ਤਰਨਤਾਰਨ (ਰਮਨ ਚਾਵਲਾ)- ਯੁੱਧ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਦੇ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ੁਕਰਵਾਰ ਪੱਟੀ ਸ਼ਹਿਰ ਦੇ ਇਕ ਨਸ਼ਾ ਤਸਕਰ ਵੱਲੋਂ ਨਾਜਾਇਜ਼ ਉਸਾਰੀ ਕੀਤੇ ਘਰ ਨੂੰ ਪੀਲੇ ਪੰਜੇ ਨਾਲ ਢਹਿ ਢੇਰੀ ਕਰ ਦਿੱਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਪੁਲਸ ਕਰਮਚਾਰੀ ਮੌਜੂਦ ਰਹੇ।
ਇਹ ਵੀ ਪੜ੍ਹੋ- 328 ਪਾਵਨ ਸਰੂਪਾਂ ਦੀ ਜਾਂਚ 'ਤੇ CP ਦਾ ਵੱਡਾ ਬਿਆਨ, SIT ਦੀ ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ 'ਤੇ ਤਲਾਸ਼ੀ
ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਐੱਸ.ਐੱਸ.ਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਪੱਟੀ ਸ਼ਹਿਰ ਦੇ ਵਾਰਡ ਨੰਬਰ-2 ਦੇ ਨਿਵਾਸੀ ਮੇਵਾ ਸਿੰਘ ਪੁੱਤਰ ਮੁਖਤਿਆਰ ਸਿੰਘ ਦਾ ਘਰ ਜੋ ਨਾਜਾਇਜ਼ ਉਸਾਰੀ ਕਰਦੇ ਹੋਏ ਬਿਲਡਿੰਗ ਬਣਾਈ ਗਈ ਸੀ, ਨੂੰ ਜ਼ਿਲਾ ਪ੍ਰਸ਼ਾਸਨ ਵੱਲੋਂ ਢਾਹ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਨਸ਼ਾ ਤਸਕਰ ਦੇ ਖਿਲਾਫ ਐੱਨ.ਡੀ.ਪੀ.ਐੱਸ ਐਕਟ ਦੇ ਮੁੱਕਦਮੇ ਦਰਜ ਹਨ, ਜਿਸ ਕਰਕੇ ਇਸਦੀ ਨਾਜਾਇਜ਼ ਉਸਾਰੀ ਨੂੰ ਢਾਹ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੱਲੋਂ ਤਰਨਤਾਰਨ ਵਾਸੀਆਂ ਨੂੰ ਵੱਡਾ ਤੋਹਫ਼ਾ, ਵੱਡੇ ਪ੍ਰੋਜੈਕਟਾਂ ਨੂੰ ਮਿਲੀ ਮਨਜ਼ੂਰੀ, ਪੜ੍ਹੋ ਖ਼ਬਰ
ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰਾਂ ਵੱਲੋਂ ਹੋਰ ਵੀ ਜਿਹੜੀਆਂ ਨਾਜਾਇਜ਼ ਉਸਾਰੀਆਂ ਕੀਤੀਆਂ ਗਈਆਂ ਹਨ, ਉਨ੍ਹਾਂ ਖਿਲਾਫ ਵੀ ਲੀਗਲ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਚੇਤਾਵਨੀ ਦਿੰਦੇ ਹੋਏ ਦੱਸਿਆ ਕਿ ਨਸ਼ਾ ਤਸਕਰਾਂ ਜਿਨ੍ਹਾਂ ਵੱਲੋਂ ਇਹੋ ਜਿਹੀਆਂ ਨਾਜਾਇਜ਼ ਸਾਰੀਆਂ ਕਰਕੇ ਘਰ ਬਣਾਏ ਗਏ ਹਨ, ਘਰ ਖਰੀਦੇ ਗਏ ਹਨ ਜਾਂ ਨਸ਼ੇ ਦੀ ਤਸਕਰੀ ’ਚ ਪੈਸਾ ਕਮਾਇਆ ਜਾ ਰਿਹਾ ਹੈ, ਉਨ੍ਹਾਂ ਖਿਲਾਫ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਡਾਕਖਾਨੇ 'ਚ ਹਿੰਦੀ ਬੋਲਦੇ 'ਕਾਮੇ' ਨੂੰ ਲੈ ਕੇ ਪੈ ਗਿਆ ਰੌਲਾ, ਵੀਡੀਓ ਵਾਇਰਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਲੋਹੜੀ ਨੇੜੇ ਆਉਂਦੇ ਹੀ ਪਤੰਗਾਂ ਦੀਆਂ ਦੁਕਾਨਾਂ ’ਤੇ ਪੈ ਗਈ ਭੀੜ, ਚਾਈਨਾ ਡੋਰ ਖਿਲਾਫ਼ DC ਨੂੰ ਦਿੱਤਾ ਮੰਗ ਪੱਤਰ
NEXT STORY