ਜੈਂਤੀਪੁਰ (ਬਲਜੀਤ)— ਸ਼ੁਕੱਰਵਾਰ ਇਕ ਨੌਜਵਾਨ ਵਲੋਂ ਟਰੇਨ ਹੇਠਾਂ ਆ ਕੇ ਖੁਦਕੁਸ਼ੀ ਕਰਣ ਦਾ ਸਮਾਚਾਰ ਹੈ। ਜਾਣਕਾਰੀ ਮੁਤਾਬਕ ਪਿੰਡ ਕੋਟਲਾ ਸੈਦਾਂ ਦੇ ਰਹਿਣ ਵਾਲੇ ਨੌਜਵਾਨ ਮਨਪ੍ਰੀਤ ਸਿੰਘ ਪੁੱਤਰ ਦਰਸ਼ਨ ਸਿੰਘ ਨੇ ਪਿੰਡ ਅਜਾਇਬ ਵਾਲੀ ਰੇਲਵੇ ਫਾਟਕ ਕੋਲੋਂ ਲੰਘ ਰਹੀ ਟਰੇਨ ਜੋ ਕਿ ਅੰਮ੍ਰਿਤਸਰ ਤੋਂ ਪਠਾਨਕੋਟ ਜਾ ਰਹੀ ਸੀ, ਦੇ ਹੇਠਾਂ ਆ ਕੇ ਆਤਮ-ਹੱਤਿਆ ਕਰ ਲਈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਰੇਲਵੇ ਪੁਲਸ ਦੇ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਮ੍ਰਿਤਕ ਮਨਪ੍ਰੀਤ ਸਿੰਘ ਦੀ ਲਾਸ਼ ਕਬਜ਼ੇ 'ਚ ਲੈਣ ਉਪਰੰਤ ਕਾਰਵਾਈ ਕਰਦਿਆਂ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਹੈ।
35 ਕਰੋੜ ਦੀ ਹੈਰੋਇਨ ਸਮੇਤ ਸਮੱਗਲਰ ਗ੍ਰਿਫਤਾਰ
NEXT STORY