ਚਵਿੰਡਾ ਦੇਵੀ, (ਬਲਜੀਤ)- ਕਸਬਾ ਕਾਦਰਾਬਾਦ ਦੇ ਵਸਨੀਕ 24 ਸਾਲਾ ਨੌਜਵਾਨ ਜਸਕਰਨ ਸਿੰਘ ਪੁੱਤਰ ਮਸਤਾਨ ਸਿੰਘ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ ਮਾ. ਬਲਵਿੰਦਰ ਸਿੰਘ, ਸਰਪੰਚ ਗੁਰਮੁੱਖ ਸਿੰਘ, ਭਾਈ ਅਮਰਜੀਤ ਸਿੰਘ, ਹਿਰਦੇਪਾਲ ਸਿੰਘ ਆਦਿ ਨੇ ਦੱਸਿਆ ਕਿ ਦਿਹਾਤੀ ਇਲਾਕਿਆਂ 'ਚ ਪੁਲਸ ਦੀ ਨਾਕਾਮੀ ਕਾਰਨ ਨਸ਼ਿਆਂ ਦਾ ਛੇਵਾਂ ਦਰਿਆ ਵਗ ਰਿਹਾ ਹੈ ਅਤੇ ਆਏ ਦਿਨ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਕੈਪਟਨ ਸਰਕਾਰ ਵੱਲੋਂ ਬਣਾਈ ਗਈ ਡੇਪੋ ਸਮੇਤ ਸਾਰੇ ਸਰਕਾਰੀ ਦਾਅਵੇ ਝੂਠੇ ਸਾਬਿਤ ਹੋ ਰਹੇ ਹਨ।
ਇਸ ਸਬੰਧੀ ਪੀੜਤ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਮੰਗ ਕੀਤੀ ਕਿ ਇਕ ਪਾਸੇ ਪੁਲਸ ਲੋਕਾਂ ਦੇ ਜਵਾਨ ਪੁੱਤ ਮਾਰ ਰਹੀ ਹੈ ਅਤੇ ਦੂਜੇ ਪਾਸੇ ਨਸ਼ਾ ਸਮੱਗਲਰਾਂ ਨੂੰ ਹੱਲਾਸ਼ੇਰੀ ਦੇ ਕੇ ਨੌਜਵਾਨਾਂ ਦੀ ਜ਼ਿੰਦਗੀ ਬਰਬਾਦ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਥਾਣਿਆਂ 'ਚੋਂ ਪੁਲਸ ਹਟਾ ਕੇ ਸੀ. ਆਰ. ਪੀ. ਐੱਫ. ਜਾਂ ਆਰਮੀ ਨੂੰ ਤਾਇਨਾਤ ਕੀਤਾ ਜਾਵੇ, ਫਿਰ ਦੇਖਣਾ 4 ਦਿਨਾਂ 'ਚ ਨਸ਼ਾ ਖਤਮ ਹੋ ਜਾਵੇਗਾ। ਇਸ ਸਬੰਧੀ ਜਦੋਂ ਨਵ-ਨਿਯੁਕਤ ਐੱਸ. ਐੱਚ. ਓ. ਬਲਵਿੰਦਰ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾਂਂ ਕਿਹਾ ਕਿ ਨਸ਼ਾ ਸਮੱਗਲਰਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। ਉਕਤ ਨੌਜਵਾਨ ਦੀ ਮੌਤ ਸਬੰਧੀ ਜਾਂਚ ਟੀਮ ਤਿਆਰ ਕਰ ਕੇ ਸਾਰੇ ਮਾਮਲੇ ਨੂੰ ਉਜਾਗਰ ਕੀਤਾ ਜਾਵੇਗਾ।
ਪਤੀ ਅਤੇ ਸੱਸ ਦੀ ਸਹਿਮਤੀ ਨਾਲ ਸਹੁਰੇ ਨੇ ਨੂੰਹ ਨਾਲ ਕੀਤਾ ਜਬਰ-ਜ਼ਨਾਹ
NEXT STORY