ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਗੁਰਸਿਮਰਨ ਸਿੰਘ ਢਿੱਲੋਂ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਪਹਿਲਾਂ ਵੀ ਅਣ-ਅਧਿਕਾਰਤ ਕਲੋਨੀਆਂ ਨੂੰ ਸਮੇ-ਸਮੇ 'ਤੇ ਪਾਪਰਾ ਐਕਟ 1995 ਦੀ ਉਲੰਘਣਾਂ ਤਹਿਤ ਨੋਟਿਸ ਜਾਰੀ ਕੀਤੇ ਗਏ ਅਤੇ ਸਮੇਂ-ਸਮੇਂ 'ਤੇ ਡਿਮੋਲਿਸ਼ ਕੀਤਾ ਗਿਆ। ਅੱਜ ਜ਼ਿਲ੍ਹਾ ਨਗਰ ਯੋਜਨਾਕਾਰ ਗੁਰਦਾਸਪੁਰ ਵੱਲੋਂ ਰੈਗੂਲੇਟਰੀ ਟੀਮ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਮਦਦ ਨਾਲ ਵੱਡੀ ਕਾਰਵਾਈ ਕਰਦਿਆਂ ਪਿੰਡ ਭਟੋਆ, ਦੀਨਾਨਗਰ ਵਿਖੇ ਪਾਪਰਾ ਐਕਟ 1995 ਦੀ ਉਲੰਘਣਾਂ ਕਰਦੇ ਹੋਏ ਹੋਂਦ ਵਿੱਚ ਲਿਆਂਦੀ ਅਣ-ਅਧਿਕਾਰਤ ਕਲੋਨੀ ਨੂੰ ਢਾਹ ਦਿੱਤਾ ਗਿਆ।
ਇਹ ਵੀ ਪੜ੍ਹੋ-ਪੰਜਾਬ: ਮਾਤਾ ਵੈਸ਼ਨੋ ਦੇਵੀ ਤੋਂ ਪਰਤਦਿਆਂ ਸ਼ਰਧਾਲੂਆਂ ਨਾਲ ਵਾਪਰਿਆ ਵੱਡਾ ਹਾਦਸਾ, 2 ਜਣਿਆਂ ਦੀ ਮੌਤ, 14 ਫੱਟੜ
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ), ਗੁਰਸਿਮਰਨ ਸਿੰਘ ਢਿੱਲੋਂ ਨੇ ਦੱਸਿਆ ਕਿ ਅਣ-ਅਧਿਕਾਰਤ ਕਲੋਨੀ ਕੱਟਣ ਵਾਲੇ ਵਿਅਕਤੀ ਵਿਰੁੱਧ ਪਾਪਰਾ ਐਕਟ-1995 ਦੀ ਸੋਧ 2024 ਅਨੁਸਾਰ 5 ਤੋਂ 10 ਸਾਲ ਦੀ ਕੈਦ ਅਤੇ 25 ਲੱਖ ਤੋਂ 5 ਕਰੋੜ ਦਾ ਜੁਰਮਾਨਾ ਵੀ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਰੈਗੂਲੇਟਰੀ ਵਿੰਗ ਵੱਲੋਂ ਸਮੇਂ-ਸਮੇਂ ਤੇ ਜ਼ਿਲ੍ਹਾ ਗੁਰਦਾਸਪੁਰ ਅੰਦਰ ਵਿਕਸਿਤ ਕੀਤੀਆਂ ਜਾ ਰਹੀਆਂ ਅਣ-ਅਧਿਕਾਰਤ ਕਲੋਨੀਆਂ ਅਤੇ ਉਸਾਰੀਆਂ ਦਾ ਮੌਕਾ ਚੈਕ ਕਰਦੇ ਹੋਏ ਸਬੰਧਤ ਐਕਟ ਤਹਿਤ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਸਬੰਧਤ ਥਾਣਾ ਅਫਸਰ ਨੂੰ ਅਗਲੇਰੀ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਮਜੀਠਾ ਵਿਖੇ ਬਿਕਰਮ ਮਜੀਠੀਆ ਦੇ ਹੱਕ 'ਚ ਲੱਗੇ ਹੋਰਡਿੰਗ
ਇਸ ਮੌਕੇ ਉਨ੍ਹਾਂ ਨੇ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਗੈਰ-ਕਨੂੰਨੀ ਕਲੋਨੀਆਂ ਜੋ ਕਿ ਸਰਕਾਰ ਤੋਂ ਮਨਜ਼ੂਰਸ਼ੁਦਾ ਨਹੀਂ ਹਨ, ਵਿੱਚ ਪਲਾਟ ਨਾ ਖਰੀਦਿਆ ਜਾਵੇ ਅਤੇ ਕਿਸੇ ਵੀ ਕਲੋਨੀ ਵਿੱਚ ਪਲਾਟ ਖਰੀਦਣ ਤੋਂ ਪਹਿਲਾਂ ਸਰਕਾਰ ਦੀ ਮਨਜ਼ੂਰੀ ਦੀ ਮੰਗ ਜ਼ਰੂਰ ਕਰਨ ਤਾਂ ਜੋ ਉਨ੍ਹਾਂ ਦੇ ਧਨ-ਮਾਲ ਦਾ ਨੁਕਸਾਨ ਨਾ ਹੋ ਸਕੇ ਅਤੇ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਕਾਰਵਾਈ: ਹੈਰੋਇਨ ਦੀ ਵੱਡੀ ਖੇਪ ਤੇ 5 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ
ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਪੁੱਡਾ ਦੇ ਖੇਤਰ ਵਿੱਚ 19 ਮਾਰਚ 2018 ਤੋਂ ਪਹਿਲਾਂ ਦੀਆਂ ਜੋ ਵੀ ਅਣ-ਅਧਿਕਾਰਤ ਕਲੋਨੀਆਂ ਅਪਲਾਈਡ ਹਨ, ਉਹ ਕਲੋਨਾਈਜ਼ਰ ਲੋੜੀਂਦੇ ਦਸਤਾਵੇਜ਼ ਜਮਾਂ ਕਰਵਾਉਂਦੇ ਹੋਏ ਤੁਰੰਤ ਆਪਣੀਆਂ ਕਲੋਨੀਆਂ ਨੂੰ ਰੈਗੂਲਰ ਕਰਵਾਉਣ ਨਹੀਂ ਤਾਂ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਕਲੋਨਾਈਜ਼ਰ/ ਪਰਮੋਟਰ ਵਿਭਾਗ ਦੀ ਬਿਨਾਂ ਪ੍ਰਵਾਨਗੀ ਲਏ ਕੋਈ ਉਸਾਰੀ ਕਰਦਾ ਹੈ, ਤਾਂ ਉਹਨਾਂ ਉਨ੍ਹਾਂ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਐਡਵੋਕੇਟ ਬਿਕਰਮਜੀਤ ਬਾਠ ਖ਼ਿਲਾਫ਼ ਪਰਚੇ ਦੇ ਵਿਰੋਧ 'ਚ ਅੰਮ੍ਰਿਤਸਰ ਦੇ ਵਕੀਲਾਂ ਦੀ ਹੜਤਾਲ, ‘ਨੋ ਵਰਕ’ ਦਾ ਐਲਾਨ
NEXT STORY