ਗੁਰਦਾਸਪੁਰ/ਕਾਹਨੂੰਵਾਨ, (ਵਿਨੋਦ/ਸੁਨੀਲ)— ਸਥਾਨਕ ਕਸਬੇ ਦੇ ਘੱਲੂਘਾਰਾ ਸਾਹਿਬ ਰੋਡ 'ਤੇ ਰਹਿੰਦੇ ਇਕ ਪਰਿਵਾਰ ਦੇ ਨੌਜਵਾਨ ਪੁੱਤਰ ਦੀ ਰਾਤ ਦੇ ਹਨੇਰੇ 'ਚ ਹਾਦਸਾ ਹੋਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਜਾਣਕਾਰੀ ਅਨੁਸਾਰ ਗੁਰਦੀਪ ਸਿੰਘ ਪੁੱਤਰ ਜਸਵਿੰਦਰ ਸਿੰਘ ਬਟਾਲਾ ਤੋਂ ਕਾਹਨੂੰਵਾਨ ਪਰਤ ਰਿਹਾ ਸੀ। ਜਦੋਂ ਉਹ ਰਾਤ ਦੇ ਹਨੇਰੇ 'ਚ ਪਿੰਡ ਮੱਲੀਆਂ ਨਜ਼ਦੀਕ ਪਹੁੰਚਿਆ ਤਾਂ ਉਸ ਦੇ ਮੋਟਰਸਾਈਕਲ ਦੀ ਟੱਕਰ ਇਕ ਆਵਾਰਾ ਪਸ਼ੂ ਨਾਲ ਹੋਣ ਮਗਰੋਂ ਮੋਟਰਸਾਈਕਲ ਬੇਕਾਬੂ ਹੋ ਕੇ ਦਰੱਖਤ 'ਚ ਜਾ ਵੱਜਾ। ਜਿਸ ਦੌਰਾਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਕੁਝ ਰਾਹਗੀਰਾਂ ਵਲੋਂ ਪੁਲਸ ਨੂੰ ਸੂਚਿਤ ਕਰਨ 'ਤੇ ਥਾਣਾ ਕਾਹਨੂੰਵਾਨ ਦੀ ਪੁਲਸ ਮੌਕੇ 'ਤੇ ਪਹੁੰਚੀ। ਜਿਨ੍ਹਾਂ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮ੍ਰਿਤਕ ਦੀ ਸ਼ਨਾਖਤ ਕਰਦਿਆਂ ਉਸ ਦੇ ਵਾਰਸਾਂ ਨੂੰ ਸੂਚਿਤ ਕੀਤਾ। ਪੁਲਸ ਵੱਲੋਂ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ 'ਤੇ ਗੁਰਦੀਪ ਸਿੰਘ ਦੀ ਲਾਸ਼ ਨੂੰ ਪੋਸਟਮਾਰਟਮ ਲਈ ਗੁਰਦਾਸਪੁਰ ਭੇਜ ਦਿੱਤਾ ਗਿਆ ਹੈ। ਪੁਲਸ ਅਫਸਰ ਮਨਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਬਟਾਲਾ ਫੈਕਟਰੀ ਧਮਾਕਾ ਮਾਮਲੇ 'ਚ 4 ਥਾਣਾ ਮੁਖੀਆਂ ਤੇ 2 ਜਾਂਚ ਅਫਸਰਾਂ 'ਤੇ ਡਿੱਗ ਸਕਦੀ ਹੈ ਗਾਜ!
NEXT STORY