈ ਮੁਰੰਮਤ, ਮੰਤਰੀ ਧਾਲੀਵਾਲ ਨੇ ਕੀਤਾ ਉਦਘਾਟਨ
NEXT STORY